27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਦੇ ਇਸਤਰੀ ਵਿੰਗ ਦਾ ਵਿਸਥਾਰ

ਨਿਹਾਲ ਸਿੰਘ ਵਾਲਾ, 26 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ‘ਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਦੀ ਅਗਵਾਈ ਹੇਠ ਹਲਕੇ ਦੇ ਇਸਤਰੀ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 27-08-2026
ਨਿਹਾਲ ਸਿੰਘ ਵਾਲਾ, 26 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ‘ਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਿਗੋਬਿੰਦ ਕੌਰ ਦੀ ਅਗਵਾਈ ਹੇਠ ਹਲਕੇ ਦੇ ਇਸਤਰੀ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੀਬੀ ਸੁਖਦੀਪ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਹੁਣ ਇਸਤਰੀ ਵਿੰਗ ਦੇ ਹੋਰ ਵਿਸਥਾਰ ਤਹਿਤ ਦੋ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ‘ਚ ਬੀਬੀ ਪਲਵਿੰਦਰ ਕੌਰ ਮੈਂਬਰ ਬਲਾਕ ਸੰਮਤੀ ਪਿੰਡ ਬੁੱਟਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਬੀਬੀ ਕਮਲਜੀਤ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਪਿੰਡ ਰਾਊਕੇ ਕਲਾਂ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਉਕਤ ਦੋਨੋਂ ਨਵ-ਨਿਯੁਕਤ ਮਹਿਲਾਵਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੇ ਹਮੇਸ਼ਾ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਬਣਦਾ ਮਾਣ-ਸਨਮਾਨ ਅਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਕਿਸੇ ਵੀ ਗੱਲੋਂ ਘੱਟ ਨਹੀਂ ਹਨ ਅਤੇ ਪਾਰਟੀ ਦੀ ਮਜ਼ਬੂਤੀ ‘ਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਬੀਬੀ ਸੁਖਦੀਪ ਕੌਰ ਸੈਦੋਕੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਹਲਕੇ ਦੇ ਇਸਤਰੀ ਵਿੰਗ ਦੀ ਪ੍ਰਧਾਨ, ਬੀਬੀ ਪਲਵਿੰਦਰ ਕੌਰ ਬੁੱਟਰ ਮੌਜੂਦਾ ਬਲਾਕ ਸੰਮਤੀ ਮੈਂਬਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੀਬੀ ਕਮਲਜੀਤ ਕੌਰ ਰਾਊਕੇ ਕਲਾਂ ਸਾਬਕਾ ਬਲਾਕ ਸੰਮਤੀ ਮੈਂਬਰ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦੇ ਕੇ ਪਾਰਟੀ ਵੱਲੋਂ ਮਹਿਲਾ ਵਰਗ ਨੂੰ ਅੱਗੇ ਲਿਆਉਣ ਲਈ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਔਰਤਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਮੈਡੀਕਲ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਰਾਜਿੰਦਰ ਸਿੰਘ ਡੱਲਾ ਅਤੇ ਰਾਜਿੰਦਰ ਸਿੰਘ ਕਪੂਰੇ ਨੂੰ ਪੀ.ਏ.ਸੀ. ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
Ad Position 24