25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਦੀਆਂ ਕਰਾਟੇ ਖਿਡਾਰਨਾਂ ਨੇ ਜ਼ੋਨ ਪੱਧਰੀ ਖੇਡਾਂ ’ਚ ਮਾਰੀ ਬਾਜ਼ੀ

ਸਮਾਲਸਰ, 24 ਅਗਸਤ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ. ਟੀ.

Ad Position 21
No active advertisement
ਅਜੀਤ ਡੈਸਕ 25-08-2026
ਸਮਾਲਸਰ, 24 ਅਗਸਤ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੀਆਂ ਵਿਦਿਆਰਥਣਾਂ ਨੇ ਖੇਡਾਂ ਦੇ ਮੈਦਾਨ ਵਿਚ ਇਕ ਵਾਰ ਫਿਰ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਚ ਹੋਈਆਂ ਜੋਨ ਪੱਧਰੀ ਕਰਾਟੇ ਖੇਡਾਂ ਵਿਚ ਸਕੂਲ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫਲਤਾ ਹਾਸਲ ਕੀਤੀ ਹੈ। ਸਕੂਲ ਦੀਆਂ ਕਰਾਟੇ ਟੀਮ ਨੇ ਉਮਰ ਵਰਗ ਅੰਡਰ-14 ਮਾਫ਼ੀਆ -44 ਕਿੱਲੋ ਵਰਗ ਵਿਚ ਪਹਿਲਾ ਸਥਾਨ, ਅੰਡਰ-17 ਸਾਲ ਗੁਰਲੀਨ ਕੌਰ 42 ਕਿੱਲੋ ਵਰਗ ਵਿਚ ਪਹਿਲਾ ਸਥਾਨ ਅਤੇ ਹਰਲੀਨ ਕੌਰ 48 ਕਿੱਲੋ ਵਰਗ ਵਿਚ ਪਹਿਲਾ ਸਥਾਨ, ਅੰਡਰ 19 ਸਾਲ ਕਰਨਦੀਪ ਕੌਰ 52 ਕਿੱਲੋ ਵਰਗ ਵਿਚ ਪਹਿਲਾ ਸਥਾਨ ਅਤੇ ਸਿਮਰਜੀਤ ਕੌਰ 46 ਕਿੱਲੋ ਵਰਗ ਵਿਚ ਆਪਣੀ ਚੰਗੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜੋਨ ਜੀ.ਟੀ.ਬੀ ਗੜ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਬਰਾੜ, ਅਮਰਜੀਤ ਸਿੰਘ ਸ਼ਰਮਾ, ਜਗਰੂਪ ਸਿੰਘ ਬਰਾੜ ਅਤੇ ਸਕੂਲ ਸਟਾਫ਼ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਖੇਡ ਕੋਚ ਗੁਰਪ੍ਰੀਤ ਸਿੰਘ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਚ ਦੀ ਸਹੀ ਅਗਵਾਈ ਅਤੇ ਬੱਚਿਆਂ ਦੀ ਦਿਨ-ਰਾਤ ਦੀ ਲਗਨ ਸਦਕਾ ਹੀ ਇਹ ਜਿੱਤ ਸੰਭਵ ਹੋ ਸਕੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਖਿਡਾਰਨਾਂ ਅਗਲੇ ਮੁਕਾਬਲਿਆਂ ਵਿਚ ਵੀ ਸਕੂਲ ਦਾ ਨਾਮ ਚਮਕਾਉਣਗੀਆਂ। ਸਕੂਲ ਪਹੁੰਚਣ ‘ਤੇ ਜੇਤੂ ਵਿਦਿਆਰਥਣਾਂ ਅਤੇ ਖੇਡ ਕੋਚ ਗੁਰਪ੍ਰੀਤ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਿਨੋ-ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਕੀਤੀ ਹਾਰਡੀਜ਼ ਵਰਲਡ (ਲੁਧਿਆਣਾ) ਦੀ ਸੈਰ
Ad Position 24