ਭਾਜਪਾ ਪੰਜਾਬ ਵਿਚ ਕੀਤੇ ਵਿਕਾਸ ਸਦਕਾ ਬਣਾਏਗੀ ਆਪਣੀ ਸਰਕਾਰ-ਮੁਖ਼ਤਿਆਰ ਸਿੰਘ ਸੰਧੂ
ਕਿਹਾ, 416 ਲੱਖ ਕਰੋੜ ਦੇ ਲਿਆਂਦੇ ਵਿਕਾਸ ਪ੍ਰੋਜੈਕਟ
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਵਿਚ ਕੀਤੇ ਵਿਕਾਸ ਸਦਕਾ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਕਿਉਂਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ 416 ਲੱਖ ਕਰੋੜ ਦੇ ਪ੍ਰੋਜੈਕਟ ਲਗਾ ਕੇ ਸੂਬੇ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲ ਦੇ ਆਧਾਰ ‘ਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣਾ ਚਾਹੁੰਦੇ ਹਨ ਅਤੇ ਕੇਂਦਰ ਸਰਕਾਰ ਵਲੋਂ ਹੋਰ ਵੀ ਵੱਡੇ ਪ੍ਰੋਜੈਕਟ ਪੰਜਾਬ ਵਿਚ ਲਿਆਂਦੇ ਜਾ ਰਹੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਵਿਚ ਕੀਤੇ ਵਿਕਾਸ ਸਦਕਾ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਕਿਉਂਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ 416 ਲੱਖ ਕਰੋੜ ਦੇ ਪ੍ਰੋਜੈਕਟ ਲਗਾ ਕੇ ਸੂਬੇ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲ ਦੇ ਆਧਾਰ ‘ਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣਾ ਚਾਹੁੰਦੇ ਹਨ ਅਤੇ ਕੇਂਦਰ ਸਰਕਾਰ ਵਲੋਂ ਹੋਰ ਵੀ ਵੱਡੇ ਪ੍ਰੋਜੈਕਟ ਪੰਜਾਬ ਵਿਚ ਲਿਆਂਦੇ ਜਾ ਰਹੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਪੰਜਾਬ ਵਿਚ ਨਵੇਂ ਕੌਮੀ ਹਾਈਵੇ ਰਾਜ ਮਾਰਗ ਦੇਣ ਨਾਲ ਪੰਜਾਬ ਦੀ ਅਰਥ ਵਿਵਸਥਾ ਗਤੀਸ਼ੀਲ ਹੀ ਨਹੀਂ ਹੋਈ ਸਗੋਂ ਸੜਕ ਹਾਦਸੇ ਵੀ ਨੱਬੇ ਫ਼ੀਸਦੀ ਘੱਟ ਗਏ ਹਨ ਤੇ ਪੰਜਾਬ ਤੋਂ ਦਿੱਲੀ ਜਾਂ ਦੇਸ਼ ਦੇ ਹੋਰ ਹਿੱਸਿਆਂ ਵਿਚ ਜਾਣ ਲਈ ਘੱਟ ਸਮੇਂ ਵਿਚ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿੱਥੇ ਨਵੇਂ ਰੇਲਵੇ ਲਾਈਨਾਂ ਵਿਛਾਈਆਂ ਗਈਆਂ ਹਨ ਤੇ ਨਵੇਂ ਆਧੁਨਿਕ ਰੇਲਵੇ ਸਟੇਸ਼ਨ ਉਸਾਰਨ ਦੇ ਨਾਲ ਸਾਰੇ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਦੇ ਨਾਲ ਲੱਖਾਂ ਹੀ ਲੋੜਵੰਦ ਗ਼ਰੀਬ ਲੋਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਦੀ ਸਹੂਲਤ ਦਿੱਤੀ ਗਈ ਹੈ। ਸੰਧੂ ਨੇ ਕਿਹਾ ਕਿ ਅੱਜ ਪੰਜਾਬ ਵਿਚ ਭਾਜਪਾ ਦੀਆਂ ਨੀਤੀਆਂ ਤੋਂ ਹਰ ਵਰਗ ਖ਼ੁਸ਼ ਨਜ਼ਰ ਆਉਂਦਾ ਹੈ। ਇਸ ਲਈ ਸੂਬੇ ਦੇ ਲੋਕ ਭਾਜਪਾ ਦੀ ਸਰਕਾਰ ਬਣਾ ਕੇ ਡਬਲ ਇੰਜਨ ਸਰਕਾਰ ਬਣਾ ਕੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਵੇਖਣਾ ਚਾਹੁੰਦੇ ਹਨ।