ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੀਤੀਆਂ ਸਿਆਸੀ ਸਰਗਰਮੀਆਂ ਤੇਜ਼
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ , ਗੁਰਤੇਜ ਸਿੰਘ ਬੱਬੀ )- ਹਲਕਾ ਮੋਗਾ ਦੇ ਪਿੰਡ ਸਾਫੂਵਾਲਾ ਵਿਖੇ ਕਾਂਗਰਸੀ ਆਗੂ ਅਮਨ ਗਿੱਲ ਦੇ ਗ੍ਰਹਿ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ । ਮੀਟਿੰਗ ਦੌਰਾਨ ਲੋਕਾਂ ਦੀਆਂ ਉਮੀਦਾਂ , ਇਲਾਕੇ ਦੀਆਂ ਜ਼ਰੂਰਤਾਂ ਅਤੇ ਭਵਿੱਖ ਵਿਚ ਲੋਕ ਹਿਤ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ ।
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ , ਗੁਰਤੇਜ ਸਿੰਘ ਬੱਬੀ )- ਹਲਕਾ ਮੋਗਾ ਦੇ ਪਿੰਡ ਸਾਫੂਵਾਲਾ ਵਿਖੇ ਕਾਂਗਰਸੀ ਆਗੂ ਅਮਨ ਗਿੱਲ ਦੇ ਗ੍ਰਹਿ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ । ਮੀਟਿੰਗ ਦੌਰਾਨ ਲੋਕਾਂ ਦੀਆਂ ਉਮੀਦਾਂ , ਇਲਾਕੇ ਦੀਆਂ ਜ਼ਰੂਰਤਾਂ ਅਤੇ ਭਵਿੱਖ ਵਿਚ ਲੋਕ ਹਿਤ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਬੋਲਦਿਆਂ ਕਿਹਾ ਕਿ ਸਿਆਸਤ ਸਿਰਫ਼ ਚੋਣਾਂ ਤੱਕ ਸੀਮਤ ਨਹੀਂ , ਸਗੋਂ ਲੋਕਾਂ ਨਾਲ ਲਗਾਤਾਰ ਜੁੜ ਕੇ ਉਨ੍ਹਾਂ ਦੇ ਦੁੱਖ - ਸੁੱਖ ਵਿਚ ਖੜ੍ਹੇ ਰਹਿਣ ਦਾ ਨਾਂਅ ਹੈ । ਲੋਕਾਂ ਦਾ ਇਹ ਪਿਆਰ ਅਤੇ ਭਰੋਸਾ ਸੇਵਾ ਦੇ ਰਾਹ ‘ ਤੇ ਹੋਰ ਮਿਹਨਤ ਕਰਨ ਲਈ ਹੌਸਲਾ ਦਿੰਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅੱਜ ਵੀ ਕਾਂਗਰਸ ਪਾਰਟੀ ‘ ਤੇ ਭਰੋਸਾ ਕਾਇਮ ਹੈ ਕਿਉਂਕਿ ਕਾਂਗਰਸ ਦੀ ਸਰਕਾਰ ਹੁੰਦਿਆਂ ਸੂਬੇ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਂਗਰਸ ਦੀ ਸਰਕਾਰ ਨੇ ਮਜ਼ਬੂਤ ਹੀ ਨਹੀਂ ਕੀਤਾ ਸਗੋਂ ਸੂਬੇ ਦਾ ਸਰਬਪੱਖੀ ਵਿਕਾਸ ਵੀ ਕਰਵਾਇਆ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਮੌਕਾ ਦੇਣਗੇ ਅਤੇ ਕਾਂਗਰਸ ਦੀ ਸਰਕਾਰ ਬਣੇਗੀ । ਜ਼ਿਕਰਯੋਗ ਹੈ ਕਿ ਪਰਮਪਾਲ ਸਿੰਘ ਤਖ਼ਤੂਪੁਰਾ ਮੋਗਾ ਹਲਕੇ ਤੋਂ ਇਕ ਸੰਭਾਵੀ ਉਮੀਦਵਾਰ ਹਨ ਅਤੇ ਇਸ ਲਈ ਉਨ੍ਹਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਹ ਹਲਕੇ ਦੇ ਪਿੰਡਾਂ ਵਿਚ ਜਾ ਕੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰ ਰਹੇ ਹਨ ਅਤੇ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰਨਗੇ । ਪਿੰਡ ਸਾਫੂਵਾਲਾ ਦੇ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਚੋਣਾਂ ਵਿਚ ਉਨ੍ਹਾਂ ਦਾ ਡਟ ਕੇ ਸਾਥ ਦੇਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ ਚੀਮਾ , ਹਰਜਿੰਦਰ ਸਿੰਘ , ਛਿੰਦਾ ਸਿੰਘ ਬਰਾੜ , ਲਾਲੀ ਗਰੇਵਾਲ , ਗੋਪੀ , ਕੁਲਵੰਤ ਸਿੰਘ , ਸਤਨਾਮ ਸਿੰਘ , ਗੁਰਵਿੰਦਰ ਸਿੰਘ , ਗੁਰਤੇਜ ਸਿੰਘ , ਚੈਨਾ ਮੱਲ੍ਹੀ , ਕੁਲਦੀਪ ਸਿੰਘ ਅਤੇ ਜੋਰਾ ਸਿੰਘ ਆਦਿ ਹਾਜ਼ਰ ਸਨ ।