28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨੰਨ੍ਹੇ-ਮੁੰਨਿਆਂ ਨੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

ਨੱਥੂਵਾਲਾ ਗਰਬੀ, 27 ਅਗਸਤ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.)

Ad Position 21
No active advertisement
ਉੱਘੇ ਸਮਾਜ ਸੇਵੀ ਅਤੇ ਸਾਬਕਾ ਪੱਤਰਕਾਰ ਪਵਨ ਗਰੋਵਰ ਤੇ ਸੀ. ਪੱਤਰਕਾਰ ਬਿੱਟੂ ਗਰੋਵਰ ਨਾਲ ਦੁੱਖ ਸਾਂਝਾਂ ਕਰਦੇ ਹੋਏ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਜਸਪਾਲ ਸਿੰਘ ਬੱਬੀ 28-08-2026
ਨੱਥੂਵਾਲਾ ਗਰਬੀ, 27 ਅਗਸਤ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਜਨਾ ਕੌਸ਼ਲ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਉਮਰ ਗਰੁੱਪ 19 (ਲੜਕੀਆਂ) ਵਲੋਂ ਮੁਕਾਬਲਿਆਂ ‘ਚ ਸ਼ਾਨਦਾਰ ਪੁਜ਼ੀਸ਼ਨ ਹਾਸਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੀਆਂ ਖਿਡਾਰਨਾਂ ਨੇ ਰਗਬੀ ਮੁਕਾਬਲਿਆਂ ਉਮਰ ਵਰਗ ਅੰਡਰ-19 (ਲੜਕੀਆਂ) ਦੇ ਫਾਈਨਲ ਮੈਚ ਦੌਰਾਨ ਜੈਤੋ ਜੋਨ ਨਾਲ ਖੇਡਦੇ ਹੋਏ 3-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਮੈਡਮ ਰੇਣੁਕਾ ਨੇ ਇੰਨਾ ਖਿਡਾਰਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰਨਾਂ ਦੀ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਜਿੱਤ ਖਿਡਾਰਨਾਂ ਦੀ ਸਖ਼ਤ ਮਿਹਨਤ ਅਤੇ ਰਗਬੀ ਕੋਚ ਗੁਰਮੇਜ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ, ਮੋਹਣ ਸਿੰਘ ਬਰਾੜ ਤੇ ਸਮੂਹ ਸਟਾਫ਼ ਵਲੋਂ ਖਿਡਾਰਨਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੀ. ਐਸ. ਐਮ. ਐਸ. ਯੂ. ਪੰਜਾਬ ਦੇ ਸੱਦੇ ’ਤੇ ਸਾਂਝਾ ਮੁਲਾਜ਼ਮ ਮੰਚ, ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਦਫ਼ਤਰ ਬੰਦ ਕਰ ਕ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜਸਪ੍ਰੀਤ ਸਿੰਘ ਮਾਹਲਾ ਨੂੰ ਥਾਪੜਾ ਦਿੰਦਿਆਂ ਹਲਕੇ ਅੰਦਰ ਜ਼ੋਰਦਾਰ...
Ad Position 24