ਸੀਨੀਅਰ ਕਾਂਗਰਸੀ ਆਗੂ ਸਵਰਨ ਸਿੰਘ ਆਦੀਵਾਲ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਨ ਮਜ਼ਬੂਤ ਦਾਅਵੇਦਾਰ
ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਹਨ ਰਾਜਨੀਤਕ ਵਿੰਗ ਦੇ ਕੌਮੀ ਚੇਅਰਮੈਨ
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਦੇ ਟਕਸਾਲੀ ਤੇ ਸੀਨੀਅਰ ਆਗੂ ਸਵਰਨ ਸਿੰਘ ਆਦੀਵਾਲ ਪਿਛਲੇ ਤਿੰਨ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਇਕ ਮਜ਼ਬੂਤ ਦਾਅਵੇਦਾਰਾਂ ਵਿਚ ਆਉਂਦੇ ਹਨ ਅਤੇ ਹਲਕੇ ਅੰਦਰ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਤੇ ਹਲਕੇ ਦੇ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ ਤੇ ਸਮਰਥਨ ਇਹ ਦਰਸਾਉਂਦਾ ਹੈ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰ ਕੇ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੇ ਨਾਲ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਵਰਨ ਸਿੰਘ ਆਦੀਵਾਲ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਰਾਜਨੀਤਕ ਵਿੰਗ ਦੇ ਕੌਮੀ ਚੇਅਰਮੈਨ ਹਨ ਤੇ ਉਹ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਆਉਣ ਵਾਲੀਆਂ ਦੁੱਖ ਤਕਲੀਫ਼ਾਂ ਜਾਂ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ ਦੀ ਕੜੀ ਵਜੋਂ ਕੰਮ ਕਰਦੇ ਆ ਰਹੇ ਹਨ।
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਦੇ ਟਕਸਾਲੀ ਤੇ ਸੀਨੀਅਰ ਆਗੂ ਸਵਰਨ ਸਿੰਘ ਆਦੀਵਾਲ ਪਿਛਲੇ ਤਿੰਨ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਇਕ ਮਜ਼ਬੂਤ ਦਾਅਵੇਦਾਰਾਂ ਵਿਚ ਆਉਂਦੇ ਹਨ ਅਤੇ ਹਲਕੇ ਅੰਦਰ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਤੇ ਹਲਕੇ ਦੇ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ ਤੇ ਸਮਰਥਨ ਇਹ ਦਰਸਾਉਂਦਾ ਹੈ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰ ਕੇ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੇ ਨਾਲ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਵਰਨ ਸਿੰਘ ਆਦੀਵਾਲ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਰਾਜਨੀਤਕ ਵਿੰਗ ਦੇ ਕੌਮੀ ਚੇਅਰਮੈਨ ਹਨ ਤੇ ਉਹ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਆਉਣ ਵਾਲੀਆਂ ਦੁੱਖ ਤਕਲੀਫ਼ਾਂ ਜਾਂ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ ਦੀ ਕੜੀ ਵਜੋਂ ਕੰਮ ਕਰਦੇ ਆ ਰਹੇ ਹਨ। ਇਸ ਲਈ ਦਲਿਤ ਭਾਈਚਾਰਾ ਖ਼ਾਸ ਕਰ ਕੇ ਮਜ਼੍ਹਬੀ ਸਿੱਖ ਭਾਈਚਾਰੇ ਵਿਚ ਇਕ ਵੱਡਾ ਜਨ ਆਧਾਰ ਰੱਖਦੇ ਹਨ ਅਤੇ ਇਸ ਦਾ ਫ਼ਾਇਦਾ ਉਨ੍ਹਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਿਲਣਾ ਵੀ ਯਕੀਨੀ ਤਹਿ ਹੈ। ਸਵਰਨ ਸਿੰਘ ਆਦੀਵਾਲ ਆਖਦੇ ਹਨ ਕਿ ਹਲਕਾ ਨਿਹਾਲ ਸਿੰਘ ਵਾਲਾ ਉਸ ਦਾ ਆਪਣਾ ਪਰਿਵਾਰ ਹੈ ਅਤੇ ਉਹ ਹਰੇਕ ਵਰਗ ਵਿਚ ਵਿਚਰ ਕੇ ਹਮੇਸ਼ਾ ਉਨ੍ਹਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਬਣ ਕੇ ਖੜ੍ਹੇ ਹਨ ਅਤੇ ਇਹ ਉਨ੍ਹਾਂ ਦਾ ਫ਼ਰਜ਼ ਹੀ ਨਹੀਂ ਸਗੋਂ ਇਕ ਵਚਨਬੱਧਤਾ ਹੈ। ਸਵਰਨ ਸਿੰਘ ਆਦੀਵਾਲ ਦੀ ਹਰਮਨ ਪਿਆਰਤਾ ਹਲਕਾ ਨਿਹਾਲ ਸਿੰਘ ਵਾਲਾ ਵਿਚ ਇਸ ਕਦਰ ਹੈ ਕਿ ਉਨ੍ਹਾਂ ਵਲੋਂ ਕੀਤੀਆਂ ਜਾਂਦੀਆਂ ਮੀਟਿੰਗਾਂ ਰੈਲੀ ਦਾ ਰੂਪ ਧਾਰਨ ਕਰ ਲੈਂਦੀਆਂ ਹਨ। ਇਸ ਲਈ ਪਾਰਟੀ ਉਸ ਦੀਆਂ ਪ੍ਰਾਪਤੀਆਂ ਦੇ ਮੱਦੇਨਜ਼ਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਟਿਕਟ ਦੇ ਕੇ ਨਿਵਾਜੇਗੀ।