26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹਿੰਗਾਈ ਦੀ ਮਾਰ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਵਧਦੇ ਖੰਡ, ਗੁੜ ਦੇ ਭਾਅ ਦੇ ਕਾਰਨ ਮਠਿਆਈਆਂ ਦੇ ਭਾਅ ’ਤੇ ਵੀ ਨਹੀਂ ਲੱਗੀ ਲਗਾਮ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੀ ਹੋਣਹਾਰ ਵਿਦਿਆਰਥਣ ਜਸਵੀਨਾ ਕੌਰ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਵਿਚ ਸਕੂਲ ਦੀ ਨੁਮਾਇੰਦਗੀ ਕਰਨ ਲਈ ਤਿਆਰ ਹੈ। ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਉਸ ਦੀ ਚੋਣ ਹੋਣ ‘ਤੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਟੂਰਨਾਮੈਂਟ ਤੋਂ ਪਹਿਲਾਂ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਜਸਵੀਨਾ ਕੌਰ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਇਸ ਸਬੰਧੀ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਜਸਵੀਨਾ ਕੌਰ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਟੀਮ ਭਾਵਨਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਡ ਵਿਚ ਸਫਲਤਾ ਸਿਰਫ਼ ਪ੍ਰਤਿਭਾ ਦੇ ਬਲਬੂਤੇ ਹਾਸਲ ਨਹੀਂ ਹੁੰਦੀ, ਸਗੋਂ ਇਸ ਲਈ ਨਿਰੰਤਰ ਅਭਿਆਸ, ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਜ਼ਰੂਰੀ ਹੈ। ਉਨ੍ਹਾਂ ਜਸਵੀਨਾ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਪੂਰੇ ਆਤਮ-ਵਿਸ਼ਵਾਸ ਨਾਲ ਖੇਡੇ ਅਤੇ ਹਰ ਅੰਕ ਲਈ ਪੂਰੀ ਮਿਹਨਤ ਕਰੇ। ਉਨ੍ਹਾਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ, ਪਰ ਮੈਦਾਨ ਵਿਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਾ ਹੀ ਇਕ ਸੱਚੇ ਖਿਡਾਰੀ ਦੀ ਪਛਾਣ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜਸਵੀਨਾ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਬਲਬੂਤੇ ਸਕੂਲ ਦਾ ਨਾਂਅ ਰੌਸ਼ਨ ਕਰੇਗੀ। ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦਾ ਹੈ। ਉਨ੍ਹਾਂ ਕਿਹਾ ਕਿ ਟੇਬਲ ਟੈਨਿਸ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਇਕਾਗਰਤਾ, ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ, ਸਰੀਰਕ ਚੁਸਤੀ ਅਤੇ ਮਾਨਸਿਕ ਦ੍ਰਿੜ੍ਹਤਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਜਸਵੀਨਾ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ ਨੂੰ ਉਸ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਦੱਸਦਿਆਂ ਕਿਹਾ ਕਿ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਵੀ ਜਸਵੀਨਾ ਕੌਰ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਸਕੂਲ ਵਲੋਂ ਹਰ ਸੰਭਵ ਮੌਕਾ ਅਤੇ ਉਤਸ਼ਾਹ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਸਵੀਨਾ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਬਿਹਤਰੀਨ ਪ੍ਰਦਰਸ਼ਨ ਕਰ ਕੇ ਅਗਲੇ ਮੁਕਾਬਲਿਆਂ ਲਈ ਵੀ ਆਪਣੀ ਜਗ੍ਹਾ ਬਣਾਏਗੀ। ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸਕੂਲ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਸਕੂਲ ਪ੍ਰਬੰਧਨ ਨੇ ਕਿਹਾ ਕਿ ਖੇਡਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਅਨੁਸ਼ਾਸਨ, ਸਬਰ ਅਤੇ ਸੰਘਰਸ਼ ਦੀ ਭਾਵਨਾ ਸਿੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿਚ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ’ਚ ਓ.ਪੀ.ਡੀ. ਸੇਵਾਵਾਂ ਬੰਦ, ਮਰੀਜ਼ਾਂ ਦੀ ਵਧੀ ਮੁਸ਼ਕਿਲ ਅਗਲੀ ਖ਼ਬਰ ਭਾਜਪਾ ਨਾਰਥ ਮੰਡਲ ਦੀ ਮੀਟਿੰਗ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ
Ad Position 24