ਕੈਂਪ ਮਾਰਕੀਟ ਵਿਚ ਅੱਗ ਨਾਲ ਸੜੇ ਕੱਪੜੇ ਦੇ ਸ਼ੋਅਰੂਮ ਦੇ ਮਾਲਕਾਂ ਨਾਲ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੀਤਾ ਹਮਦਰਦੀ ਦਾ ਪ੍ਰਗਟਾਵਾ
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਭੀਮ ਨਗਰ ਕੈਂਪ ਵਿਚ ਅੱਗ ਲੱਗਣ ਨਾਲ ਇਕ ਕੱਪੜੇ ਦਾ ਸ਼ੋਅ ਰੂਮ ਭਿਆਨਕ ਅੱਗ ਦੀ ਲਪੇਟ ਵਿਚ ਆਉਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਇਸ ਨਾਲ ਪਰਿਵਾਰ ਨੂੰ ਲੱਖਾਂ ਦਾ ਘਾਟਾ ਪਿਆ। ਇਸ ਮਾਮਲੇ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਉਕਤ ਪਰਿਵਾਰ ਦੇ ਘਰ ਪੁੱਜੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਭੀਮ ਨਗਰ ਕੈਂਪ ਵਿਚ ਅੱਗ ਲੱਗਣ ਨਾਲ ਇਕ ਕੱਪੜੇ ਦਾ ਸ਼ੋਅ ਰੂਮ ਭਿਆਨਕ ਅੱਗ ਦੀ ਲਪੇਟ ਵਿਚ ਆਉਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਇਸ ਨਾਲ ਪਰਿਵਾਰ ਨੂੰ ਲੱਖਾਂ ਦਾ ਘਾਟਾ ਪਿਆ। ਇਸ ਮਾਮਲੇ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਉਕਤ ਪਰਿਵਾਰ ਦੇ ਘਰ ਪੁੱਜੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਕੱਪੜੇ ਅੱਗ ਦੀ ਭੇਟ ਚੜ੍ਹ ਗਏ ਅਤੇ ਪਰਿਵਾਰ ਨੂੰ ਵੱਡੀ ਆਰਥਿਕ ਸੱਟ ਲੱਗੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੋਗਾ ਤੋਂ ਆਪ ਸਰਕਾਰ ਵਿਚ ਨੁਮਾਇੰਦਗੀ ਕਰਨ ਵਾਲੇ ਹਲਕਾ ਵਿਧਾਇਕ ਮੋਗਾ ਤੋਂ ਮੰਗ ਹੈ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਉਹ ਪੀੜਤ ਪਰਿਵਾਰ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਹਨ।