22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਰਾਜਵੰਤ ਸਿੰਘ ਮਾਹਲਾ ਚੰਦ ਪੁਰਾਣਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਬਾਘਾ ਪੁਰਾਣਾ , 22 ਅਗਸਤ ( ਟਿੰਕੂ ਕਾਠਪਾਲ )- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਥਾਪੇ ਜਾਣ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਚੰਦ ਪੁਰਾਣਾ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਮਹਾਂਪੁਰਖ ਸੰਤ ਬਾਬਾ ਗੁਰਦੀਪ ਸਿੰਘ ਤੋਂ ਆਸ਼ੀਰਵਾਦ ਪ੍ਰਾਪਤ ਕਰਦਿਆਂ ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਪਾਵਨ ਅਤੇ ਪਵਿੱਤਰ ਅਸਥਾਨ ਨਾਲ ਜੁੜੇ ਹੋਏ ਹਨ ਅਤੇ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ ਅਪਾਰ ਕ੍ਰਿਪਾ ਨਾਲ ਵੱਡੇ ਮੁਕਾਮ ਹਾਸਲ ਕਰ ਰਹੇ ਹਨ ਅਤੇ ਹਮੇਸ਼ਾ ਤੋਂ ਹੀ ਇਸ ਗੁਰਦੁਆਰਾ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕਰਦੇ ਹਨ ।

Ad Position 21
No active advertisement
ਅਜੀਤ ਡੈਸਕ 23-08-2026
ਬਾਘਾ ਪੁਰਾਣਾ , 22 ਅਗਸਤ ( ਟਿੰਕੂ ਕਾਠਪਾਲ )- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਥਾਪੇ ਜਾਣ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਚੰਦ ਪੁਰਾਣਾ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਮਹਾਂਪੁਰਖ ਸੰਤ ਬਾਬਾ ਗੁਰਦੀਪ ਸਿੰਘ ਤੋਂ ਆਸ਼ੀਰਵਾਦ ਪ੍ਰਾਪਤ ਕਰਦਿਆਂ ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਪਾਵਨ ਅਤੇ ਪਵਿੱਤਰ ਅਸਥਾਨ ਨਾਲ ਜੁੜੇ ਹੋਏ ਹਨ ਅਤੇ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ ਅਪਾਰ ਕ੍ਰਿਪਾ ਨਾਲ ਵੱਡੇ ਮੁਕਾਮ ਹਾਸਲ ਕਰ ਰਹੇ ਹਨ ਅਤੇ ਹਮੇਸ਼ਾ ਤੋਂ ਹੀ ਇਸ ਗੁਰਦੁਆਰਾ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕਰਦੇ ਹਨ । ਅੱਜ ਉਨ੍ਹਾਂ ਨੇ ਨਵੀਂ ਵੱਡੀ ਜ਼ਿੰਮੇਵਾਰੀ ਨੂੰ ਮਿਲਣ ਤੇ ਇਮਾਨਦਾਰੀ ਅਤੇ ਪੂਰਨ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਰਾਜਵੰਤ ਸਿੰਘ ਮਾਹਲਾ ਨੂੰ ਸਿਰਪਾਉ ਪਾ ਕੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ । ਸੰਤ ਬਾਬਾ ਕੁਲਦੀਪ ਸਿੰਘ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੀ ਵਧਾਈਆਂ ਦਿੰਦਿਆਂ ਕਿਹਾ ਕਿ ਜਨਤਕ ਜੀਵਨ ਵਿਚ ਸੇਵਾ ਨਿਮਰਤਾ ਅਤੇ ਇਮਾਨਦਾਰੀ ਸਭ ਤੋਂ ਵੱਡੀ ਗੁਣ ਹਨ । ਇਸ ਮੌਕੇ ਰਣਬੀਰ ਸਿੰਘ ਰਾਣਾ , ਸੁੱਖਾ ਸਿੰਘ ਮੋਗਾ , ਧਰਮ ਸਿੰਘ , ਡਾ . ਅਵਤਾਰ ਸਿੰਘ , ਬਿੱਲੂ ਸਿੰਘ , ਦਰਸ਼ਨ ਸਿੰਘ , ਅਜਮੇਰ ਸਿੰਘ ਡਰੋਲੀ ਭਾਈ ਵਲੋਂ ਨਵੀਂ ਜ਼ਿੰਮੇਵਾਰੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਡਾ. ਬੂਟਾ ਸਿੰਘ ਬੈਰਾਗੀ ਆਮ ਆਦਮੀ ਪਾਰਟੀ ਦੇ ਬੁਲਾਰੇ ਨਿਯੁਕਤ ਅਗਲੀ ਖ਼ਬਰ ਯਾਦਾਂ ’ਚ ਸਿਮਟ ਗਿਆ ਤੀਆਂ ਦਾ ਤਿਉਹਾਰ-ਐਸ. ਐਫ. ਸੀ. ਪਬਲਿਕ ਸਕੂਲ
Ad Position 24