28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਿਸ਼ਨ ਫ਼ਤਿਹ 2027 ਤਹਿਤ ਇੰਦਰਗੜ੍ਹ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ

ਕਿਸ਼ਨਪੁਰਾ ਕਲਾਂ, 27 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮਿਸ਼ਨ ਫ਼ਤਿਹ 2027 ਦੇ ਤਹਿਤ ਅੱਜ ਹਲਕਾ ਧਰਮਕੋਟ ਦੇ ਪਿੰਡ ਇੰਦਰਗੜ੍ਹ ਵਿਖੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਕਾਂਗਰਸੀ ਆਗੂ ਗੁਰਜਿੰਦਰ ਸਿੰਘ ਸੋਨੀ ਸਰਪੰਚ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਕਿਸ਼ਨਪੁਰਾ ਕਲਾਂ, 27 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮਿਸ਼ਨ ਫ਼ਤਿਹ 2027 ਦੇ ਤਹਿਤ ਅੱਜ ਹਲਕਾ ਧਰਮਕੋਟ ਦੇ ਪਿੰਡ ਇੰਦਰਗੜ੍ਹ ਵਿਖੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਕਾਂਗਰਸੀ ਆਗੂ ਗੁਰਜਿੰਦਰ ਸਿੰਘ ਸੋਨੀ ਸਰਪੰਚ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪਿੰਡ ਪੱਧਰ ‘ਤੇ ਵਰਕਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਮੀਟਿੰਗਾਂ ਵਿਚ ਲੋਕਾਂ ਅਤੇ ਪਾਰਟੀ ਵਰਕਰਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਹੁਣ ਸੂਬੇ ਵਿਚ ਬਦਲਾਅ ਦੀ ਆਸ ਰੱਖਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦਾ ਮਨ ਬਣਾ ਚੁੱਕੇ ਹਨ। ਕਾਕਾ ਲੋਹਗੜ੍ਹ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਲਈ ਵਚਨਬੱਧ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਸਰਗਰਮੀ ਨਾਲ ਲੋਕਾਂ ਵਿਚ ਵਿਚਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਹਲਕਾ ਧਰਮਕੋਟ ਨਾਲ ਸਬੰਧਿਤ ਕਈ ਨਾਮਵਰ ਕਾਂਗਰਸੀ ਆਗੂ, ਪਾਰਟੀ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬੀਰ ਸਿੰਘ ਗੋਗਾ ਸੰਗਲਾ, ਅਜੈਬ ਸਿੰਘ ਸਾਬਕਾ ਸਰਪੰਚ, ਰਜਿੰਦਰਪਾਲ ਸਿੰਘ ਭੰਬਾ, ਵਰਿੰਦਰਪਾਲ ਸਿੰਘ ਮੱਖਣ, ਪ੍ਰਧਾਨ ਪ੍ਰਦੀਪ ਸਿੰਘ, ਮੁਕੰਦ ਸਿੰਘ, ਰੇਸ਼ਮ ਸਿੰਘ, ਜਸਵੀਰ ਸਿੰਘ ਕਾਕਾ, ਗੀਤਕਾਰ ਤਰਸੇਮ ਸੇਮਾ, ਸੋਹਣ ਸਿੰਘ ਖੇਲਾ, ਸਰਪੰਚ ਜਸਮੱਤ ਸਿੰਘ ਮੱਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਪੂ ਅਮਰੀਕ ਸਿੰਘ ਧਾਲੀਵਾਲ (ਢੁੱਡੀਕੇ) ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਹੋਲੀ ਹਾਰਟ ਸਕੂਲ ਦੀਆਂ ਲੜਕੀਆਂ ਦੂਜੇ ਸਥਾਨ ’ਤੇ
Ad Position 24