23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜਿਆ-ਗੁਰਜੰਟ ਸਿੰਘ ਧਾਲੀਵਾਲ

ਬਾਘਾ ਪੁਰਾਣਾ , 22 ਅਗਸਤ ( ਟਿੰਕੂ ਕਾਠਪਾਲ )- ਦੇਸ਼ ਅਤੇ ਪੰਜਾਬ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ‘ ਤੇ ਚਿੰਤਾ ਪ੍ਰਗਟ ਕਰਦਿਆਂ ਕਾਂਗਰਸ ਪਾਰਟੀ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ , ਬਲਾਕ ਪ੍ਰਧਾਨ ਬਾਘਾ ਪੁਰਾਣਾ ਅਤੇ ਦਿਹਾਤੀ ਪ੍ਰਧਾਨ ਬੂਟਾ ਸਿੰਘ ਚੰਦ ਪੁਰਾਣਾ ਨੇ ਕਿਹਾ ਕਿ ਖੰਡ ਅਤੇ ਘਿਉ ਦੀਆਂ ਕੀਮਤਾਂ ਵਿਚ ਵਾਧੇ ਨੇ ਆਮ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ । ਪਹਿਲਾਂ ਹੀ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਲੋਕ ਆਰਥਿਕ ਦਬਾਅ ਹੇਠ ਹਨ ਅਤੇ ਹੁਣ ਖਾਣ - ਪੀਣ ਨਾਲ ਸਬੰਧਿਤ ਜ਼ਰੂਰੀ ਵਸਤਾਂ ਦੇ ਭਾਅ ਵਧਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ ।

Ad Position 21
No active advertisement
ਕਾਂਗਰਸ ਪਾਰਟੀ ਬਾਘਾ ਪੁਰਾਣਾ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ, ਬਾਘਾ ਪੁਰਾਣਾ ਬਲਾਕ ਪ੍ਰਧਾਨ ਬੂਟਾ ਸਿੰਘ ਚੰਦ ਪੁਰਾਣਾ ਅਤੇ ਹੋਰ। ਤਸਵੀਰ : ਕਾਠਪਾਲ 23-08-2026
ਬਾਘਾ ਪੁਰਾਣਾ , 22 ਅਗਸਤ ( ਟਿੰਕੂ ਕਾਠਪਾਲ )- ਦੇਸ਼ ਅਤੇ ਪੰਜਾਬ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ‘ ਤੇ ਚਿੰਤਾ ਪ੍ਰਗਟ ਕਰਦਿਆਂ ਕਾਂਗਰਸ ਪਾਰਟੀ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ , ਬਲਾਕ ਪ੍ਰਧਾਨ ਬਾਘਾ ਪੁਰਾਣਾ ਅਤੇ ਦਿਹਾਤੀ ਪ੍ਰਧਾਨ ਬੂਟਾ ਸਿੰਘ ਚੰਦ ਪੁਰਾਣਾ ਨੇ ਕਿਹਾ ਕਿ ਖੰਡ ਅਤੇ ਘਿਉ ਦੀਆਂ ਕੀਮਤਾਂ ਵਿਚ ਵਾਧੇ ਨੇ ਆਮ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ । ਪਹਿਲਾਂ ਹੀ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਲੋਕ ਆਰਥਿਕ ਦਬਾਅ ਹੇਠ ਹਨ ਅਤੇ ਹੁਣ ਖਾਣ - ਪੀਣ ਨਾਲ ਸਬੰਧਿਤ ਜ਼ਰੂਰੀ ਵਸਤਾਂ ਦੇ ਭਾਅ ਵਧਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ । ਕਾਂਗਰਸੀ ਆਗੂਆਂ ਨੇ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਪ੍ਰਭਾਵ ਮੱਧ ਵਰਗ , ਮਜ਼ਦੂਰ ਵਰਗ , ਛੋਟੇ ਦੁਕਾਨਦਾਰਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ‘ ਤੇ ਪੈ ਰਿਹਾ ਹੈ । ਘਰ ਦੀ ਰਸੋਈ ਦਾ ਖਰਚਾ ਚਲਾਉਣਾ ਦਿਨੋਂ - ਦਿਨ ਔਖਾ ਹੁੰਦਾ ਜਾ ਰਿਹਾ ਹੈ । ਖੰਡ ਅਤੇ ਘਿਉ ਵਰਗੀਆਂ ਵਸਤਾਂ ਦੀ ਵਰਤੋਂ ਹਰ ਘਰ ਵਿਚ ਹੁੰਦੀ ਹੈ , ਇਸ ਲਈ ਇਨ੍ਹਾਂ ਦੀਆਂ ਕੀਮਤਾਂ ਵਿਚ ਵਾਧਾ ਸਿੱਧੇ ਤੌਰ ‘ ਤੇ ਆਮ ਲੋਕਾਂ ਦੀ ਜੇਬ ‘ ਤੇ ਅਸਰ ਪਾਉਂਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਰੂਰੀ ਖਾਣ - ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ‘ ਤੇ ਨਿਗਰਾਨੀ ਵਧਾਉਣੀ ਚਾਹੀਦੀ ਹੈ । ਜੇਕਰ ਕਿਤੇ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਕਾਰਨ ਕੀਮਤਾਂ ਵਿਚ ਬੇਲੋੜਾ ਵਾਧਾ ਹੋ ਰਿਹਾ ਹੈ ਤਾਂ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਗੁਰਜੰਟ ਸਿੰਘ ਧਾਲੀਵਾਲ ਅਤੇ ਬੂਟਾ ਸਿੰਘ ਚੰਦ ਪੁਰਾਣਾ ਨੇ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਆਮ ਨਾਗਰਿਕ ਨੂੰ ਰਾਹਤ ਦਿੱਤੀ ਜਾਵੇ । ਉਨ੍ਹਾਂ ਮੰਗ ਕੀਤੀ ਕਿ ਖੰਡ , ਘਿਉ ਸਮੇਤ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਨੀਤੀ ਬਣਾਈ ਜਾਵੇ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਤੁਰੰਤ ਰਾਹਤ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੀਤੀਆਂ ਸਿਆਸੀ ਸਰਗਰਮੀਆਂ ਤੇਜ਼ ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਐਸ.ਐਮ.ਓ. ਦਾ ਕੀਤਾ ਸਵਾਗਤ
Ad Position 24