ਦੀਨਾ ਸਾਹਿਬ ਵਿਖੇ ‘ਆਪ’ ਆਗੂਆਂ ਨੇ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਵਿਖੇ ਟੇਕਿਆ ਮੱਥਾ
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਵੀਇੰਦਰ ਸਿੰਘ ਰਵੀ ਗਿੱਲ ਅਤੇ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਆਪਣੀ ਟੀਮ ਸਮੇਤ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਇਤਿਹਾਸਕ ਪਿੰਡ ਦੀਨਾ ਸਾਹਿਬ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਗੂਆਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਵੀਇੰਦਰ ਸਿੰਘ ਰਵੀ ਗਿੱਲ ਅਤੇ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਆਪਣੀ ਟੀਮ ਸਮੇਤ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਇਤਿਹਾਸਕ ਪਿੰਡ ਦੀਨਾ ਸਾਹਿਬ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਗੂਆਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਦੌਰਾਨ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ ਅਤੇ ਸਰਪੰਚ ਹਰਦੀਪ ਸਿੰਘ ਤਖ਼ਤੂਪੁਰਾ ਵੀ ਹਾਜ਼ਰ ਸਨ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਰਪੰਚ ਰਣਜੀਤ ਸਿੰਘ ਵਲੋਂ ਆਪਣੀ ਟੀਮ ਸਮੇਤ ਪਹੁੰਚੇ ਸਮੂਹ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਮਾਣ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਇਤਿਹਾਸਕ ਨਗਰ ਦੀਨਾ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਗੁਰੂ ਘਰ ਨਾਲ ਜੁੜੀ ਸੰਗਤ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।