ਮੋਗਾ ਹਲਕੇ ਦੇ ਪਿੰਡਾਂ ਵਿਚੋਂ ਮਿਲ ਰਹੇ ਭਾਰੀ ਸਮਰਥਨ ਨਾਲ ਮਨਜੀਤ ਮਾਨ ਦੀ ਦਾਅਵੇਦਾਰੀ ਹੋਈ ਮਜ਼ਬੂਤ
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਹਲਕੇ ਦੇ ਪਿੰਡ ਦਾਰਾਪੁਰ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਭਰਵੀਂ ਤੇ ਪ੍ਰਭਾਵਸ਼ਾਲੀ ਮੀਟਿੰਗ ਕੁਲਵੰਤ ਸਿੰਘ ਦਾਰਾਪੁਰ ਦੇ ਗ੍ਰਹਿ ਵਿਖੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਹੁਤ ਨਜ਼ਦੀਕ ਹਨ।
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਹਲਕੇ ਦੇ ਪਿੰਡ ਦਾਰਾਪੁਰ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਭਰਵੀਂ ਤੇ ਪ੍ਰਭਾਵਸ਼ਾਲੀ ਮੀਟਿੰਗ ਕੁਲਵੰਤ ਸਿੰਘ ਦਾਰਾਪੁਰ ਦੇ ਗ੍ਰਹਿ ਵਿਖੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਹੁਤ ਨਜ਼ਦੀਕ ਹਨ। ਉਹ ਕਾਂਗਰਸ ਪਾਰਟੀ ਦੀ ਹਾਈਕਮਾਂਡ ਤੋਂ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਉਹ 31 ਸਾਲਾਂ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘’ਤੇ ਰਹਿੰਦਿਆਂ ਸੇਵਾ ਕਰਦੇ ਆ ਰਹੇ ਹਨ ਤੇ ਲੰਬੇ ਸਮੇਂ ਤੋਂ ਮੋਗਾ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਮਾਨ ਨੇ ਕਿਹਾ ਕਿ ਉਹ ਪੰਜ ਵਾਰ ਕਾਂਗਰਸ ਟਿਕਟ ‘’ਤੇ ਮੋਗਾ ਨਗਰ ਨਿਗਮ ਦੇ ਕੌਂਸਲਰ ਚੁਣੇ ਗਏ ਹਨ ਤੇ ਪਿਛਲੇ 25 ਸਾਲਾਂ ਤੋਂ ਉਹ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਹਨ ਤੇ ਇੰਨੇ ਸਾਲਾਂ ਵਿਚ ਅਨੇਕਾਂ ਲੋਕਾਂ ਦੇ ਉਨ੍ਹਾਂ ਕੰਮ ਕਰਵਾਏ ਹਨ। ਮਾਨ ਨੇ ਕਿਹਾ ਕਿ ਪੰਜਾਬ ਅੰਦਰ ਚੱਲ ਰਹੀ ਝਾੜੂ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ ਕਿਉਂਕਿ ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਹੁਤ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਪੰਜਾਬ ਅੰਦਰ ਗੈਂਗਸਟਰ ਦਾ ਬੋਲਬਾਲਾ ਹੈ, ਲੋਕ ਡਰ ਤੇ ਸਹਿਮ ਹੇਠ ਜ਼ਿੰਦਗੀ ਬਤੀਤ ਕਰ ਰਹੇ ਹਨ। ਪੰਜਾਬ ਦੇ ਸਰਕਾਰੀ ਮੁਲਾਜ਼ਮ ਧਰਨੇ ਲਗਾਉਣ ਲਈ ਮਜਬੂਰ ਹਨ। ਸਰਕਾਰੀ ਮੁਲਾਜ਼ਮਾਂ ਦੀਆਂ ਗੱਲਾਂ ਮੰਨਣ ਦੀ ਥਾਂ ਸਰਕਾਰ ਉਨ੍ਹਾਂ ਨੂੰ ਡਾਂਗਾਂ ਨਾਲ ਨਿਵਾਜ ਰਹੀ ਹੈ। ਮਾਨ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਾਈਏ ਅਤੇ ਪੰਜਾਬ ਤੇ ਮੋਗਾ ਹਲਕੇ ਨੂੰ ਖ਼ੁਸ਼ਹਾਲ ਬਣਾਈਏ।