24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਸ.ਬੀ.ਬੀ.ਐਸ.ਪਬਲਿਕ ਸਕੂਲ ਸੁਖਾਨੰਦ ਦੀਆਂ ਲੜਕੀਆਂ ਨੇ ਯੋਗਾ ਮੁਕਾਬਲੇ ’ਚ ਜਿੱਤੇ ਗੋਲਡ ਮੈਡਲ

ਠੱਠੀ ਭਾਈ, 24 ਅਗਸਤ (ਜਗਰੂਪ ਸਿੰਘ ਮਠਾੜੂ)-ਜੋਨ ਪੱਧਰ ‘ਤੇ ਚੱਲ ਰਹੇ ਖੇਡ ਟੂਰਨਾਮੈਂਟ ਵਿਚ ਐਸ. ਬੀ.

Ad Position 21
No active advertisement
ਅਜੀਤ ਡੈਸਕ 25-08-2026
ਠੱਠੀ ਭਾਈ, 24 ਅਗਸਤ (ਜਗਰੂਪ ਸਿੰਘ ਮਠਾੜੂ)-ਜੋਨ ਪੱਧਰ ‘ਤੇ ਚੱਲ ਰਹੇ ਖੇਡ ਟੂਰਨਾਮੈਂਟ ਵਿਚ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਲੜਕੀਆਂ ਨੇ ਯੋਗਾ ਮੁਕਾਬਲੇ ਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਵਰਗਾਂ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-14 ਅਤੇ ਅੰਡਰ-17 ਵਰਗ ਦੀਆਂ ਦੋਵੇਂ ਟੀਮਾਂ ਨੇ ਮੁਕਾਬਲੇ ਦੌਰਾਨ ਵੱਖ-ਵੱਖ ਟੀਮਾਂ ਨੂੰ ਮਾਤ ਦਿੰਦਿਆਂ ਯੋਗਾ ਆਸਣਾਂ ਵਿਚ ਆਪਣੀ ਸ਼ਾਨਦਾਰ ਲਚਕ, ਸੰਤੁਲਨ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬਾਬਾ ਜਗਦੇਵ ਸਿੰਘ ਜੱਗਾ, ਚਰਨਜੀਤ ਸਿੰਘ ਗੱਬੀ ਅਤੇ ਚਰਨਜੀਤ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਵਲੋਂ ਹਾਸਲ ਕੀਤੀ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਸਕੂਲ ਸਟਾਫ਼ ਵਲੋਂ ਜੇਤੂ ਟੀਮਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਉਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਿਆਂ ਅੰਦਰ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ’ਤੇ ਹਮਲੇ ਕਰਨਾ ਘਟੀਆ ਮਾਨਸਿਕਤਾ ਦੀ ਨਿਸ਼ਾਨੀ-ਬਲਜੀਤ ਸਿੰਘ ਖ਼ਾਲਸਾ ਅਗਲੀ ਖ਼ਬਰ ਪ੍ਰਧਾਨ ਬੌਬੀ ਗਰਗ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਰੈਡੀਮੇਡ ਯੂਨੀਅਨ ਨਵੀਂ ਕਮੇਟੀ ਦਾ ਕੀਤਾ ਗਠਨ
Ad Position 24