25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਲਾ ਜੀ ਮੰਦਰ ਕਮੇਟੀ ਸਮਾਧ ਭਾਈ ਦੀ ਅਹਿਮ ਮੀਟਿੰਗ

ਜਲੰਧਰ, 25 ਅਗਸਤ- (ਅ. ਬ)-ਤੀਜ ਦੇ ਪਵਿੱਤਰ ਤਿਉਹਾਰ ‘ਤੇ ਮੋਗਾ ਅਤੇ ਬਾਘਾਪੁਰਾਣਾ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਦੇ ਲੋਕ ਸਭਿਆਚਾਰ, ਔਰਤਾਂ ਦੇ ਉਤਸ਼ਾਹ ਅਤੇ ‘ਰੰਗਲੇ ਪੰਜਾਬ’ ਦੀ ਜਿਊਂਦੀ ਜਾਗਦੀ ਤਸਵੀਰ ਦੇਖਣ ਨੂੰ ਮਿਲੀ।

Ad Position 21
No active advertisement
ਅਜੀਤ ਡੈਸਕ 26-08-2026
ਜਲੰਧਰ, 25 ਅਗਸਤ- (ਅ.ਬ)-ਤੀਜ ਦੇ ਪਵਿੱਤਰ ਤਿਉਹਾਰ ‘ਤੇ ਮੋਗਾ ਅਤੇ ਬਾਘਾਪੁਰਾਣਾ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਦੇ ਲੋਕ ਸਭਿਆਚਾਰ, ਔਰਤਾਂ ਦੇ ਉਤਸ਼ਾਹ ਅਤੇ ‘ਰੰਗਲੇ ਪੰਜਾਬ’ ਦੀ ਜਿਊਂਦੀ ਜਾਗਦੀ ਤਸਵੀਰ ਦੇਖਣ ਨੂੰ ਮਿਲੀ। ਮੋਗਾ ਤੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕਰਵਾਏ ਗਏ ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਗਿੱਧਾ, ਬੋਲੀਆਂ, ਲੋਕ ਗੀਤਾਂ ਅਤੇ ਰਵਾਇਤੀ ਪੰਜਾਬੀ ਪਹਿਰਾਵੇ ਨਾਲ ਤੀਆਂ ਦਾ ਜਸ਼ਨ ਮਨਾਇਆ।ਦੋਵਾਂ ਸਮਾਗਮਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਸਟੇਟ ਆਬਜ਼ਰਵਰ ਪੰਜਾਬ ਗਾਇਤਰੀ ਬਿਸ਼ਨੋਈ ਵੀ ਮੌਜੂਦ ਸਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ “ਤੀਜ ਸਿਰਫ਼ ਪੀਂਘਾਂ, ਗਿੱਧੇ ਅਤੇ ਬੋਲੀਆਂ ਦਾ ਤਿਉਹਾਰ ਨਹੀਂ, ਸਗੋਂ ਪੰਜਾਬ ਦੀਆਂ ਔਰਤਾਂ ਦੀਆਂ ਖੁਸ਼ੀਆਂ, ਸਵੈ-ਮਾਣ ਅਤੇ ਆਪਸੀ ਭਾਈਚਾਰੇ ਦਾ ਉਤਸਵ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਪਣੀ ਮਿਹਨਤ ਅਤੇ ਹਿੰਮਤ ਨਾਲ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ ਅਤੇ ਸਰਕਾਰ ਦੀਆਂ ਯੋਜਨਾਵਾਂ ਉਨ੍ਹਾਂ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤ ਕਰ ਰਹੀਆਂ ਹਨ। ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਮਾਵਾਂ-ਧੀਆਂ ਯੋਜਨਾ ਔਰਤਾਂ ਲਈ ਆਰਥਿਕ ਸਹਾਰੇ ਦੇ ਨਾਲ-ਨਾਲ ਆਤਮਨਿਰਭਰਤਾ ਅਤੇ ਸਤਿਕਾਰ ਦਾ ਮਾਧਿਅਮ ਬਣ ਰਹੀ ਹੈ।ਉਨ੍ਹਾਂ ਕਿਹਾ ਕਿ ਤੀਆਂ ਦੇ ਸਮਾਗਮਾਂ ਦੌਰਾਨ ਔਰਤਾਂ ਨਾਲ ਗੱਲਬਾਤ ਕਰਦਿਆਂ ਇਹ ਸਾਫ਼ ਨਜ਼ਰ ਆਉਂਦਾ ਹੈ ਕਿ ਮਾਵਾਂ-ਧੀਆਂ ਯੋਜਨਾ ਨੂੰ ਲੈ ਕੇ ਉਨ੍ਹਾਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਹੈ। ਔਰਤਾਂ ਨੇ ਦੱਸਿਆ ਕਿ ਉਹ ਆਪਣੇ ਖਾਤਿਆਂ ਵਿੱਚ ਆਉਣ ਵਾਲੀ ਰਾਸ਼ੀ ਦੀ ਵਰਤੋਂ ਆਪਣੀਆਂ ਨਿੱਜੀ ਲੋੜਾਂ, ਬੱਚਿਆਂ ਨਾਲ ਜੁੜੇ ਖਰਚਿਆਂ ਅਤੇ ਘਰ-ਪਰਿਵਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਰ ਰਹੀਆਂ ਹਨ। ਮੋਗਾ ਵਿਖੇ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਬਾਘਾਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕਰਵਾਏ ਗਏ ਇਹਨਾਂ ਸਮਾਗਮਾਂ ਵਿੱਚ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਦੋਵਾਂ ਥਾਵਾਂ ‘ਤੇ ਤੀਆਂ ਦੀਆਂ ਰਵਾਇਤੀ ਪੀਂਘਾਂ, ਗਿੱਧਾ, ਬੋਲੀਆਂ ਅਤੇ ਲੋਕ ਗੀਤ ਖਿੱਚ ਦਾ ਕੇਂਦਰ ਰਹੇ। ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਪਣੀ ਸੰਸਕ੍ਰਿਤੀ ਨੂੰ ਜਿਊਂਦਾ ਰੱਖਣ ਦੇ ਨਾਲ-ਨਾਲ ਸਮਾਜ ਦੇ ਹਰ ਖੇਤਰ ਵਿੱਚ ਆਪਣੀ ਮਜ਼ਬੂਤ ਉਪਸਥਿਤੀ ਦਰਜ ਕਰਵਾ ਰਹੀਆਂ ਹਨ। ਉੱਥੇ ਹੀ ਗਾਇਤਰੀ ਬਿਸ਼ਨੋਈ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਔਰਤਾਂ ਨੂੰ ਇੱਕ-ਦੂਜੇ ਨਾਲ ਜੁੜਨ, ਆਪਣੀ ਗੱਲ ਸਾਂਝੀ ਕਰਨ ਅਤੇ ਆਪਣੀ ਸਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਅਵਸਰ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਮੋਗਾ ’ਚ ਖੇਲੋ ਇੰਡੀਆ ਸੰਵਾਦ ਭਲਕੇ-ਗੁਰਪ੍ਰੀਤ ਸਿੰਘ ਅਗਲੀ ਖ਼ਬਰ ਸਰਕਾਰੀ ਸਕੂਲ ਰੁਪਾਣਾ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਭਾਗ ਲਿਆ
Ad Position 24