23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਬੂਟੇ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਦੀ ਅਗਵਾਈ ਹੇਠ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਟ੍ਰੀ ਪਲਾਂਟੇਸ਼ਨ ਮੁਹਿੰਮ ਦੇ ਤਹਿਤ ਵਾਤਾਵਰਨ ਨੂੰ ਸਵੱਛ ਅਤੇ ਹਰਿਆ ਭਰਿਆ ਰੱਖਣ ਲਈ ਜੁਡੀਸ਼ੀਅਲ ਕੋਰਟ ਕੰਪਲੈਕਸ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਵਿਖੇ ਬੂਟੇ ਲਗਾਏ ਗਏ। ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ, ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ, ਸਿਮਰਨ ਸਿੰਘ ਸੀ.

Ad Position 21
No active advertisement
ਅਜੀਤ ਡੈਸਕ 24-08-2026
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਦੀ ਅਗਵਾਈ ਹੇਠ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਟ੍ਰੀ ਪਲਾਂਟੇਸ਼ਨ ਮੁਹਿੰਮ ਦੇ ਤਹਿਤ ਵਾਤਾਵਰਨ ਨੂੰ ਸਵੱਛ ਅਤੇ ਹਰਿਆ ਭਰਿਆ ਰੱਖਣ ਲਈ ਜੁਡੀਸ਼ੀਅਲ ਕੋਰਟ ਕੰਪਲੈਕਸ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਵਿਖੇ ਬੂਟੇ ਲਗਾਏ ਗਏ। ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ, ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ, ਸਿਮਰਨ ਸਿੰਘ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ, ਗਗਨਦੀਪ ਐਸ.ਡੀ.ਐਮ. ਨਿਹਾਲ ਸਿੰਘ ਵਾਲਾ, ਸ਼ਿਵਾਂਗੀ ਸਾਗਰ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ, ਪ੍ਰਭਜੀਤ ਕੌਰ ਸਿਵਲ ਜੱਜ (ਜੂਨੀਅਰ ਡਵੀਜ਼ਨ) ਨਿਹਾਲ ਸਿੰਘ ਵਾਲਾ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਵਲੋਂ ਬੂਟੇ ਲਗਾਏ ਗਏ। ਸਬ ਡਵੀਜ਼ਨ ਬਾਘਾ ਪੁਰਾਣਾ ਵਿਖੇ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਸਿਮਰਨ ਸਿੰਘ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ, ਮਿਸ ਪਾਰੁਲ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਾਘਾ ਪੁਰਾਣਾ, ਵਿਜੇ ਕੁਮਾਰ ਸਿਵਲ ਜੱਜ (ਜੂਨੀਅਰ ਡਵੀਜ਼ਨ) ਬਾਘਾ ਪੁਰਾਣਾ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਵਲੋਂ ਬੂਟੇ ਲਗਾਏ ਗਏ। ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੇ ਦੱਸਿਆ ਕਿ ਬੂਟੇ ਲਗਾਉਣ ਦਾ ਮੁੱਖ ਮਕ ਸਦ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਵੱਖ-ਵੱਖ ਕਿਸਮ ਦੇ ਪ੍ਰਦੂਸ਼ਣਾਂ ਬਾਰੇ ਵੀ ਜਾਗਰੂਕ ਕੀਤਾ ਜਿਸ ਵਿਚ ਖ਼ਾਸ ਤੌਰ ‘ਤੇ ਪਲਾਸਟਿਕ ਸਮਗਰੀ ਦੇ ਅਤਿਅਧਿਕ ਇਸਤੇਮਾਲ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਖ਼ਾਸ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਰਾਖਵਾਂਕਰਨ ਨੀਤੀ ਨੂੰ ਸਹੀ ਰੂਪ ’ਚ ਲਾਗੂ ਕਰਵਾਉਣ ਲਈ ਭਲਾਈ ਵਿਭਾਗ ਪੰਜਾਬ ਬੁਰੀ ਤਰ੍ਹਾਂ ਫ਼ੇਲ੍ਹ-ਆਗੂ ਅਗਲੀ ਖ਼ਬਰ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ-ਮਾਲਵਿਕਾ ਸੂਦ ਕਿਹਾ, ਐਸ. ਸੀ. ਵਿੰਗ ਪਾਰਟੀ ਦਾ...
Ad Position 24