26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਟਰਾਂਸਪੋਰਟ ਵਿਭਾਗ ਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਈ-ਰਿਕਸ਼ਾ ਦੇ ਕੀਤੇ ਚਲਾਨ

ਮੋਗਾ, 25 ਅਗਸਤ (ਗੁਰਤੇਜ ਸਿੰਘ ਬੱਬੀ)-ਲੋਕਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਈ-ਰਿਕਸ਼ਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਐਸ.

Ad Position 21
No active advertisement
ਈ-ਰਿਕਸ਼ਾ ਵਾਲੇ ਨੂੰ ਚਲਾਨ ਦੀ ਕਾਪੀ ਦਿੰਦੇ ਹੋਏ ਏ.ਆਰ.ਟੀ.ਓ ਸ਼ਮਿੰਦਰ ਸਿੰਘ ਮਾਨ ਨਾਲ ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ ਨਾਲ ਪੀ.ਸੀ.ਆਰ. ਇੰਚਾਰਜ ਕੇ.ਸੀ ਪਰਾਸ਼ਰ ‘ਤੇ ਹੋਰ। ਅਜੀਤ ਤਸਵੀਰ 26-08-2026
ਮੋਗਾ, 25 ਅਗਸਤ (ਗੁਰਤੇਜ ਸਿੰਘ ਬੱਬੀ)-ਲੋਕਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਈ-ਰਿਕਸ਼ਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਰ.ਟੀ.ਓ. ਮੋਗਾ ਸਤਵਿੰਦਰ ਪਾਲ ਸਿੰਘ ਰਣੀਕੇ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਅਤੇ ਮੋਗਾ ਪੁਲਿਸ ਵਲੋਂ ਸਾਂਝੇ ਤੌਰ ‘ਤੇ ਈ-ਰਿਕਸ਼ਿਆਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਏ.ਆਰ.ਟੀ.ਓ. ਮੋਗਾ ਸ਼ਮਿੰਦਰ ਸਿੰਘ ਮਾਨ, ਟਰੈਫ਼ਿਕ ਇੰਚਾਰਜ ਇੰਸਪੈਕਟਰ ਸੁਖਮੰਦਰ ਸਿੰਘ ਅਤੇ ਪੀ.ਸੀ.ਆਰ. ਮੋਗਾ ਦੇ ਇੰਚਾਰਜ ਕੇ.ਸੀ. ਪਰਾਸ਼ਰ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਈ-ਰਿਕਸ਼ਿਆਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਈ-ਰਿਕਸ਼ਿਆਂ ਸਬੰਧੀ ਲੋਕਾਂ ਵਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ, ਗਲਤ ਥਾਵਾਂ ‘ਤੇ ਈ-ਰਿਕਸ਼ੇ ਖੜ੍ਹੇ ਕਰਨ ਅਤੇ ਆਵਾਜਾਈ ਵਿਚ ਵਿਘਨ ਪੈਦਾ ਹੋਣ ਵਰਗੀਆਂ ਸਮੱਸਿਆਵਾਂ ਸ਼ਾਮਲ ਹਨ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਇਹ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਟਰਾਂਸਪੋਰਟ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਅਜਿਹੀ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਈ-ਰਿਕਸ਼ਾ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਮੁਕੰਮਲ ਰੱਖਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਈ-ਰਿਕਸ਼ਾ ਚਾਲਕ ਵਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਇਸ ਸਬੰਧੀ ਜਾਣਕਾਰੀ ਸਬੰਧਿਤ ਵਿਭਾਗ ਜਾਂ ਪੁਲਿਸ ਨੂੰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿ ਨਿੰਦਣਯੋਗ-ਕਾਹਨ ਸਿੰਘ ਵਾਲਾ ਅਗਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ’ਚ ਬੱਚਿਆਂ ਨੇ ਮਾਣਿਆ ਪੂਲ ਪਾਰਟੀ ਦਾ ਆਨੰਦ
Ad Position 24