ਦਿਨੋ-ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਨੂੰ ਘੇਰਿਆ
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼ ਅਤੇ ਪੰਜਾਬ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੇ ਭਾਅ ਵਧਣ ਕਾਰਨ ਮੱਧ ਵਰਗ, ਮਜ਼ਦੂਰ ਵਰਗ, ਛੋਟੇ ਦੁਕਾਨਦਾਰਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਘਰੇਲੂ ਖ਼ਰਚੇ ਪੂਰੇ ਕਰਨਾ ਦਿਨੋਂ-ਦਿਨ ਮੁਸ਼ਕਿਲ ਹੁੰਦਾ ਜਾ ਰਿਹਾ ਹੈ।
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼ ਅਤੇ ਪੰਜਾਬ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੇ ਭਾਅ ਵਧਣ ਕਾਰਨ ਮੱਧ ਵਰਗ, ਮਜ਼ਦੂਰ ਵਰਗ, ਛੋਟੇ ਦੁਕਾਨਦਾਰਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਘਰੇਲੂ ਖ਼ਰਚੇ ਪੂਰੇ ਕਰਨਾ ਦਿਨੋਂ-ਦਿਨ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਇਸੇ ਮੁੱਦੇ ਨੂੂੰ ਲੈ ਕੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਚੁੱਕਦਿਆਂ ਮਹਿੰਗਾਈ ਨੂੰ ਆਮ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਖੰਡ ਅਤੇ ਘਿਉ ਵਰਗੀਆਂ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਨੇ ਆਮ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਰਸੋਈ ਨਾਲ ਸਬੰਧਿਤ ਕਈ ਜ਼ਰੂਰੀ ਵਸਤਾਂ ਮਹਿੰਗੀਆਂ ਹੋਣ ਕਾਰਨ ਲੋਕ ਆਰਥਿਕ ਦਬਾਅ ਹੇਠ ਹਨ ਅਤੇ ਹੁਣ ਖਾਣ-ਪੀਣ ਦੀਆਂ ਵਸਤਾਂ ਦੇ ਭਾਅ ਵਧਣ ਨਾਲ ਪਰਿਵਾਰਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਪ੍ਰਭਾਵ ਉਨ੍ਹਾਂ ਪਰਿਵਾਰਾਂ ‘ਤੇ ਪੈਂਦਾ ਹੈ ਜਿਨ੍ਹਾਂ ਦੀ ਆਮਦਨ ਸੀਮਤ ਹੈ, ਪਰ ਘਰੇਲੂ ਜ਼ਰੂਰਤਾਂ ਲਗਾਤਾਰ ਵੱਧ ਰਹੀਆਂ ਹਨ। ਮਾਲਵਿਕਾ ਸੂਦ ਨੇ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਜੇਕਰ ਜਮ੍ਹਾਂ ਖੋਰੀ ਜਾਂ ਕਾਲਾ-ਬਾਜ਼ਾਰੀ ਕਾਰਨ ਕੀਮਤਾਂ ਵਿਚ ਬੇਲੋੜਾ ਵਾਧਾ ਕੀਤਾ ਜਾ ਰਿਹਾ ਹੈ ਤਾਂ ਅਜਿਹੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।