25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਖੇਲੋ ਇੰਡੀਆ ਸੰਵਾਦ ਪ੍ਰੋਗਰਾਮ ਲਈ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀ ਚੋਣ

ਮੋਗਾ, 25 ਅਗਸਤ (ਜਸਪਾਲ ਸਿੰਘ ਬੱਬੀ)-ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ 27 ਅਗਸਤ 2026 ਨੂੰ ਆਯੋਜਿਤ ਕੀਤੇ ਜਾ ਰਹੇ ‘’ਖੇਲੋ ਇੰਡੀਆ ਸੰਵਾਦ’’ ਪ੍ਰੋਗਰਾਮ ਲਈ ਦੇਸ਼ ਭਰ ਵਿਚੋਂ ਚੁਣੇ ਗਏ 1500 ਕਾਲਜਾਂ ਵਿਚ ਐਸ. ਡੀ.

Ad Position 21
No active advertisement
ਪ੍ਰਿੰਸੀਪਲ ਡਾ. ਨੀਨਾ ਅਨੇਜਾ 26-08-2026
ਮੋਗਾ, 25 ਅਗਸਤ (ਜਸਪਾਲ ਸਿੰਘ ਬੱਬੀ)-ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ 27 ਅਗਸਤ 2026 ਨੂੰ ਆਯੋਜਿਤ ਕੀਤੇ ਜਾ ਰਹੇ ‘’ਖੇਲੋ ਇੰਡੀਆ ਸੰਵਾਦ’’ ਪ੍ਰੋਗਰਾਮ ਲਈ ਦੇਸ਼ ਭਰ ਵਿਚੋਂ ਚੁਣੇ ਗਏ 1500 ਕਾਲਜਾਂ ਵਿਚ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਮੋਗਾ ਜ਼ਿਲ੍ਹੇ ਅਤੇ ਸੰਸਥਾ ਲਈ ਮਾਣ ਵਾਲੀ ਗੱਲ ਹੈ ਕਿ ਇਸ ਮਹੱਤਵਪੂਰਨ ਵਰਚੂਅਲ ਪ੍ਰੋਗਰਾਮ ਵਿਚ ਭਾਗ ਲੈਣ ਲਈ ਕਾਲਜ ਦੀ ਚੋਣ ਹੋਈ ਹੈ। ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। ਕਾਲਜ ਪ੍ਰਿੰਸੀਪਲ ਨੇ ਇਸ ਉਪਲਬਧੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ‘’ਖੇਲੋ ਇੰਡੀਆ’’ ਮੁਹਿੰਮ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਡਾ. ਨੀਨਾ ਅਨੇਜਾ ਨੇ ਕਿਹਾ ਕਿ ਕਾਲਜ ਹਮੇਸ਼ਾ ਹੀ ਵਿਦਿਆਰਥਣਾਂ ਨੂੰ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ। ਕਾਲਜ ਦੀਆਂ ਵਿਦਿਆਰਥਣਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ‘’ਖੇਲੋ ਇੰਡੀਆ ਸੰਵਾਦ’’ ਵਿਚ ਭਾਗ ਲੈਣ ਨਾਲ ਵਿਦਿਆਰਥਣਾਂ ਨੂੰ ਨਵੀਂ ਪ੍ਰੇਰਨਾ ਮਿਲੇਗੀ ਅਤੇ ਉਹ ਖੇਡਾਂ ਪ੍ਰਤੀ ਹੋਰ ਵੱਧ ਉਤਸ਼ਾਹਿਤ ਹੋਣਗੀਆਂ ਇਸ ਮੌਕੇ ਕਾਲਜ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ, ਯੁਵਕ ਸੇਵਾਵਾਂ ਸੈਲ, ਐਨ.ਐਸ. ਐਸ ਯੂਨਿਟ ਅਤੇ ਸਮੂਹ ਸਟਾਫ਼ ਨੇ ਵੀ ਇਸ ਚੋਣ ਨੂੰ ਸੰਸਥਾ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਧਰਮਕੋਟ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਅਕਾਲੀ ਆਗੂ ਇਤਿਹਾਸ ਗਵਾਹ, ਧਰਮਕੋਟ ਦਾ... ਅਗਲੀ ਖ਼ਬਰ ਭਰਾ ਦੀ ਮੌਤ ’ਤੇ ਨੰਬਰਦਾਰ ਪਰਮਜੀਤ ਸਿੰਘ ਗਿੱਲ ਫ਼ਤਿਹਗੜ੍ਹ ਪੰਜਤੂਰ ਨਾਲ ਦੁੱਖ ਦਾ ਪ੍ਰਗਟਾਵਾ
Ad Position 24