23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਾਂ ਜਵਾਲਾ ਜੀ ਧਾਮ ਤੋਂ ਲਿਆਂਦੀ ਪਾਵਨ ਜੋਤ ਦਾ ਮੋਗਾ ਪਹੁੰਚਣ ’ਤੇ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਭਰਵਾਂ ਸਵਾਗਤ

ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ 30ਵੇਂ ਵਿਸ਼ਾਲ ਭਗਵਤੀ ਜਾਗਰਣ ਲਈ ਮਾਂ ਜਵਾਲਾ ਜੀ ਧਾਮ ਤੋਂ ਲਿਆਂਦੀ ਪਾਵਨ ਜੋਤ ਦਾ ਮੋਗਾ ਪਹੁੰਚਣ ‘ਤੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ। ਪਾਵਨ ਜੋਤ ਦੇ ਆਗਮਨ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 24-08-2026
ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ 30ਵੇਂ ਵਿਸ਼ਾਲ ਭਗਵਤੀ ਜਾਗਰਣ ਲਈ ਮਾਂ ਜਵਾਲਾ ਜੀ ਧਾਮ ਤੋਂ ਲਿਆਂਦੀ ਪਾਵਨ ਜੋਤ ਦਾ ਮੋਗਾ ਪਹੁੰਚਣ ‘ਤੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ। ਪਾਵਨ ਜੋਤ ਦੇ ਆਗਮਨ ਨੂੰ ਲੈ ਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਮਾਂ ਜਵਾਲਾ ਜੀ ਧਾਮ ਤੋਂ ਪਾਵਨ ਜੋਤ ਲੈ ਕੇ ਮੋਗਾ ਪਹੁੰਚਣ ਉਪਰੰਤ ਐਸੋਸੀਏਸ਼ਨ ਦੇ ਮੈਂਬਰ ਅਮਿਤ ਮਿੱਤਲ ਦੇ ਨਿਵਾਸ ਸਥਾਨ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪਾਵਨ ਜੋਤ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਮਿੱਤਲ, ਚੇਅਰਮੈਨ ਮੋਹਨ ਗੋਇਲ, ਪ੍ਰਧਾਨ ਰਾਕੇਸ਼ ਗੋਇਲ ਅਤੇ ਪ੍ਰਦੀਪ ਕਾਕਾ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਮੈਂਬਰ ਸਭ ਤੋਂ ਪਹਿਲਾਂ ਮਾਤਾ ਚਿੰਤਪੁਰਨੀ ਧਾਮ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਮਾਂ ਜਵਾਲਾ ਜੀ ਧਾਮ ਤੋਂ ਪਾਵਨ ਜੋਤ ਲੈ ਕੇ ਮੋਗਾ ਪਹੁੰਚੇ। ਉਨ੍ਹਾਂ ਕਿਹਾ ਕਿ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਹੋਣ ਵਾਲੇ ਵਿਸ਼ਾਲ ਭਗਵਤੀ ਜਾਗਰਣ ਵਿਚ ਮਾਂ ਭਗਵਤੀ ਦੀ ਪਾਵਨ ਜੋਤ ਦੇ ਦਰਸ਼ਨ ਸ਼ਰਧਾਲੂਆਂ ਲਈ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਹੋਣਗੇ। ਕ੍ਰਿਸ਼ਨ ਤਾਇਲ ਅਤੇ ਰਾਕੇਸ਼ ਸਿਤਾਰਾ ਨੇ ਦੱਸਿਆ ਕਿ 29 ਅਗਸਤ ਨੂੂੰ ਕਰਵਾਏ ਜਾ ਰਹੇ ਵਿਸ਼ਾਲ ਭਗਵਤੀ ਜਾਗਰਣ ਵਿਚ ਭਜਨ ਸਮਰਾਟ ਮਨੀ ਲਾਡਲਾ ਅਤੇ ਪ੍ਰਸਿੱਧ ਭਜਨ ਗਾਇਕਾ ਅੰਜਲੀ ਦਿਵੇਦੀ ਮਾਂ ਭਗਵਤੀ ਦੇ ਭਜਨਾਂ ਦਾ ਗੁਣਗਾਨ ਕਰਨਗੇ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਪੁਰਾਣੀ ਦਾਣਾ ਮੰਡੀ ਵਿਖੇ ਪਹੁੰਚ ਕੇ ਮਾਂ ਭਗਵਤੀ ਦੇ ਭਜਨਾਂ ਦਾ ਅਨੰਦ ਮਾਣਨ ਅਤੇ ਮਾਂ ਭਗਵਤੀ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਸਕੱਤਰ ਰਮਨ ਬੱਬਰ, ਖ਼ਜ਼ਾਨਚੀ ਦਿਨੇਸ਼ ਜਿੰਦਲ, ਕ੍ਰਿਸ਼ਨ ਤਾਇਲ, ਰਮਨ ਮੱਕੜ, ਵੇਦ ਗਰਗ, ਮਹੇਸ਼ ਗੋਇਲ, ਪ੍ਰੇਮ ਜਿੰਦਲ, ਪੁਨੀਤ ਜਿੰਦਲ, ਪਰਵੀਨ ਗੋਇਲ, ਮੰਗਤ ਰਾਏ ਬਾਂਸਲ, ਗਗਨਦੀਪ ਮਿੱਤਲ, ਅਨੰਦ ਜੈਨ, ਅਮਿਤ ਮਿੱਤਲ, ਜਤਿਨ ਗੋਇਲ, ਸ਼ੈਂਕੀ ਤਾਇਲ, ਰੋਹਿਤ ਜਿੰਦਲ, ਵਿਜਯੰਤ ਗੁਪਤਾ, ਸੁਮੇਸ਼ ਮਿੱਤਲ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਨੇ ਰਾਜਵੰਤ ਸਿੰਘ ਮਾਹਲਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮਹਿੰਦਰਾ ਐਂਡ ਮਹਿੰਦਰਾ ਨੇ ਪੰਜਾਬ ਦੇ ਕਿਸਾਨਾਂ ਲਈ ਲਾਂਚ ਕੀਤਾ ਆਧੁਨਿਕ ਸਹੂਲਤਾਂ ਵਾਲਾ ਏ.ਸੀ. ਕੈਬਿਨ ਟਰੈਕਟਰ
Ad Position 24