23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖ਼ਾਲਸਾ ਸਕੂਲ ਤਖ਼ਤੂਪੁਰਾ ’ਚ ਲਗਾਇਆ ਮੈਡੀਕਲ ਚੈੱਕਅਪ ਕੈਂਪ ਬਾਘਾ ਪੁਰਾਣਾ ਸਰਕਾਰੀ ਹਸਪਤਾਲ ਨੂੰ ਮਿਲੀ ਨਵੀਂ ਐਂਬੂਲੈਂਸ, ਵਿਧਾਇਕ ਸੁਖਾਨੰਦ ਨੇ ਝੰਡੀ ਦੇ ਕੇ ਕੀਤਾ ਰਵਾਨਾ

ਬਾਘਾ ਪੁਰਾਣਾ , 22 ਅਗਸਤ ( ਟਿੰਕੂ ਕਾਠਪਾਲ )- ਸਰਕਾਰੀ ਹਸਪਤਾਲ ਬਾਘਾ ਪੁਰਾਣਾ ਵਿਖੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਵੀਂ ਐਂਬੂਲੈਂਸ ਦੀ ਮੰਗ ਨੂੰ ਪੂਰਾ ਕਰਦਿਆਂ ਬੀਤੇ ਦਿਨੀਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਲੋਂ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ।

Ad Position 21
No active advertisement
ਗੁਰੂ ਨਾਨਕ ਖ਼ਾਲਸਾ ਸਕੂਲ ਤਖ਼ਤੂਪੁਰਾ ਵਿਖੇ ਵਿਦਿਆਰਥੀਆਂ ਦਾ ਮੈਡੀਕਲ ਚੈੱਕਅਪ ਕਰਦੇ ਹੋਏ ਡਾ. ਦੀਪਕ ਕੁਮਾਰ ਤੇ ਟੀਮ ਮੈਂਬਰ। ਤਸਵੀਰ : ਪਲਵਿੰਦਰ ਸਿੰਘ ਟਿਵਾਣਾ 23-08-2026
ਬਾਘਾ ਪੁਰਾਣਾ , 22 ਅਗਸਤ ( ਟਿੰਕੂ ਕਾਠਪਾਲ )- ਸਰਕਾਰੀ ਹਸਪਤਾਲ ਬਾਘਾ ਪੁਰਾਣਾ ਵਿਖੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਵੀਂ ਐਂਬੂਲੈਂਸ ਦੀ ਮੰਗ ਨੂੰ ਪੂਰਾ ਕਰਦਿਆਂ ਬੀਤੇ ਦਿਨੀਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਲੋਂ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਹਲਕਾ ਬਾਘਾ ਪੁਰਾਣਾ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਕੋਲ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਆਈ ਸੀ । ਇਸ ਗਰਾਂਟ ਵਿਚੋਂ ਸਰਕਾਰੀ ਹਸਪਤਾਲ ਬਾਘਾ ਪੁਰਾਣਾ ਲਈ ਇਹ ਨਵੀਂ ਐਂਬੂਲੈਂਸ ਲਿਆਂਦੀ ਗਈ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਕਾਫ਼ੀ ਸਮੇਂ ਤੋਂ ਸਰਕਾਰੀ ਹਸਪਤਾਲ ਵਿਚ ਐਂਬੂਲੈਂਸ ਦੀ ਲੋੜ ਸਬੰਧੀ ਮੰਗ ਕੀਤੀ ਜਾ ਰਹੀ ਸੀ , ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਐਂਬੂਲੈਂਸ ਦੀ ਸਹੂਲਤ ਮਿਲਣ ਨਾਲ ਹਸਪਤਾਲ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ , ਖ਼ਾਸ ਕਰਕੇ ਐਮਰਜੈਂਸੀ ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ । ਲੋੜ ਪੈਣ ‘ ਤੇ ਮਰੀਜ਼ਾਂ ਨੂੰ ਬਿਹਤਰ ਇਲਾਜ ਲਈ ਹੋਰ ਹਸਪਤਾਲਾਂ ਤੱਕ ਪਹੁੰਚਾਉਣ ਵਿਚ ਵੀ ਇਹ ਐਂਬੂਲੈਂਸ ਲਾਹੇਵੰਦ ਸਾਬਤ ਹੋਵੇਗੀ । ਵਿਧਾਇਕ ਸੁਖਾਨੰਦ ਨੇ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਹਲਕੇ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਭਵਿੱਖ ਵਿਚ ਵੀ ਯਤਨ ਜਾਰੀ ਰਹਿਣਗੇ । ਇਸ ਮੌਕੇ ਐਸ . ਐਮ . ਓ . ਡਾ . ਗੁਰਪ੍ਰੀਤ ਸਿੰਘ , ਡਾ . ਪੁਸ਼ਪਿੰਦਰ , ਡਾ . ਪ੍ਰਕਾਸ਼ ਬਿਸ਼ਨੋਈ , ਨਵਦੀਪ ਸ਼ਰਮਾ , ਗੁਰਪ੍ਰੀਤ ਸਿੰਘ , ਪ੍ਰਧਾਨ ਟਿਕੂ ਮੱਲਕੇ , ਨਗਰ ਕੌਂਸਲ ਦੇ ਵਾਇਸ ਪ੍ਰਧਾਨ ਧਰਮਿੰਦਰ ਰੱਖੜਾ , ਕੌਂਸਲਰ ਪ੍ਰਿਥੀ ਸਿੰਘ , ਕੌਂਸਲਰ ਜਸਵੰਤ ਸਿੰਘ , ਬਲਾਕ ਪ੍ਰਧਾਨ ਅਰਵਿੰਦਰ ਸਿੰਘ ਭਾਟੀਆ , ਕੌਂਸਲਰ ਕਮਲ , ਮੁਖਤਿਆਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਅਤੇ ਹਸਪਤਾਲ ਦਾ ਸਟਾਫ਼ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦਾ ਤੀਜ ਤਿਉਹਾਰ ਯਾਦਗਾਰੀ ਹੋ ਨਿਬੜਿਆ ਅਗਲੀ ਖ਼ਬਰ ਐਨ.ਆਰ.ਆਈ. ਦੀਆਂ ਸਮੱਸਿਆਵਾਂ ਦੇ ਹੱਲ ਲਈ 26 ਨੂੰ ਬਠਿੰਡਾ ਵਿਖੇ ਵਿਸ਼ੇਸ਼ ਮਿਲਣੀ-ਡੀ.ਸੀ.
Ad Position 24