25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੱਜਣ ਕੁਮਾਰ ’ਤੇ ਦਿੱਤੇ ਬਿਆਨਾਂ ਨੂੰ ਲੈ ਕੇ ਜ਼ਿਲ੍ਹਾ ਯੂਥ ਅਕਾਲੀ ਦਲ ਨੇ ਫੂਕਿਆ ਕਾਂਗਰਸ ਦਾ ਪੁਤਲਾ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਾਲ 1984 ਵਿਚ ਸਿੱਖ ਵਿਰੋਧੀ ਦੰਗਿਆਂ ਦੀ ਅਗਵਾਈ ਕਰਨ ਵਾਲੇ ਸੱਜਣ ਕੁਮਾਰ ਨੂੰ ਕਾਂਗਰਸ ਦੇ ਕੁਝ ਆਗੂਆਂ ਨੇ ਉਸ ਨੂੰ ਰੋਲ ਮਾਡਲ ਮੰਨਣ ਵਾਲੇ ਬਿਆਨਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅੱਜ ਉਸੇ ਦੇ ਚੱਲਦਿਆਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਜੋਤ ਸਿੰਘ ਡੇਮਰੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਖ਼ਿਲਾਫ਼ ਰੋਸ ਮਾਰਚ ਕੀਤਾ ਅਤੇ ਸ਼ਹਿਰ ਦੇ ਮੁੱਖ ਚੌਕ ਵਿਚ ਕਾਂਗਰਸ ਦਾ ਪੁਤਲਾ ਫ਼ੂਕ ਕੇ ਕਾਂਗਰਸ ਆਗੂਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਾਲ 1984 ਵਿਚ ਸਿੱਖ ਵਿਰੋਧੀ ਦੰਗਿਆਂ ਦੀ ਅਗਵਾਈ ਕਰਨ ਵਾਲੇ ਸੱਜਣ ਕੁਮਾਰ ਨੂੰ ਕਾਂਗਰਸ ਦੇ ਕੁਝ ਆਗੂਆਂ ਨੇ ਉਸ ਨੂੰ ਰੋਲ ਮਾਡਲ ਮੰਨਣ ਵਾਲੇ ਬਿਆਨਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅੱਜ ਉਸੇ ਦੇ ਚੱਲਦਿਆਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਜੋਤ ਸਿੰਘ ਡੇਮਰੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਖ਼ਿਲਾਫ਼ ਰੋਸ ਮਾਰਚ ਕੀਤਾ ਅਤੇ ਸ਼ਹਿਰ ਦੇ ਮੁੱਖ ਚੌਕ ਵਿਚ ਕਾਂਗਰਸ ਦਾ ਪੁਤਲਾ ਫ਼ੂਕ ਕੇ ਕਾਂਗਰਸ ਆਗੂਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹੋਰ ਯੂਥ ਆਗੂਆਂ ਵਿਚ ਜਸਪ੍ਰੀਤ ਸਿੰਘ ਮਾਹਲਾ, ਅਮਨ ਗਾਬਾ, ਗੁਰਪ੍ਰੀਤ ਸਿੰਘ ਹੈਪੀ ਭੁੱਲਰ, ਇਕਬਾਲਦੀਪ ਸਿੰਘ ਹੈਰੀ, ਆਈ.ਟੀ. ਸੈੱਲ ਦੇ ਪ੍ਰਧਾਨ ਬਲਜੀਤ ਸਿੰਘ, ਯੂਥ ਆਗੂ ਸੁਖਬੀਰ ਸਿੰਘ ਗਿੱਲ ਅਤੇ ਐਸ.ਓ.ਆਈ. ਦੇ ਪ੍ਰਧਾਨ ਜੋਏਦੀਪ ਸ਼ਰਮਾ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ, ਦੇਬ ਅਸੀਸ ਮਲਿਕ ਅਤੇ ਸੁਖਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 1984 ਸੋਚੀ ਸਮਝੀ ਸਾਜ਼ਿਸ਼ ਮੁਤਾਬਿਕ ਸਿੱਖ ਵਿਰੋਧੀ ਦੰਗਿਆਂ ਦੀ ਅਗਵਾਈ ਕਰਨ ਵਾਲੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਕਾਂਗਰਸ ਨੇ ਆਪਣਾ ਆਈਡਲ ਅਤੇ ਮਹਿਬੂਬ ਨੇਤਾ ਮੰਨਿਆ ਹੈ ਜਿਸ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਅਤੇ ਅਜਿਹਾ ਕਰ ਕੇ ਦਿੱਲੀ ਦੰਗਿਆਂ ਦੇ ਪੀੜਤਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਆਗੂਆਂ ਨੇ ਕਿਹਾ ਕਿ ਅਸਲ ਵਿਚ ਸੱਜਣ ਕੁਮਾਰ ਸਿੱਖਾਂ ਦਾ ਅਸਲ ਕਾਤਲ ਹੈ ਅਤੇ ਮਾਣਯੋਗ ਅਦਾਲਤ ਨੇ ਉਸ ਨੂੰ ਦੋਸ਼ੀ ਮੰਨਿਆ ਸੀ ਅਤੇ ਉਹ ਜੇਲ੍ਹ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਦੀ ਜੰਮ ਕੇ ਨਿੰਦਿਆਂ ਕਰਦੀ ਹੈ ਅਤੇ ਸਮੁੱਚੀ ਕੁੱਲ ਹਿੰਦ ਕਾਂਗਰਸ ਨੂੰ ਸਿੱਖ ਵਿਰੋਧੀ ਗਰਦਾਨਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਕੋਟਲਾ, ਅਮਰਿੰਦਰ ਸਿੰਘ ਸੈਦੋਕੇ, ਜਸਦੀਪ ਸਿੰਘ ਡਾਲਾ, ਪਰਮਿੰਦਰ ਸਿੰਘ ਨਸੀਰੇ ਵਾਲਾ, ਇਕਬਾਲਪ੍ਰੀਤ ਸਿੰਘ ਹੈਰੀ, ਇੰਦਰਜੀਤ ਸਿੰਘ ਲੰਡੇ, ਸੁੱਖਾ ਬਾਘਾ ਪੁਰਾਣਾ, ਕਾਲਾ ਰਾਜੇਆਣਾ, ਧੀਰਾ ਡੇਮਰੂ, ਅਨਮੋਲਪ੍ਰੀਤ ਸਿੰਘ ਸੇਖੋਂ, ਹਰਪ੍ਰੀਤ ਸਿੰਘ ਦੱਲੂਵਾਲਾ, ਸੁਖਦੀਪ ਸਿੰਘ ਭਲੂਰ, ਭਵਨਪ੍ਰੀਤ ਸਿੰਘ ਆਲਮ ਵਾਲਾ, ਅਗਸਤਪ੍ਰੀਤ ਸਿੰਘ ਕਾਲੇਕੇ, ਜੀਤਾ ਸੈਦੋਕੇ, ਸੁਖਦੀਪ ਸਿੰਘ ਸਮਾਲਸਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਵਲੋਂ ਬਲਾਕ ਮੋਗਾ-1 ਵਿਚ ਬੂਟੇ ਲਗਾਉਣ ਦੀ ਮੁਹਿੰਮ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਤੀਆਂ ਅਤੇ ਪਰਿਵਾਰ ਮਿਲਨ ਸਮਾਗਮ
Ad Position 24