ਪੰਜਾਬ ਸਰਕਾਰ ਦੇ ਸਾਫ਼ਟਵੇਅਰ ’ਚ ਗੜਬੜ ਕਾਰਨ ਵੱਧ ਬਿਜਲੀ ਬਿੱਲਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ
ਕਾਲੇਕੇ ਤੇ ਲੰਗੇਆਣਾ ਨੇ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ
ਨੱਥੂਵਾਲਾ ਗਰਬੀ, 25 ਅਗਸਤ (ਨਵਦੀਪ ਸਿੰਘ)-ਪੰਜਾਬ ਵਿਚ ਬਿਜਲੀ ਦੇ ਵੱਧ ਆ ਰਹੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਵਿਚ ਪਾਈ ਜਾ ਰਹੀ ਚਿੰਤਾ ਦਰਮਿਆਨ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸੀਨੀ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਅਤੇ ਸੁਖਪ੍ਰੀਤ ਸਿੰਘ ਸੁੱਖਾ ਬਰਾੜ ਲੰਗੇਆਣਾ, ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਔਰਤਾਂ ਨੂੰ ਮਹੀਨਾਵਾਰ 1000-1500 ਰੁਪਏ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਬਿਜਲੀ ਦੇ ਵੱਧ ਬਿੱਲ ਭੇਜ ਕੇ ਹੋਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਜ
ਜਗਸੀਰ ਸਿੰਘ ਕਾਲੇਕੇ, ਸੁਖਪ੍ਰੀਤ ਸਿੰਘ ਲੰਗੇਆਣਾ
26-08-2026
ਨੱਥੂਵਾਲਾ ਗਰਬੀ, 25 ਅਗਸਤ (ਨਵਦੀਪ ਸਿੰਘ)-ਪੰਜਾਬ ਵਿਚ ਬਿਜਲੀ ਦੇ ਵੱਧ ਆ ਰਹੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਵਿਚ ਪਾਈ ਜਾ ਰਹੀ ਚਿੰਤਾ ਦਰਮਿਆਨ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸੀਨੀ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਅਤੇ ਸੁਖਪ੍ਰੀਤ ਸਿੰਘ ਸੁੱਖਾ ਬਰਾੜ ਲੰਗੇਆਣਾ, ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਔਰਤਾਂ ਨੂੰ ਮਹੀਨਾਵਾਰ 1000-1500 ਰੁਪਏ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਬਿਜਲੀ ਦੇ ਵੱਧ ਬਿੱਲ ਭੇਜ ਕੇ ਹੋਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖਪਤਕਾਰਾਂ ਦੇ ਮੋਬਾਈਲ ਫੋਨਾਂ ‘ਤੇ ਪਹਿਲਾਂ ਆਉਂਦੇ ‘ਟੂੰ-ਟੂੰ ਦੇ ਮੈਸੇਜਾਂ ਦੀ ਥਾਂ ਹੁਣ ਵੱਧ ਬਿੱਲਾਂ ਕਾਰਨ ‘ਟੈਂ-ਟੈਂ’ ਸ਼ੁਰੂ ਹੋ ਗਈ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਬਿਜਲੀ ਦੇ ਬਿੱਲਾਂ ਵਿਚ ਅਚਾਨਕ ਹੋਏ ਵਾਧੇ ਦਾ ਇਕ ਵੱਡਾ ਕਾਰਨ ਪੰਜਾਬ ਸਰਕਾਰ ਦੇ ਸਾਫ਼ਟਵੇਅਰ ਵਿਚ ਆਈ ਗੜਬੜ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਵੀ ਬਿਜਲੀ ਬਿੱਲਾਂ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਸਾਫ਼ਟਵੇਅਰ ਵਿਚ ਆਈ ਗੜਬੜੀ ਤੇ ਮੀਟਰ ਰੀਡਰਾਂ ਦੀ ਹੜਤਾਲ ਨੂੰ ਬਿੱਲਾਂ ਵਿਚ ਆਏ ਵਾਧੇ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦ ਕਿ ਦੂਜੇ ਪਾਸੇ ਕਈ ਖਪਤਕਾਰਾਂ ਨੂੰ 50-60 ਹਜ਼ਾਰ ਰੁਪਏ ਤੱਕ ਦੇ ਬਿਜਲੀ ਬਿੱਲ ਭੇਜੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜਦੋਂ ਬਿਜਲੀ ਦੀ ਸਪਲਾਈ ਵੀ ਪੂਰੀ ਤਰ੍ਹਾਂ ਨਹੀਂ ਮਿਲ ਰਹੀ ਤਾਂ ਇੰਨੇ ਵੱਧ ਬਿੱਲ ਆਉਣਾ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਨੱਥੂਵਾਲਾ, ਗੁਰਮੇਲ ਸਿੰਘ ਸਾਬਕਾ ਸਰਪੰਚ ਨੱਥੂਵਾਲਾ ਗਰਬੀ, ਸ਼ਸ਼ੀ ਗਰਗ ਪ੍ਰਧਾਨ ਵਪਾਰ ਮੰਡਲ (ਕਾਂਗਰਸ), ਕਾਕਾ ਸਿੰਘ ਬਰਾੜ, ਦੀਪਾ ਅਰੋੜਾ, ਸੁਖਦੀਪ ਸਿੰਘ ਸੀਪਾ ਰਾਜੇਆਣਾ, ਗੁਰਮੀਤ ਸਿੰਘ ਪੰਚ ਕਾਲੇਕੇ, ਪ੍ਰਦੁਮਣ ਸਿੰਘ ਗਿੱਲ, ਜੱਜ ਸਿੰਘ ਸਾਬਕਾ ਸਰਪੰਚ ਹਰੀਏਵਾਲਾ, ਨਵਜੋਤ ਸਿੰਘ (ਪੀ.ਏ.) ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।