28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜੀ.ਐਨ. ਕਾਨਵੈਂਟ ਸਕੂਲ ’ਚ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਨੱਥੂਵਾਲਾ ਗਰਬੀ, 27 ਅਗਸਤ (ਨਵਦੀਪ ਸਿੰਘ)-ਨਾਮਵਰ ਵਿੱਦਿਅਕ ਸੰਸਥਾ ਜੀ. ਐਨ.

Ad Position 21
No active advertisement
ਅਜੀਤ ਡੈਸਕ 28-08-2026
ਨੱਥੂਵਾਲਾ ਗਰਬੀ, 27 ਅਗਸਤ (ਨਵਦੀਪ ਸਿੰਘ)-ਨਾਮਵਰ ਵਿੱਦਿਅਕ ਸੰਸਥਾ ਜੀ.ਐਨ. ਕਾਨਵੈਂਟ ਸਕੂਲ, ਭਲੂਰ (ਮੋਗਾ) ਵਲੋਂ ਵਿਦਿਆਰਥੀਆਂ ਵਿਚ ਭਾਈ-ਭੈਣ ਦੇ ਪਵਿੱਤਰ ਰਿਸ਼ਤੇ, ਪਿਆਰ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਸੁੰਦਰ ਪੋਸਟਰ ਅਤੇ ਗਰੀਟਿੰਗ ਕਾਰਡ ਤਿਆਰ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭੈਣ-ਭਰਾ ਦੇ ਪਿਆਰ ਨੂੰ ਰੰਗਾਂ ਅਤੇ ਸੁੰਦਰ ਸੰਦੇਸ਼ਾਂ ਰਾਹੀਂ ਪ੍ਰਗਟ ਕੀਤਾ। ਤਿਉਹਾਰ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ ਸਕੂਲ ਵਿਚ ਵਿਸ਼ੇਸ਼ ਰੱਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਵਿਦਿਆਰਥਣਾਂ ਨੇ ਆਪਣੇ ਹੱਥਾਂ ਨਾਲ ਵੱਖ-ਵੱਖ ਰੰਗਾਂ, ਮੋਤੀਆਂ, ਧਾਗਿਆਂ ਅਤੇ ਸਜਾਵਟੀ ਸਮਗਰੀ ਦੀ ਵਰਤੋਂ ਕਰਕੇ ਬਹੁਤ ਹੀ ਖ਼ੂਬਸੂਰਤ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਮੁਕਾਬਲੇ ਵਿਚ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਸਭ ਤੋਂ ਸੁੰਦਰ ਅਤੇ ਰਚਨਾਤਮਿਕ ਰੱਖੜੀ ਬਣਾਉਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਇਨਾਮ ਮਿਲਣ ‘ਤੇ ਉਨ੍ਹਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਸਾਫ਼ ਝਲਕ ਰਹੀ ਸੀ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਰਚਨਾਤਮਿਕਤਾ, ਆਤਮ ਵਿਸ਼ਵਾਸ, ਆਪਸੀ ਪਿਆਰ ਅਤੇ ਭਾਰਤੀ ਸਭਿਆਚਾਰਕ ਕਦਰਾਂ ਕੀਮਤਾਂ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ’ਚ ਪੂਰੀ ਭਾਵਨਾ ਨਾਲ ਬੱਚਿਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਮਨਾਇਆ
Ad Position 24