23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੋਗਾ ਜ਼ਿਲ੍ਹੇ ਤੋਂ ਕਾਂਗਰਸ ਹਾਈਕਮਾਂਡ ਵੱਡੀ ਰੈਲੀ ਕਰ ਕੇ ਕਰੇਗੀ 2027 ਦੀਆਂ ਚੋਣਾਂ ਦਾ ਆਗਾਜ਼-ਭੁਪਿੰਦਰ ਸਾਹੋਕੇ ਕਿਹਾ, ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਗੁਮਰਾਹਕੁਨ ਪ੍ਰਚਾਰ ਤੋਂ ਲੋਕ ਰਹਿਣ ਸੁਚੇਤ

ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ , ਗੁਰਤੇਜ ਸਿੰਘ ਬੱਬੀ )-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਮੋਗਾ ਜ਼ਿਲ੍ਹੇ ਵਿਚ ਵਿਸ਼ਾਲ ਰੈਲੀ ਕਰ ਕੇ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰੇਗੀ ਅਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ ਵਿਰੋਧੀ ਪਾਰਟੀਆਂ ਪਾਰਟੀ ਵਿਚ ਫੁੱਟ ਪਾਉਣ ਦੀਆਂ ਜੋ ਗੱਲਾਂ ਕਰ ਰਹੀਆਂ ਹਨ , ਉਹ ਇਕ ਗੁਮਰਾਹਕੁਨ ਪ੍ਰਚਾਰ ਹੈ ਕਿਉਂਕਿ ਕਾਂਗਰਸ ਪਾਰਟੀ ਦੀ ਚੜ੍ਹਤ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਹੀ ਅਤੇ ਇਹ ਤਹਿ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ । ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਨੇ ਵਿਸ਼ੇਸ਼ ਤੌਰ ‘ ਤੇ ‘ ਅਜੀਤ ’ ਉਪ ਦਫ਼ਤਰ ਮੋਗਾ ਪੁੱਜ ਕੇ ਗੱਲਬਾਤ ਦੌਰਾਨ ਕੀਤਾ ।

Ad Position 21
No active advertisement
‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦੇ ਹੋਏ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ। ਤਸਵੀਰ: ਹਰਜੀਤ ਸਿੰਘ 23-08-2026
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ , ਗੁਰਤੇਜ ਸਿੰਘ ਬੱਬੀ )-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਮੋਗਾ ਜ਼ਿਲ੍ਹੇ ਵਿਚ ਵਿਸ਼ਾਲ ਰੈਲੀ ਕਰ ਕੇ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰੇਗੀ ਅਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ ਵਿਰੋਧੀ ਪਾਰਟੀਆਂ ਪਾਰਟੀ ਵਿਚ ਫੁੱਟ ਪਾਉਣ ਦੀਆਂ ਜੋ ਗੱਲਾਂ ਕਰ ਰਹੀਆਂ ਹਨ , ਉਹ ਇਕ ਗੁਮਰਾਹਕੁਨ ਪ੍ਰਚਾਰ ਹੈ ਕਿਉਂਕਿ ਕਾਂਗਰਸ ਪਾਰਟੀ ਦੀ ਚੜ੍ਹਤ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਹੀ ਅਤੇ ਇਹ ਤਹਿ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ । ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਨੇ ਵਿਸ਼ੇਸ਼ ਤੌਰ ‘ ਤੇ ‘ ਅਜੀਤ ’ ਉਪ ਦਫ਼ਤਰ ਮੋਗਾ ਪੁੱਜ ਕੇ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਨਕਾਰ ਚੁੱਕੇ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਨਸ਼ਿਆਂ ਦਾ ਬੋਲਬਾਲਾ ਅਤੇ ਅਮਨ ਕਾਨੂੰਨ ਦੀ ਵਿਗੜਦੀ ਸਥਿਤੀ , ਆਏ ਦਿਨ ਲੁੱਟਾਂ ਖੋਹਾਂ ਫਿਰੌਤੀਆਂ ਦਾ ਬੋਲਬਾਲਾ ਰਿਹਾ ਅਤੇ ਜੋ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਲਾਅ ਦੇ ਰੂਪ ਵਿਚ ਲਿਆਏ ਸੀ ਹੁਣ ਉਹ ਉਸੇ ਬਦਲਾਅ ਨੂੰ ਬਦਲਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ ਅਤੇ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ । ਸਾਹੋਕੇ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਨ੍ਹਾਂ ਨੂੰ ਵੱਡਾ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ । ਇਸ ਲਈ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਕੇ ਜਿੱਥੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨਗੇ ਉੱਥੇ ਹਲਕੇ ਦੇ ਵਿਕਾਸ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡਣਗੇ । ਉਨ੍ਹਾਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕ ਉਸ ਦਾ ਆਪਣਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਹੀ ਉਨ੍ਹਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਰਹੇ ਹਨ । ਇਸ ਲਈ ਹਲਕੇ ਦੇ ਲੋਕ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਵੱਡੇ ਫ਼ਰਕ ਨਾਲ ਜਿਤਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਤੇ ਸਮਾਜ ਸੇਵੀ ਪਵਨ ਗਰੋਵਰ ਦੇ ਪਿਤਾ ਬਸ਼ੰਬਰ ਨਾਥ ਗਰੋਵਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ‘ਮੋਦੀ ਤੇਰੇ ਰਾਜ ਮੇਂ ਕਟੋਰਾ ਆ ਗਿਆ ਜਨਤਾ ਕੇ ਹਾਥ ਮੇਂ’, ਖੰਡ ਦਾਲਾਂ ਘਿਉ ਸਰ੍ਹੋਂ ਦੇ ਤੇਲ ਦੇ ਰੇਟ ਅਸਮਾਨੀ ਚੜ੍ਹੇ-ਲਾਭ...
Ad Position 24