ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿ ਨਿੰਦਣਯੋਗ-ਕਾਹਨ ਸਿੰਘ ਵਾਲਾ
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਪਿਛਲੇ ਦਿਨੀਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਕੋਈ ਸੋਚੀ ਸਮਝੀ ਸਾਜ਼ਿਸ਼ ਹੋ ਸਕਦੀ ਹੈ ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਸੇਵਾ ਭੁਗਤਦਿਆਂ ‘ਤੇ ਹਮਲਾ ਅਤੇ ਦੂਜੀ ਵਾਰ ਫਿਰ ਪਵਿੱਤਰ ਅਸਥਾਨ ‘ਤੇ ਦਰਸ਼ਨ ਕਰਨ ਗਿਆ ‘ਤੇ ਹਮਲਾ ਚਿੰਤਾ ਦਾ ਵਿਸ਼ਾ ਹੈ।
ਇ
ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ।
26-08-2026
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਪਿਛਲੇ ਦਿਨੀਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਕੋਈ ਸੋਚੀ ਸਮਝੀ ਸਾਜ਼ਿਸ਼ ਹੋ ਸਕਦੀ ਹੈ ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਸੇਵਾ ਭੁਗਤਦਿਆਂ ‘ਤੇ ਹਮਲਾ ਅਤੇ ਦੂਜੀ ਵਾਰ ਫਿਰ ਪਵਿੱਤਰ ਅਸਥਾਨ ‘ਤੇ ਦਰਸ਼ਨ ਕਰਨ ਗਿਆ ‘ਤੇ ਹਮਲਾ ਚਿੰਤਾ ਦਾ ਵਿਸ਼ਾ ਹੈ। ਵਿਰੋਧੀ ਪਾਰਟੀਆਂ ਦਾ ਬਾਦਲ ਪ੍ਰਤੀ ਝੂਠਾ ਪ੍ਰਚਾਰ ਕਰ ਕੇ ਲੋਕਾਂ ਦੇ ਜਜ਼ਬਾਤਾਂ ਨੂੰ ਭੜਕਾਉਣਾ ਹੀ ਹਮਲਿਆਂ ਦਾ ਮੁੱਖ ਕਾਰਨ ਹੈ ਜਿਸ ਤੋਂ ਬਾਦਲ ਦੇ ਰਾਜਨੀਤਕ ਵਿਰੋਧੀਆਂ ਨੂੰ ਉਨ੍ਹਾਂ ਦੀ ਚੜ੍ਹਤ ਦਾ ਡਰ ਤੇ ਬੌਖਲਾਹਟ ਸਾਫ਼ ਨਜ਼ਰ ਆਉਂਦੀ ਹੈ। ਪੰਜਾਬ ਦੀ ਜਨਤਾ ਜਾਣ ਚੁੱਕੀ ਹੈ ਕਿ ਸਾਡੀ ਮਾਂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਸਾਡਾ ਭਲਾ ਕਰ ਸਕਦੀ ਹੈ। ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਨੂੰ ਆਉਣੋਂ ਕੋਈ ਨਹੀਂ ਰੋਕ ਸਕਦਾ।