24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹੋਲੀ ਹਾਰਟ ਸਕੂਲ ਵਿਖੇ ਪਿੰਕ ਡੇ ਮਨਾਇਆ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਪ੍ਰੀ-ਨਰਸਰੀ ਤੋਂ ਯੂ. ਕੇ.

Ad Position 21
No active advertisement
ਅਜੀਤ ਡੈਸਕ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਪ੍ਰੀ-ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਪਿੰਕ ਡੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਅਤੇ ਗੁਲਾਬੀ ਰੰਗ ਦੀਆਂ ਵੱਖ-ਵੱਖ ਵਸਤੂਆਂ ਲਿਆ ਕੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਅਧਿਆਪਕਾਂ ਨੇ ਬੱਚਿਆਂ ਨੂੰ ਗੁਲਾਬੀ ਰੰਗ ਦੀ ਪਛਾਣ ਕਰਵਾਉਣ ਲਈ ਕਈ ਰੋਚਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ। ਵਿਦਿਆਰਥੀਆਂ ਨੇ ਗੁਲਾਬੀ ਰੰਗ ਨਾਲ ਸਬੰਧਿਤ ਡਰਾਇੰਗ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ। ਬੱਚਿਆਂ ਨੇ ਆਪਣੇ ਕਲਾਸ-ਰੂਮ ਦੇ ਬੋਰਡਾਂ ਨੂੰ ਵੀ ਗੁਲਾਬੀ ਰੰਗ ਦੀਆਂ ਵਸਤੂਆਂ ਨਾਲ ਸੁੰਦਰ ਢੰਗ ਨਾਲ ਸਜਾਇਆ। ਸਕੂਲ ਦੀ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਅਤੇ ਡਾਇਰੈਕਟਰ ਸੁਭਾਸ਼ ਪਲਤਾ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਬੱਚਿਆਂ ਲਈ ਇਸੇ ਤਰ੍ਹਾਂ ਨਵੀਆਂ ਅਤੇ ਮਜ਼ੇਦਾਰ ਗਤੀਵਿਧੀਆਂ ਲੱਭਦੇ ਰਹਿਣ, ਤਾਂ ਜੋ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਵੀ ਹੋ ਸਕੇ। ਇਹ ਪਿੰਕ ਡੇ ਬੱਚਿਆਂ ਲਈ ਸਿੱਖਣ, ਖੇਡਣ ਅਤੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਇਕ ਯਾਦਗਾਰ ਅਨੁਭਵ ਰਿਹਾ।
Ad Position 22
No active advertisement
ਪਿਛਲੀ ਖ਼ਬਰ ਗਰੋਵਰ ਪਰਿਵਾਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 29 ਅਗਸਤ ਨੂੰ ਅਗਲੀ ਖ਼ਬਰ ਮਾਈ ਭਾਰਤ ਮੋਗਾ ਵਲੋਂ ਕਰਵਾਏ 3 ਰੋਜ਼ਾ ਭਵਿੱਖ ਦੇ ਨੌਜਵਾਨ ਆਗੂ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ
Ad Position 24