27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਾਰਿਸ ਪੰਜਾਬ ਦੇ ਉਮੀਦਵਾਰ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਪਿਤਾ ਦੇ ਦਿਹਾਂਤ ਤੇ ਰਾਜਸੀ ’ਤੇ ਧਾਰਮਿਕ ਸ਼ਖ਼ਸੀਅਤਾਂ ਨੇ ਕੀਤਾ ਸ਼ੋਕ ਵਿਅਕਤ ਕਾਂਗਰਸ ਆਗੂ ਰਮਿੰਦਰ ਆਵਲਾ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਪੁੱਜੇ ਚਰਨਜੀਤ ਸਿੰਘ ਬਰਾੜ ਨੂੰ ਸੂਬਾ ਸਕੱਤਰ ਬਣਾਏ ਜਾਣ ਨਾਲ ਪੰਜਾਬ ਅੰਦਰ ਭਾਜਪਾ ਦੀ ਪਕੜ ਹੋਰ ਮਜ਼ਬੂਤ ਹੋਵੇਗੀ-ਧਾਲੀਵਾਲ, ਵਾਂਦਰ, ਕਲਿਆਣ

ਠੱਠੀ ਭਾਈ, 26 ਅਗਸਤ (ਜਗਰੂਪ ਸਿੰਘ ਮਠਾੜੂ)-ਭਾਜਪਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਿੰਘ, ਅਤੇ ਸੀਨੀਅਰ ਆਗੂਆਂ ਵਲੋਂ ਚਰਨਜੀਤ ਸਿੰਘ ਬਰਾੜ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਸੂਬਾ ਸਕੱਤਰ ਬਣਾਏ ਜਾਣ ‘ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਠੱਠੀ ਭਾਈ, 26 ਅਗਸਤ (ਜਗਰੂਪ ਸਿੰਘ ਮਠਾੜੂ)-ਭਾਜਪਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਿੰਘ, ਅਤੇ ਸੀਨੀਅਰ ਆਗੂਆਂ ਵਲੋਂ ਚਰਨਜੀਤ ਸਿੰਘ ਬਰਾੜ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਸੂਬਾ ਸਕੱਤਰ ਬਣਾਏ ਜਾਣ ‘ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਬਰਾੜ ਨੂੰ ਵਧਾਈ ਦਿੰਦਿਆਂ ਬਾਘਾ ਪੁਰਾਣਾ ਹਲਕੇ ਦੇ ਸੀਨੀਅਰ ਭਾਜਪਾ ਆਗੂ ਅਧਿਆਪਕ ਸੈੱਲ ਦੇ ਜ਼ਿਲ੍ਹਾ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ, ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਵਾਂਦਰ ਅਤੇ ਮਾਲਵਾ ਜੋਨ ਦੇ ਪ੍ਰਧਾਨ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਨੇ ਕਿਹਾ ਕਿ ਬਰਾੜ ਦੀ ਨਿਯੁਕਤੀ ਨਾਲ ਪਾਰਟੀ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਤੇਜ਼ੀ ਆਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਵਿਚ ਲਗਾਤਾਰ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹਾਲ ਹੀ ਵਿਚ ਪਾਰਟੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਇੰਚਾਰਜ ਨਿਯੁਕਤ ਕੀਤੇ ਹਨ ਅਤੇ ਪਿੰਡ ਪੱਧਰ ਤੱਕ ਸੰਗਠਨ ਖੜ੍ਹਾ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਚਿਹਰਿਆਂ ਨੂੰ ਸੰਗਠਨ ਵਿਚ ਵਧੇਰੇ ਨੁਮਾਇੰਦਗੀ ਦੇਣ ਅਤੇ ਪੇਂਡੂ ਖੇਤਰਾਂ ਵਿਚ ਜਥੇਬੰਦਕ ਸਰਗਰਮੀਆਂ ਵਧਾਉਣ ਦੀ ਰਣਨੀਤੀ ਵੀ ਪਾਰਟੀ ਦੀ ਪੰਜਾਬ ਵਿਚ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਬਰਾੜ ਵਰਗੇ ਤਜਰਬੇਕਾਰ ਅਤੇ ਸਰਗਰਮ ਆਗੂਆਂ ਨੂੰ ਸੂਬਾ ਪੱਧਰ ‘ਤੇ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਦੀ ਰਾਜਨੀਤੀ ਵਿਚ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ 1 ਸਤੰਬਰ ਨੂੰ ਲੱਗਣ ਵਾਲੇ ਧਰਨੇ ਸੰਬੰਧੀ ਮੀਟਿੰਗਾਂ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਸਵਰਨ ਸਿੰਘ ਆਦੀਵਾਲ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਨ ਮਜ਼ਬੂਤ ਦਾਅਵੇਦਾਰ ਆਲ ਇੰਡੀਆ ਮਜ਼੍ਹਬੀ ਸਿੱਖ...
Ad Position 24