23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨਾਤਮਿਕ ਰਣਨੀਤੀ ਸੰਬੰਧੀਬੀ.ਐਲ. ਸੰਤੋਸ਼ ਅੱਜ ਤੋਂ 26 ਤੱਕ ਪੰਜਾਬ ਦੌਰੇ ’ਤੇ- ਡਾ. ਸੀਮਾਂਤ ਗਰਗ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਲਈ ਸੰਗਠਨਾਤਮਿਕ ਰਣਨੀਤੀ ਤਿਆਰ ਕਰਨ ਦੇ ਮਕਸਦ ਨਾਲ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਂਮੰਤਰੀ ਬੀ. ਐਲ.

Ad Position 21
No active advertisement
ਅਜੀਤ ਡੈਸਕ 24-08-2026
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਲਈ ਸੰਗਠਨਾਤਮਿਕ ਰਣਨੀਤੀ ਤਿਆਰ ਕਰਨ ਦੇ ਮਕਸਦ ਨਾਲ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਂਮੰਤਰੀ ਬੀ.ਐਲ. ਸੰਤੋਸ਼ 24 ਤੋਂ 26 ਅਗਸਤ ਤੱਕ ਪੰਜਾਬ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਪਟਿਆਲਾ, ਜਲੰਧਰ ਆਦਿ ਸ਼ਹਿਰਾਂ ਦਾ ਦੌਰਾ ਕਰ ਕੇ ਵੱਖ-ਵੱਖ ਜ਼ੋਨਾਂ ਦੇ ਸਰਕਲ, ਬੂਥ ਪੱਧਰ ਅਤੇ ਪਾਰਟੀ ਅਹੁਦੇਦਾਰਾਂ ਨਾਲ ਵਨ-ਟੂ-ਵਨ ਮੀਟਿੰਗਾਂ ਕਰਨਗੇ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਸੰਗਠਨ ਦੀ ਸਮੀਖਿਆ ਕਰਨਗੇ। ਇਹ ਜਾਣਕਾਰੀ ਭਾਜਪਾ ਮੋਗਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਇੰਚਾਰਜ ਡਾ. ਸੀਮਾਂਤ ਗਰਗ ਨੇ ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨ ਸਨੀ ਬਰਾੜ ਦੀ ਅਗਵਾਈ ਹੇਠ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਪਾਰਟੀ ਨੂੰ ਬੂਥ, ਸਰਕਲ ਅਤੇ ਜ਼ਿਲ੍ਹਾ ਪੱਧਰ ‘ਤੇ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਰਾਸ਼ਟਰੀ ਸੰਗਠਨ ਮਹਾਂਮੰਤਰੀ ਬੀ.ਐਲ. ਸੰਤੋਸ਼ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਮਾਰਗ-ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਵਿਚ ਸੂਬਾ ਕੋਰ ਕਮੇਟੀ, ਸੂਬਾ ਕਾਰਜਕਾਰਨੀ, ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸੈੱਲਾਂ ਅਤੇ ਮੋਰਚਿਆਂ ਦੇ ਅਹੁਦੇਦਾਰ, ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਵੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਜਿੱਤ ਦਿਵਾਉਣ ਲਈ ਪਾਰਟੀ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਵੱਧ ਤੋਂ ਵੱਧ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਕੈਨੇਡਾ ਦੇ ਕੈਂਬਰੀਆ ਕਾਲਜ ਦਾ ਦੌਰਾ ਕੀਤਾ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਏ ਗਏ ਮਾਤਾ ਭਾਗਵੰਤੀ ਮੈਮੋਰੀਅਲ ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ...
Ad Position 24