26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰਾਸ਼ਟਰੀ ਖੇਡ ਦਿਵਸ ਮੌਕੇ ਮੋਗਾ ’ਚ ਖੇਲੋ ਇੰਡੀਆ ਸੰਵਾਦ ਭਲਕੇ-ਗੁਰਪ੍ਰੀਤ ਸਿੰਘ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਰਾਸ਼ਟਰੀ ਖੇਡ ਦਿਵਸ 2026 ਦੇ ਮੌਕੇ ‘ਤੇ ਮਾਈ ਭਾਰਤ ਮੋਗਾ, ਯੁਵਾ ਮਾਮਲੇ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਖੇਲੋ ਇੰਡੀਆ ਸੰਵਾਦ ਪ੍ਰੋਗਰਾਮ ਦਾ ਆਯੋਜਨ 27 ਅਗਸਤ ਨੂੰ ਐਸ. ਡੀ.

Ad Position 21
No active advertisement
ਅਜੀਤ ਡੈਸਕ 26-08-2026
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਰਾਸ਼ਟਰੀ ਖੇਡ ਦਿਵਸ 2026 ਦੇ ਮੌਕੇ ‘ਤੇ ਮਾਈ ਭਾਰਤ ਮੋਗਾ, ਯੁਵਾ ਮਾਮਲੇ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਖੇਲੋ ਇੰਡੀਆ ਸੰਵਾਦ ਪ੍ਰੋਗਰਾਮ ਦਾ ਆਯੋਜਨ 27 ਅਗਸਤ ਨੂੰ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਸਵੇਰੇ 9:30 ਵਜੇ ਤੋਂ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਕ ਤੰਦਰੁਸਤ, ਅਨੁਸ਼ਾਸਿਤ ਅਤੇ ਖੇਡ ਭਾਵਨਾ ਨਾਲ ਭਰਪੂਰ ਰਾਸ਼ਟਰ ਦੇ ਨਿਰਮਾਣ ਦੇ ਦ੍ਰਿਸ਼ਟੀਕੋਣ ਅਤੇ ਦੇਸ਼ ਦੇ ਵਿਕਾਸ ਦੇ ਕੇਂਦਰ ਵਿਚ ਨੌਜਵਾਨਾਂ ਦੀਆਂ ਅਕਾਂਖਿਆਵਾਂ ਨੂੰ ਸਥਾਨ ਦੇਣ ਦੀ ਸੋਚ ਦੇ ਅਨੁਸਾਰ ਆਯੋਜਿਤ ਕੀਤਾ ਜਾ ਰਿਹਾ ਹੈ। ਰਾਸ਼ਟਰੀ ਖੇਡ ਦਿਵਸ ਹਰ ਸਾਲ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਉਦੇਸ਼ ਦੇਸ਼ ਵਿਚ ਖੇਡਾਂ, ਸਰੀਰਕ ਤੰਦਰੁਸਤੀ ਅਤੇ ਖੇਡ ਉਤਕ੍ਰਿਸ਼ਟਤਾ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨਾ ਹੈ। ਖੇਲੋ ਇੰਡੀਆ ਸੰਵਾਦ ਰਾਹੀਂ ਨੌਜਵਾਨਾਂ ਨੂੰ ਪ੍ਰਸਿੱਧ ਖਿਡਾਰੀਆਂ, ਖੇਡ ਖੇਤਰ ਨਾਲ ਜੁੜੇ ਵਿਅਕਤੀਆਂ, ਜਨ ਪ੍ਰਤੀਨਿਧੀਆਂ ਅਤੇ ਹੋਰ ਹਿੱਸੇਦਾਰਾਂ ਨਾਲ ਸੰਵਾਦ ਕਰਨ ਲਈ ਇਕ ਸਾਰਥਿਕ ਮੰਚ ਪ੍ਰਦਾਨ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਖੇਡਾਂ, ਤੰਦਰੁਸਤੀ, ਖੇਡ ਪ੍ਰਤਿਭਾ ਦੇ ਵਿਕਾਸ, ਖੇਡਾਂ ਵਿਚ ਉਪਲਬਧ ਮੌਕਿਆਂ, ਖੇਡ ਪ੍ਰਸ਼ਾਸਨ ਅਤੇ ਭਾਰਤ ਦੇ ਖੇਡ ਤੰਤਰ ਵਿਚ ਨੌਜਵਾਨਾਂ ਦੀ ਭੂਮਿਕਾ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਯੁਵਾ ਸੰਵਾਦ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਨੌਜਵਾਨ ਖੇਡਾਂ ਦੇ ਵਿਕਾਸ ਨਾਲ ਸਬੰਧਿਤ ਆਪਣੇ ਵਿਚਾਰ, ਸੁਝਾਅ, ਦ੍ਰਿਸ਼ਟੀਕੋਣ ਅਤੇ ਅਕਾਂਖਿਆਵਾਂ ਸਾਂਝੀਆਂ ਕਰਨਗੇ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਰਗਰਮ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਖੇਡਾਂ ਵਿਚ ਉਨ੍ਹਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਮਾਈ ਭਾਰਤ ਮੋਗਾ ਵਲੋਂ ਵਿਦਿਆਰਥੀਆਂ, ਨੌਜਵਾਨਾਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਲੋ ਇੰਡੀਆ ਸੰਵਾਦ ਵਿਚ ਸਰਗਰਮੀ ਨਾਲ ਭਾਗ ਲੈਣ ਅਤੇ ਭਾਰਤ ਨੂੰ ਇਕ ਸਿਹਤਮੰਦ, ਸਸ਼ਕਤ ਅਤੇ ਖੇਡਾਂ ਵਿਚ ਮੋਹਰੀ ਰਾਸ਼ਟਰ ਬਣਾਉਣ ਲਈ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ।
Ad Position 22
No active advertisement
ਪਿਛਲੀ ਖ਼ਬਰ ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਨੰਨ੍ਹੇ ਵਿਦਿਆਰਥੀਆਂ ਨੇ ਸੁੰਦਰ ਲਿਖਾਈ ਤੇ ਰਚਨਾਤਮਿਕਤਾ ਦਾ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਬਾਲਾ ਜੀ ਮੰਦਰ ਕਮੇਟੀ ਸਮਾਧ ਭਾਈ ਦੀ ਅਹਿਮ ਮੀਟਿੰਗ
Ad Position 24