27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਖਿੱਚੀ ਤਿਆਰੀ ਸ਼ਹਿਰੀ ਖੇਤਰ ਤੋਂ ਇਲਾਵਾ ਡੋਰ ਟੂ ਡੋਰ ਪਿੰਡੋ-ਪਿੰਡ ਸਰਗਰਮੀਆਂ ਕੀਤੀਆਂ ਤੇਜ਼

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਹੀ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮਾਲਵਿਕਾ ਸੂਦ ਵਲੋਂ ਹਲਕੇ ਵਿਚ ਲਗਾਤਾਰ ਪਾਰਟੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਹਲਕਾ ਇੰਚਾਰਜ ਮਾਲਵਿਕਾ ਸੂਦ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਤਸਵੀਰ: ਜਸਪਾਲ ਸਿੰਘ ਬੱਬੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਗਰੈਜੂਏਟ ਸੈਨੇਟ ਚੋਣ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ ਬਾਬਾ ਉਜਾਗਰ ਸਿੰਘ ਦੀ ਬਰਸੀ ’ਤੇ ਬੂਟੇ ਵੰਡਦੇ ਹੋਏ ਕਿਸਾਨ ਵੀਰ। ਤਸਵੀਰ : ਨਵਦੀਪ ਸਿੰਘ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਹੀ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮਾਲਵਿਕਾ ਸੂਦ ਵਲੋਂ ਹਲਕੇ ਵਿਚ ਲਗਾਤਾਰ ਪਾਰਟੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਪਾਰਟੀ ਦੀ ਜਥੇਬੰਦਕ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ ‘ਚ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤ ਜਿੱਤ ਲਈ ਰਣਨੀਤੀ ਤਿਆਰ ਕਰਨਾ ਦੱਸਿਆ ਜਾ ਰਿਹਾ ਹੈ। ਮਾਲਵਿਕਾ ਸੂਦ ਵਲੋਂ ਸ਼ਹਿਰ ਦੇ ਨਾਲ-ਨਾਲ ਹਲਕੇ ਦੇ ਪਿੰਡਾਂ ਵਿਚ ਵੀ ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂੰ ਕਰਵਾ ਰਹੇ ਹਨ। ਪਾਰਟੀ ਆਗੂਆਂ ਅਨੁਸਾਰ ਇਨ੍ਹਾਂ ਮੀਟਿੰਗਾਂ ਅਤੇ ਲੋਕ ਮਿਲਣੀਆਂ ਵਿਚ ਵਰਕਰਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਪਾਰਟੀ ਲਈ ਉਤਸ਼ਾਹਜਨਕ ਮੰਨਿਆ ਜਾ ਰਿਹਾ ਹੈ। ਮਾਲਵਿਕਾ ਸੂਦ ਦੀਆਂ ਲਗਾਤਾਰ ਚੱਲ ਰਹੀਆਂ ਸਿਆਸੀ ਗਤੀਵਿਧੀਆਂ ਨੇ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਵੀ ਉਤਸ਼ਾਹ ਪੈਦਾ ਕੀਤਾ ਹੈ। ਉਹ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਮੀਟਿੰਗਾਂ ਕਰ ਕੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ‘ਤੇ ਜ਼ੋਰ ਦੇ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਮਿਹਨਤ ਨਾਲ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਲਕਾ ਮੋਗਾ ਤੋਂ ਵੀ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ। ਮੀਟਿੰਗਾਂ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਮਾਲਵਿਕਾ ਸੂਦ ਨੂੰ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇੱਕਜੁੱਟਤਾ ਨਾਲ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਸਵਰਨ ਸਿੰਘ ਆਦੀਵਾਲ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਨ ਮਜ਼ਬੂਤ ਦਾਅਵੇਦਾਰ ਆਲ ਇੰਡੀਆ ਮਜ਼੍ਹਬੀ ਸਿੱਖ... ਅਗਲੀ ਖ਼ਬਰ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਜਾ ਰਹੇ ਕਿਸਾਨ ਮੋਰਚੇ ਸੰਬੰਧੀ ਬੀ.ਕੇ.ਯੂ. ਲੱਖੋਵਾਲ ਦੇ ਆਗੂਆਂ ਨੇ ਕਿਸਾਨਾਂ ਨੂੰ ਕ...
Ad Position 24