23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਤ ਵਿਸਾਖਾ ਸਿੰਘ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਕਿਸ਼ਨਪੁਰਾ ਕਲਾਂ , 22 ਅਗਸਤ ( ਅਮੋਲਕ ਸਿੰਘ ਕਲਸੀ )- ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ । ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਸਕੂਲ ਅਧਿਆਪਕਾਂ ਦੇ ਨਾਲ - ਨਾਲ ਮਾਪਿਆਂ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ ।

Ad Position 21
No active advertisement
ਅਜੀਤ ਡੈਸਕ 23-08-2026
ਕਿਸ਼ਨਪੁਰਾ ਕਲਾਂ , 22 ਅਗਸਤ ( ਅਮੋਲਕ ਸਿੰਘ ਕਲਸੀ )- ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ । ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਸਕੂਲ ਅਧਿਆਪਕਾਂ ਦੇ ਨਾਲ - ਨਾਲ ਮਾਪਿਆਂ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ । ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਵਲੋਂ ਸਕੂਲ ਤੋਂ ਮਿਲਿਆ ਕੰਮ ਨਿਯਮਿਤ ਤੌਰ ‘ ਤੇ ਦੇਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚੇ ਆਪਣਾ ਸਕੂਲ ਦਾ ਕੰਮ ਪੂਰਾ ਕਰਕੇ ਹੀ ਸਕੂਲ ਆਉਣ । ਉਨ੍ਹਾਂ ਕਿਹਾ ਕਿ ਸਕੂਲ ਵਲੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਅਤੇ ਮਾਪਿਆਂ ਨੂੰ ਵੀ ਆਪਣੇ ਫ਼ਰਜ਼ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ । ਮਾਪਿਆਂ ਵਲੋਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨਾਲ ਸਵਾਲ - ਜਵਾਬ ਕਰਦਿਆਂ ਬੱਚਿਆਂ ਦੀ ਪੜ੍ਹਾਈ ਸਬੰਧੀ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕੀਤੇ ਗਏ , ਜਿਨ੍ਹਾਂ ਦਾ ਉਨ੍ਹਾਂ ਵਲੋਂ ਢੁਕਵਾਂ ਹੱਲ ਦੱਸਿਆ ਗਿਆ । ਇਸ ਦੌਰਾਨ ਵਿਦਿਆਰਥੀਆਂ ਵਲੋਂ ਹਾਲ ਹੀ ਵਿਚ ਦਿੱਤੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਅਤੇ ਪੜ੍ਹਾਈ ਵਿਚ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਵੀ ਲੇਖਾ - ਜੋਖਾ ਕੀਤਾ ਗਿਆ । ਮਾਪਿਆਂ ਨੇ ਸਕੂਲ ਵਲੋਂ ਬੱਚਿਆਂ ਦੀ ਪੜ੍ਹਾਈ ਅਤੇ ਅਨੁਸ਼ਾਸਨ ਵੱਲ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸੁਰਿੰਦਰ ਸਿੰਘ , ਬਲਜੀਤ ਸਿੰਘ , ਕੁਲਦੀਪ ਸਿੰਘ , ਗੁਰਤੇਜ ਸਿੰਘ , ਗੁਰਚਰਨ ਸਿੰਘ , ਸੁਰਜੀਤ ਸਿੰਘ , ਅਮਨਦੀਪ ਕੌਰ , ਗੁਰਮੀਤ ਕੌਰ , ਹਰਮਨਦੀਪ ਕੌਰ , ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਹਾਸਿਲ ਕੀਤੇ 8 ਬੈਂਡ ਅਗਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਸੰਜੀਦਗੀ ਨਾਲ ਨੇਪਰੇ ਚਾੜ੍ਹ ਰਹੇ ਨੇ ਵਿਧਾਇਕ ਢੋਸ-ਸਰਪੰਚ ਚਾਵਲਾ
Ad Position 24