26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਗਰੈਜੂਏਟ ਸੈਨੇਟ ਚੋਣ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ

ਮੋਗਾ, 26 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਗਰੈਜੂਏਟ ਹਲਕੇ ਦੀ ਸੈਨੇਟ ਚੋਣ ਵਿਚ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਚੇਅਰਮੈਨ ਤੇ ਪ੍ਰੋਫੈਸਰ ਸਕੂਲ ਆਫ਼ ਪੰਜਾਬੀ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਆਪਣੇ ਸੀਰੀਅਲ ਨੰਬਰ 47 ਲਈ ਵੋਟ ਅਪੀਲ ਕੀਤੀ।

Ad Position 21
No active advertisement
ਡਾ. ਸੁਖਦੇਵ ਸਿੰਘ ਸਿਰਸਾ 27-08-2026
ਮੋਗਾ, 26 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਗਰੈਜੂਏਟ ਹਲਕੇ ਦੀ ਸੈਨੇਟ ਚੋਣ ਵਿਚ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਚੇਅਰਮੈਨ ਤੇ ਪ੍ਰੋਫੈਸਰ ਸਕੂਲ ਆਫ਼ ਪੰਜਾਬੀ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਆਪਣੇ ਸੀਰੀਅਲ ਨੰਬਰ 47 ਲਈ ਵੋਟ ਅਪੀਲ ਕੀਤੀ। ਇਸ ਮੌਕੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਜਨਰਲ ਸਕੱਤਰ ਆਲ ਇੰਡੀਆ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ, ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਤੇ ਸਾਬਕਾ ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਨੇ ਦੱਸਿਆ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਤੇ ਹਰਿਆਣਾ ਦੇ ਕਾਲਜਾਂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਪੜਾ੍ਉਂਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਿਤ ਮਸਲਿਆਂ, ਪ੍ਰਾਪਤੀਆਂ, ਮੁਸ਼ਕਲਾਂ ਅਤੇ ਦੁਸ਼ਵਾਰੀਆਂ ਨਾਲ ਨੇੜਿਉਂ ਵਿਚਰੇ ਹਨ। ਸਿੱਖਿਆ ਖੇਤਰ ਵਿਚ 1990 ਤੋਂ ਬਾਅਦ ਸ਼ੁਰੂ ਹੋਏ ਸਿੱਖਿਆ ਦੇ ਕਾਰਪੋਟੀਕਰਨ ਅਤੇ ਬਾਜ਼ਾਰੀ ਕਰਨ ਤੋਂ ਸੁਰੱਖਿਅਤ ਰੱਖ ਸਕਣ, ਪੰਜਾਬ ਯੂਨੀਵਰਸਿਟੀ ਉੱਪਰ ਪੰਜਾਬ ਦਾ ਦਾਅਵਾ ਕਾਇਮ ਰੱਖਣ, ਜਮਹੂਰੀਅਤ ਨੂੰ ਦਰਪੇਸ਼ ਵੱਡੇ ਖ਼ਤਰਿਆਂ ਦੇ ਦੌਰ ਵਿਚ ਪੰਜਾਬ ਯੂਨੀਵਰਸਿਟੀ ਦੇ ਜਮਹੂਰੀ ਖਾਸੇ ਨੂੰ ਬਹਾਲ ਰੱਖਣ, ਨਵੀਂ ਸਿੱਖਿਆ ਨੀਤੀ-2020 ਦੀਆਂ ਸਿੱਖਿਆ ਅਤੇ ਸਮਾਜਿਕ ਵਿਕਾਸ ਵਿਰੋਧੀ ਧਾਰਨਾਵਾਂ ਨੂੰ ਲਾਗੂ ਹੋਣ ਤੋਂ ਰੋਕਣ, ਇਸ ਮਹੱਤਵਪੂਰਨ ਅਦਾਰੇ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ‘ਤੇ ਵਾਧੂ ਫ਼ੀਸਾਂ ਦਾ ਬੋਝ ਨਾ ਪਵੇ, ਸੰਵਾਦ ਦੇ ਮਹੱਤਵ ਅਤੇ ਅਸਹਿਮਤੀ ਦੇ ਅਧਿਕਾਰ ਦੀ ਪੈਰਵੀ ਕਰਨ, ਉਚੇਰੀ ਸਿੱਖਿਆ ਨੂੰ ਮਾਨਵੀ ਮੁੱਲਾਂ, ਬਰਾਬਰੀ ਆਧਾਰਿਤ ਸਮਾਜ ਦੀ ਸਿਰਜਣਾ ਸਮੇਤ ਪੰਜਾਬ ਯੂਨੀਵਰਸਿਟੀ ਵਿਚ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਹੋਰ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਣ ਆਦਿ ਮਹੱਤਵਪੂਰਨ ਮੁੱਦਿਆਂ ਸਬੰਧੀ ਵਚਨਬੱਧਤਾ ਦੀ ਪੂਰਤੀ ਲਈ ਮਿਤੀ 20 ਸਤੰਬਰ 2026 ਦਿਨ ਐਤਵਾਰ ਨੂੰ ਹੋ ਰਹੀ ਸੈਨੇਟ ਚੋਣ ਵਿਚ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਸੀਰੀਅਲ ਨੰਬਰ 47 ਲਈ ਪਹਿਲੀ ਤਰਜੀਹ ਦੇ ਤੌਰ ‘ਤੇ ਵੋਟ ਅਤੇ ਸਮਰਥਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪੀ.ਟੀ.ਈ ’ਚੋਂ ਪ੍ਰਾਪਤ ਕੀਤੇ 63 ਸਕੋਰ ਅਗਲੀ ਖ਼ਬਰ ਸੰਤ ਬਾਬਾ ਉਜਾਗਰ ਸਿੰਘ ਦੀ 34ਵੀਂ ਬਰਸੀ ’ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭੇਖਾ ਵਲੋਂ ਲਗਾਇਆ ਬੂਟਿਆਂ ਦਾ ਲੰਗਰ
Ad Position 24