ਗੁਰਰਹਿਮਤ ਕੌਰ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਜਿੱਤਿਆ ਸੋਨ ਤਮਗ਼ਾ
ਬਾਘਾ ਪੁਰਾਣਾ, 24 ਅਗਸਤ (ਟਿੰਕੂ ਕਾਠਪਾਲ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਦੀ ਕਲਾਸ ਸੱਤਵੀਂ ਦੀ ਹੋਣਹਾਰ ਵਿਦਿਆਰਥਣ ਗੁਰਰਹਿਮਤ ਕੌਰ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਗੁਰਰਹਿਮਤ ਕੌਰ ਨੇ ਅੰਡਰ-14 ਦੇ 50 ਕਿੱਲੋਗਰਾਮ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਬਾਘਾ ਪੁਰਾਣਾ, 24 ਅਗਸਤ (ਟਿੰਕੂ ਕਾਠਪਾਲ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਦੀ ਕਲਾਸ ਸੱਤਵੀਂ ਦੀ ਹੋਣਹਾਰ ਵਿਦਿਆਰਥਣ ਗੁਰਰਹਿਮਤ ਕੌਰ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਗੁਰਰਹਿਮਤ ਕੌਰ ਨੇ ਅੰਡਰ-14 ਦੇ 50 ਕਿੱਲੋਗਰਾਮ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸਰਕਾਰੀ ਸਕੂਲ ਬੁੱਘੀਪੁਰਾ ਵਿਖੇ ਕਰਵਾਏ ਗਏ। ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਗੁਰਰਹਿਮਤ ਕੌਰ ਨੇ ਪੂਰੇ ਆਤਮ-ਵਿਸ਼ਵਾਸ, ਹੌਸਲੇ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਆਪਣੇ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਨ ਵਿਚ ਸਫਲ ਰਹੀ। ਗੁਰਰਹਿਮਤ ਕੌਰ ਦੀ ਇਸ ਪ੍ਰਾਪਤੀ ਨਾਲ ਉਸ ਦੀ ਚੋਣ ਪਟਿਆਲਾ ਵਿਖੇ ਹੋਣ ਵਾਲੀਆਂ ਸਟੇਟ ਪੱਧਰੀ ਕੁਸ਼ਤੀ ਪ੍ਰਤੀਯੋਗਤਾਵਾਂ ਲਈ ਵੀ ਹੋ ਗਈ ਹੈ। ਇਸ ਉਪਲਬਧੀ ਨਾਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟ ਕੀਤੀ ਕਿ ਗੁਰਰਹਿਮਤ ਕੌਰ ਸਟੇਟ ਪੱਧਰੀ ਮੁਕਾਬਲਿਆਂ ਵਿਚ ਵੀ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਹੋਰ ਉੱਚਾ ਕਰੇਗੀ। ਵਿਦਿਆਰਥਣ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ, ਪ੍ਰਿੰਸੀਪਲ ਬਾਇਜੂ ਵਿਜੇ ਅਤੇ ਕੋਆਰਡੀਨੇਟਰ ਮੈਡਮ ਅਨੁਪਮ ਸ਼ਰਮਾ ਨੇ ਗੁਰਰਹਿਮਤ ਕੌਰ ਨੂੰ ਵਧਾਈ ਦਿੱਤੀ। ਗੁਰਰਹਿਮਤ ਕੌਰ ਦੀ ਇਸ ਸ਼ਾਨਦਾਰ ਜਿੱਤ ਨਾਲ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਪਰਿਵਾਰ ਅਤੇ ਵਿਦਿਆਰਥੀਆਂ ਨੇ ਵੀ ਗੁਰਰਹਿਮਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਲ ਖੇਡ ਭਵਿੱਖ ਦੀ ਕਾਮਨਾ ਕੀਤੀ।