25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਬਾਘਾ ਪੁਰਾਣਾ, 25 ਅਗਸਤ (ਟਿੰਕੂ ਕਾਠਪਾਲ)-ਮੋਗਾ ਜ਼ਿਲ੍ਹੇ ਦੀ ਹਰ ਖੇਤਰ ਵਿਚ ਮੋਹਰੀ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਇਕ ਹੋਰ ਮਾਣਮੱਤੀ ਉਪਲਬਧੀ ਆਪਣੇ ਨਾਮ ਕੀਤੀ ਹੈ। ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ ਅੰਡਰ-14 ਅਤੇ ਅੰਡਰ-19 ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਡਾਇਰੈਕਟਰ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ,ਕੋਆਰਡੀਨੇਟਰ ਮੁਕੇਸ਼ ਅਰੋੜਾ, ਕੋਚ ਲਵਪ੍ਰੀਤ ਸਿੰਘ, ਕੋਚ ਨਵਨੀਤ ਸਿੰਘ ਜੇਤੂ ਖਿਡਾਰੀਆਂ ਨਾਲ। 26-08-2026
ਬਾਘਾ ਪੁਰਾਣਾ, 25 ਅਗਸਤ (ਟਿੰਕੂ ਕਾਠਪਾਲ)-ਮੋਗਾ ਜ਼ਿਲ੍ਹੇ ਦੀ ਹਰ ਖੇਤਰ ਵਿਚ ਮੋਹਰੀ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਇਕ ਹੋਰ ਮਾਣਮੱਤੀ ਉਪਲਬਧੀ ਆਪਣੇ ਨਾਮ ਕੀਤੀ ਹੈ। ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿਚ ਅੰਡਰ-14 ਅਤੇ ਅੰਡਰ-19 ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਬਾਘਾ ਪੁਰਾਣਾ, ਮੋਗਾ, ਮਹਿਣਾ, ਡਰੋਲੀ ਭਾਈ ਅਤੇ ਜੀ.ਟੀ.ਬੀ. ਗੜ੍ਹ ਰੋਡੇ ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀ ਅੰਡਰ-14 ਟੀਮ ਨੇ ਸੈਮੀਫਾਈਨਲ ਮੁਕਾਬਲੇ ਵਿਚ ਮਹਿਣਾ ਜੋਨ ਦੀ ਟੀਮ ਨੂੰ ਮਾਤ ਦੇ ਕੇ ਫਾਈਨਲ ਵਿਚ ਜਗ੍ਹਾ ਬਣਾਈ। ਫਾਈਨਲ ਮੁਕਾਬਲੇ ਵਿਚ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਲੜਕੀਆਂ ਦਾ ਸਾਹਮਣਾ ਮੋਗਾ ਜੋਨ ਦੀ ਟੀਮ ਨਾਲ ਹੋਇਆ। ਮੋਗਾ ਜੋਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 36 ਦੌੜਾਂ ਦਾ ਟੀਚਾ ਦਿੱਤਾ। ਇਸ ਦੇ ਜਵਾਬ ਵਿਚ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀ ਟੀਮ ਵਲੋਂ ਸ਼੍ਰੇਆ ਮਹਿਤਾ ਅਤੇ ਦੀਵਾਂਸ਼ੀ ਨੇ ਸ਼ਾਨਦਾਰ ਸ਼ੁਰੂਆਤੀ ਸਾਂਝੀਦਾਰੀ ਕਰਦਿਆਂ ਮਹਿਜ਼ ਤਿੰਨ ਓਵਰਾਂ ਵਿਚ ਹੀ ਟੀਚਾ ਹਾਸਲ ਕਰ ਲਿਆ ਅਤੇ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ। ਇਸੇ ਤਰ੍ਹਾਂ ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਵੀ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਦੋਵਾਂ ਟੀਮਾਂ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਮੈਨੇਜਮੈਂਟ ਵਲੋਂ ਖਿਡਾਰਨਾਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੰਦੀਪ ਮਹਿਤਾ ਨੇ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਇਮਾਨਦਾਰੀ, ਮਿਹਨਤ ਅਤੇ ਸਹਿਣਸ਼ੀਲਤਾ ਵਰਗੇ ਗੁਣ ਪੈਦਾ ਕਰਨ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਵੀ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ, ਡਾਇਰੈਕਟਰ ਕਿਡਜ਼ੀ ਮੈਡਮ ਸੁਧਾ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਮੈਡਮ ਖੁਸ਼ਪ੍ਰੀਤ ਕੌਰ, ਕੋਚ ਲਵਪ੍ਰੀਤ ਸਿੰਘ ਵਿੱਕੀ, ਕੋਚ ਨਵਨੀਤ ਸਿੰਘ, ਕੋਚ ਮਨਜੀਤ ਸਿੰਘ, ਡੀ.ਪੀ.ਈ. ਬਲਰਾਜ ਸਿੰਘ ਅਤੇ ਸਮੁੱਚਾ ਸਕੂਲ ਸਟਾਫ਼ ਹਾਜ਼ਰ ਸੀ। ਸਕੂਲ ਪ੍ਰਬੰਧਕਾਂ ਨੇ ਖਿਡਾਰਨਾਂ ਅਤੇ ਕੋਚਿੰਗ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦਾ ਮਹਾਂ-ਸੰਗਰਾਮ ਭਲਕੇ-ਆਗੂ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
Ad Position 24