26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੱਜ ਦਾ ਮਹਾਂ ਬੰਦ ਸਿਰਫ਼ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰੀ ਦਫ਼ਤਰਾਂ ਤੱਕ ਸੀਮਤ, ਬਾਜ਼ਾਰ ਜਾਂ ਨਿੱਜੀ ਅਦਾਰੇ ਬੰਦ ਕਰਨ ਦਾ ਕੋਈ ਸੱਦਾ ਨਹੀਂ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਅੱਜ 27 ਅਗਸਤ ਨੂੰ ਪੰਜਾਬ ਭਰ ਦੇ ਮਨਿਸਟਰੀਅਲ ਕਾਮਿਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਰੋਸ ਰੈਲੀਆਂ ਕੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ।

Ad Position 21
No active advertisement
ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਅੱਜ 27 ਅਗਸਤ ਨੂੰ ਪੰਜਾਬ ਭਰ ਦੇ ਮਨਿਸਟਰੀਅਲ ਕਾਮਿਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਰੋਸ ਰੈਲੀਆਂ ਕੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਤਹਿਤ ਸਰਕਾਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕੀਤਾ। ਰੋਸ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਜਨਰਲ ਸਕੱਤਰ ਸੰਦੀਪ ਕੁਮਾਰ ਨੇ ਕਿਹਾ ਕਿ 17 ਅਗਸਤ ਤੋਂ ਲਗਾਤਾਰ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਨੂੰ ਪੰਜਾਬ ਭਰ ਦੇ ਮਨਿਸਟਰੀਅਲ ਕਾਮਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਮੁਲਾਜ਼ਮ ਵਰਗ ਵਿਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ 26 ਅਗਸਤ ਨੂੰ ਵੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਜਾਰੀ ਰਹੀ ਅਤੇ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕੀਤਾ ਗਿਆ। 27 ਅਗਸਤ ਨੂੰ ਪੰਜਾਬ ਭਰ ਦੇ ਮਨਿਸਟਰੀਅਲ ਕਾਮੇ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਮੁਕੰਮਲ ਤੌਰ ‘ਤੇ ਬੰਦ ਰੱਖਣਗੇ। ਜਥੇਬੰਦੀ ਨੇ ਇਸ ਸਬੰਧੀ ਵਿਸ਼ੇਸ਼ ਤੌਰ ‘ਤੇ ਸਪਸ਼ਟ ਕੀਤਾ ਕਿ 27 ਅਗਸਤ ਦਾ ਮਹਾਂ ਬੰਦ ਸਿਰਫ਼ ਸਰਕਾਰੀ ਮੁਲਾਜ਼ਮਾਂ ਵਲੋਂ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਬੰਦ ਰੱਖਣ ਤੱਕ ਹੀ ਸੀਮਤ ਹੈ। ਇਸ ਦਾ ਆਮ ਬਾਜ਼ਾਰ, ਦੁਕਾਨਾਂ, ਵਪਾਰਕ ਅਦਾਰਿਆਂ ਜਾਂ ਨਿੱਜੀ ਸੰਸਥਾਵਾਂ ਨੂੰ ਬੰਦ ਕਰਵਾਉਣ ਨਾਲ ਕੋਈ ਸਬੰਧ ਨਹੀਂ ਹੈ ਅਤੇ ਜਥੇਬੰਦੀ ਵਲੋਂ ਇਨ੍ਹਾਂ ਨੂੰ ਬੰਦ ਰੱਖਣ ਦੀ ਕੋਈ ਅਪੀਲ ਨਹੀਂ ਕੀਤੀ ਗਈ। ਇਹ ਐਕਸ਼ਨ ਸਿਰਫ਼ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨਾਲ ਸਬੰਧਿਤ ਹੈ। ਆਗੂਆਂ ਨੇ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਬਾਰੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਬਕਾਇਆ ਡੀ.ਏ. ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਏ.ਸੀ.ਪੀ. ਸਕੀਮ ਤਹਿਤ 4 ਸਤੰਬਰ 2014 ਸਾਲਾ ਸੇਵਾ ਲਾਭ ਦੇਣਾ, ਪ੍ਰੋਬੇਸ਼ਨ ਸਮਾਂ ਇਕ ਸਾਲ ਕਰ ਕੇ ਪੂਰੀ ਤਨਖ਼ਾਹ ਅਤੇ ਭੱਤੇ ਦੇਣਾ ਸਮੇਤ ਹੋਰ ਲੰਬਿਤ ਮੰਗਾਂ ਸ਼ਾਮਿਲ ਹਨ। ਜਥੇਬੰਦੀ ਨੇ ਸਮੂਹ ਸਰਕਾਰੀ ਮੁਲਾਜ਼ਮਾਂ, ਅਧਿਕਾਰੀਆਂ, ਪੈਨਸ਼ਨਰਾਂ ਅਤੇ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਨੂੰ 27 ਅਗਸਤ ਦੇ ਇਸ ਸਰਕਾਰੀ ਦਫ਼ਤਰੀ ਮਹਾਂ ਬੰਦ ਵਿਚ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੈਂਪ ਮਾਰਕੀਟ ਵਿਚ ਅੱਗ ਨਾਲ ਸੜੇ ਕੱਪੜੇ ਦੇ ਸ਼ੋਅਰੂਮ ਦੇ ਮਾਲਕਾਂ ਨਾਲ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੀਤਾ ਹਮਦਰਦੀ ਦਾ ਪ੍ਰ... ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 61 ਸਕੋਰ
Ad Position 24