28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਮਨਾਇਆ

ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਡਾਇਰੈਕਟਰ ਪ੍ਰਿੰਸੀਪਲ ਮੈਡਮ ਅੰਬਿਕਾ ਦਾਨੀ ਵਲੋਂ ਬੱਚਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ ਅਤੇ ਇਹ ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਵਿੱਤਰ ਸਬੰਧ ਅਤੇ ਪਿਆਰ ਦਾ ਪ੍ਰਤੀਕ ਹੈ।

Ad Position 21
No active advertisement
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਨਾਏ ਰੱਖੜੀ ਦੇ ਤਿਉਹਾਰ ਦੀ ਝਲਕ। ਅਜੀਤ ਤਸਵੀਰ 28-08-2026
ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਡਾਇਰੈਕਟਰ ਪ੍ਰਿੰਸੀਪਲ ਮੈਡਮ ਅੰਬਿਕਾ ਦਾਨੀ ਵਲੋਂ ਬੱਚਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ ਅਤੇ ਇਹ ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਵਿੱਤਰ ਸਬੰਧ ਅਤੇ ਪਿਆਰ ਦਾ ਪ੍ਰਤੀਕ ਹੈ। ਇਸ ਤਿਉਹਾਰ ‘ਤੇ ਸਾਰੀਆਂ ਭੈਣਾਂ ਨੂੰ ਆਪਣੇ ਭਰਾਵਾਂ ਤੋਂ ਵਾਅਦਾ ਲੈਣਾ ਚਾਹੀਦਾ ਹੈ ਕਿ ਉਹ ਦੂਸਰੀਆਂ ਲੜਕੀਆਂ ਨੂੰ ਉਸੇ ਭਾਵਨਾ ਨਾਲ ਦੇਖਣਗੇ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਵੀ ਤਿਆਰ ਰਹਿਣਗੇ। ਸਕੂਲ ਵਿਚ ਬੱਚਿਆਂ ਵਲੋਂ ਰੱਖੜੀ ਦੇ ਤਿਉਹਾਰ ‘ਤੇ ਡਾਂਸ ਪੇਸ਼ ਕੀਤਾ ਗਿਆ। ਸੀਮਾ ਮੈਡਮ ਦੇ ਮਾਰਗ ਦਰਸ਼ਨ ਹੇਠ ਬੱਚਿਆਂ ਵਲੋਂ ਰੱਖੜੀ ਬਣਾਉਣ, ਪਲੇਟ ਸਜਾਉਣ ਅਤੇ ਰੱਖੜੀ ਦੇ ਕਾਰਡ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ। ਬੱਚਿਆਂ ਵਲੋਂ ਮਿਲ ਕੇ ਰੱਖੜੀ ਨਾਲ ਸਬੰਧਿਤ ਗੀਤ ਵੀ ਗਾਏ ਗਏ। ਸਕੂਲ ਵਿਚ ਨਰਸਰੀ ਤੋਂ ਤੀਸਰੀ ਕਲਾਸ ਤੱਕ ਦੇ ਵਿਦਿਆਰਥੀਆਂ ਵਿਚੋਂ ਭੈਣਾਂ ਨੇ ਰੱਖੜੀਆਂ ਬੰਨੀਆਂ ਅਤੇ ਭਰਾਵਾਂ ਵਲੋਂ ਤੋਹਫ਼ੇ ਦਿੱਤੇ ਗਏ। ਭੈਣਾਂ ਵਲੋਂ ਵੀਰਾਂ ਨੂੰ ਦੁਆਵਾਂ ਦਿੰਦੇ ਹੋਏ ਖ਼ੁਸ਼ੀਆਂ ਨਾਲ ਇਹ ਤਿਉਹਾਰ ਮਨਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ’ਚ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24