28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਮੋਗਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਭੈਣ-ਭਰਾ ਦੇ ਪਿਆਰ, ਸਤਿਕਾਰ ਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 28-08-2026
ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਭੈਣ-ਭਰਾ ਦੇ ਪਿਆਰ, ਸਤਿਕਾਰ ਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥਣਾਂ ਵਲੋਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ ਗਈਆਂ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ। ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਰੱਖੜੀ ਦੇ ਤਿਉਹਾਰ ਦੇ ਸਮਾਜਿਕ ਅਤੇ ਸਭਿਆਚਾਰਕ ਮਹੱਤਵ ਤੋਂ ਜਾਣੂੰ ਕਰਵਾਇਆ। ਸਕੂਲ ਦਾ ਸਮੁੱਚਾ ਮਾਹੌਲ ਖ਼ੁਸ਼ੀ ਅਤੇ ਉਤਸ਼ਾਹ ਨਾਲ ਭਰਿਆ ਰਿਹਾ। ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਆਪਸੀ ਪਿਆਰ, ਸਤਿਕਾਰ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿਦਿਆਰਥਣਾਂ ਲਈ ਯਾਦਗਾਰੀ ਅਤੇ ਸਿੱਖਿਆਦਾਇਕ ਰਿਹਾ।
Ad Position 22
No active advertisement
ਪਿਛਲੀ ਖ਼ਬਰ ਕਾਹਨ ਸਿੰਘ ਵਾਲਾ ਵਿਖੇ ਸ਼ਰਨ ਫਾਊਂਡੇਸ਼ਨ ਵਲੋਂ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਪੀ. ਐਸ. ਐਮ. ਐਸ. ਯੂ. ਪੰਜਾਬ ਦੇ ਸੱਦੇ ’ਤੇ ਸਾਂਝਾ ਮੁਲਾਜ਼ਮ ਮੰਚ, ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਦਫ਼ਤਰ ਬੰਦ ਕਰ ਕ...
Ad Position 24