ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਅੰਡਰ-19 ਲੜਕੀਆਂ ਨੇ ਬੈਡਮਿੰਟਨ ‘ਚ ਜਿੱਤਿਆ ਗੋਲਡ ਮੈਡਲ
ਠੱਠੀ ਭਾਈ, 25 ਅਗਸਤ (ਜਗਰੂਪ ਸਿੰਘ ਮਠਾੜੂ)-ਜ਼ੋਨ ਪੱਧਰ ‘ਤੇ ਚੱਲ ਰਹੇ ਖੇਡ ਟੂਰਨਾਮੈਂਟ ਵਿਚ ਐਸ. ਬੀ.
ਠੱਠੀ ਭਾਈ, 25 ਅਗਸਤ (ਜਗਰੂਪ ਸਿੰਘ ਮਠਾੜੂ)-ਜ਼ੋਨ ਪੱਧਰ ‘ਤੇ ਚੱਲ ਰਹੇ ਖੇਡ ਟੂਰਨਾਮੈਂਟ ਵਿਚ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਅੰਡਰ-19 ਲੜਕੀਆਂ ਨੇ ਬੈਡਮਿੰਟਨ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਫਾਈਨਲ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ ਮਾਤ ਦਿੱਤੀ। ਟੀਮ ਦੀ ਫੁਰਤੀ, ਮਿਹਨਤ ਅਤੇ ਖੇਡ ਭਾਵਨਾ ਨੂੰ ਦੇਖਦਿਆਂ ਦਰਸ਼ਕਾਂ ਵਲੋਂ ਵੀ ਖਿਡਾਰਨਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਡਾਇਰੈਕਟਰ ਮੈਡਮ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਬੇਟੀਆਂ ‘ਤੇ ਬਹੁਤ ਮਾਣ ਹੈ। ਖਿਡਾਰਨਾਂ ਨੇ ਗੋਲਡ ਮੈਡਲ ਜਿੱਤ ਕੇ ਸਾਬਤ ਕਰ ਦਿੱਤਾ ਹੈ ਕਿ ਲਗਨ ਨਾਲ ਕੀਤੀ ਮਿਹਨਤ ਜ਼ਰੂਰ ਰੰਗ ਲਿਆਉਂਦੀ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਖੇਡ ਅਧਿਆਪਕ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਆਸ ਪ੍ਰਗਟਾਈ।