28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਾਹਨ ਸਿੰਘ ਵਾਲਾ ਵਿਖੇ ਸ਼ਰਨ ਫਾਊਂਡੇਸ਼ਨ ਵਲੋਂ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਦਾ ਸ਼ਾਨਦਾਰ ਆਗਾਜ਼

ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪਿੰਡ ਕਾਹਨ ਸਿੰਘ ਵਾਲਾ (ਮੋਗਾ) ਵਿਖੇ ਸਮਾਜ ਸੇਵੀ ਸੰਸਥਾ ਸ਼ਰਨ ਫਾਊਂਡੇਸ਼ਨ ਵਲੋਂ ਨੈਬ ਫਾਊਂਡੇਸ਼ਨ ਅਤੇ ਨੈਬ ਕਿਸਾਨ ਫਾਈਨਾਂਸ ਲਿਮਟਿਡ ਦੇ ਵਿਸ਼ੇਸ਼ ਸਹਿਯੋਗ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ, ਜਿਸ ਵਿਚ ਜਤਿੰਦਰਜੋਤ ਸਿੰਘ ਜ਼ਿਲ੍ਹਾ ਵਿਕਾਸ ਪ੍ਰਬੰਧਕ ਮੋਗਾ ਨਬਾਰਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਿੰਡਾਂ ਦੀ ਨੁਹਾਰ ਬਦਲਣ ਦੀ ਇਸ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਵੀ ਕੰਮ ਇਸ ਪ੍ਰੋਜੈਕਟ ਤਹਿਤ ਹੋ ਰਹੇ ਹਨ ਹੁਣ ਪਿੰਡ ਵਾਸੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਅੱਗੇ ਲੈ ਕੇ ਜਾਣ ਅਤੇ ਪਿੰਡ ਨੂੰ ਕੂੜਾ ਮੁਕਤ ਕਰਨ ਲਈ ਵੀ ਆਪਣਾ ਯੋਗਦਾਨ ਪਾਉਣ।

Ad Position 21
No active advertisement
ਅਜੀਤ ਡੈਸਕ 28-08-2026
ਮੋਗਾ, 27 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪਿੰਡ ਕਾਹਨ ਸਿੰਘ ਵਾਲਾ (ਮੋਗਾ) ਵਿਖੇ ਸਮਾਜ ਸੇਵੀ ਸੰਸਥਾ ਸ਼ਰਨ ਫਾਊਂਡੇਸ਼ਨ ਵਲੋਂ ਨੈਬ ਫਾਊਂਡੇਸ਼ਨ ਅਤੇ ਨੈਬ ਕਿਸਾਨ ਫਾਈਨਾਂਸ ਲਿਮਟਿਡ ਦੇ ਵਿਸ਼ੇਸ਼ ਸਹਿਯੋਗ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ, ਜਿਸ ਵਿਚ ਜਤਿੰਦਰਜੋਤ ਸਿੰਘ ਜ਼ਿਲ੍ਹਾ ਵਿਕਾਸ ਪ੍ਰਬੰਧਕ ਮੋਗਾ ਨਬਾਰਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਿੰਡਾਂ ਦੀ ਨੁਹਾਰ ਬਦਲਣ ਦੀ ਇਸ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੋ ਵੀ ਕੰਮ ਇਸ ਪ੍ਰੋਜੈਕਟ ਤਹਿਤ ਹੋ ਰਹੇ ਹਨ ਹੁਣ ਪਿੰਡ ਵਾਸੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਅੱਗੇ ਲੈ ਕੇ ਜਾਣ ਅਤੇ ਪਿੰਡ ਨੂੰ ਕੂੜਾ ਮੁਕਤ ਕਰਨ ਲਈ ਵੀ ਆਪਣਾ ਯੋਗਦਾਨ ਪਾਉਣ। ਇਸ ਪ੍ਰੋਗਰਾਮ ਵਿਚ ਅਲੀ ਉਸਮਾਨ ਬੇਗ ਟੀਮ ਲੀਡ ਨੈਬ ਫਾਊਂਡੇਸ਼ਨ ਉਚੇਚੇ ਤੌਰ ‘ਤੇ ਮੁੰਬਈ ਤੋਂ ਪੁੱਜੀ। ਉਨ੍ਹਾਂ ਨੇ ਹੁਣ ਤੱਕ ਹੋਏ ਕੰਮਾਂ ਬਾਰੇ ਗੱਲਬਾਤ ਕੀਤੀ ਅਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਕਰਨ ਦਾ ਵਿਸ਼ਵਾਸ ਦਿਵਾਇਆ। ਸਮਾਗਮ ਦੀ ਸ਼ੁਰੂਆਤ ਵਿਚ ਸ਼ਰਨ ਫਾਊਂਡੇਸ਼ਨ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰ ਕੇ ਅਤੇ ਪ੍ਰੋਜੈਕਟ ਦੇ ਉਦੇਸ਼ਾਂ ਬਾਰੇ ਜਾਣਕਾਰੀ ਦੇ ਕੇ ਕੀਤੀ ਅਤੇ ਪਿੰਡਾਂ ਵਿਚ ਲੰਬੇ ਸਮੇਂ ਲਈ ਟਿਕਾਊ ਵਿਕਾਸ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਮੋਗਾ ਦੇ ਕਾਹਨ ਸਿੰਘ ਵਾਲਾ ਅਤੇ ਜੋਗੇਵਾਲਾ ਵਿਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਵਿਚ ਪਿੰਡ ਦੇ ਛੱਪੜ ਦਾ ਸੁੰਦਰੀਕਰਨ ਅਤੇ ਨਵੀਨੀਕਰਨ ਕਰਨਾ, ਰੋਜ਼ੀ-ਰੋਟੀ ਅਧੀਨ ਜ਼ਰੂਰਤਮੰਦ ਲੋਕਾਂ ਨੂੰ ਬੈਕਯਾਰਡ ਪੋਲਟਰੀ ਅਤੇ ਬੱਕਰੀ ਪਾਲਣ ਰਾਹੀਂ ਆਤਮ-ਨਿਰਭਰ ਬਣਾਉਣਾ, ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ, ਘਰੇਲੂ ਗੰਦੇ ਪਾਣੀ ਦੇ ਨਿਕਾਸ ਲਈ ਸੋਕਪਿੱਟ ਬਣਾਉਣਾ, ਫਲਾਂ ਦੇ ਬਾਗ ਲਗਾਉਣਾ ਅਤੇ ਪਰਿਵਾਰਾਂ ਲਈ ਸ਼ੁੱਧ ਅਤੇ ਕੁਦਰਤੀ ਤਰੀਕੇ ਨਾਲ ਕਿਚਨ ਗਾਰਡਨ ਦਾ ਨਿਰਮਾਣ ਕਰਨਾ ਸ਼ਾਮਿਲ ਹੈ। ਇਸ ਪ੍ਰੋਗਰਾਮ ਵਿਚ ਉਚੇਚੇ ਤੌਰ ‘ਤੇ ਡਾ. ਹਰਜਾਪ ਕੌਰ ਵੈਟਰਨਰੀ ਅਫ਼ਸਰ ਵੀ ਪਹੁੰਚੇ ਅਤੇ ਉਨ੍ਹਾਂ ਨੇ ਆਏ ਹੋਏ ਲੋਕਾਂ ਨੂੰ ਡਿਪਾਰਟਮੈਂਟ ਦੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂੰ ਕਰਵਾਇਆ। ਇਸ ਦੌਰਾਨ ਆਏ ਹੋਏ ਪਿੰਡ ਵਾਸੀਆਂ ਨੇ ਸੰਸਥਾ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਪ੍ਰੋਜੈਕਟ ਪ੍ਰਗਤੀ ਤਹਿਤ ਉਨ੍ਹਾਂ ਦੇ ਪਿੰਡ ਵਿਚ ਬਹੁਤ ਸਾਰੇ ਵਿਕਾਸ ਵਾਲੇ ਕੰਮ ਚੱਲ ਰਹੇ ਹਨ ਜਿਸ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋ ਰਿਹਾ ਹੈ। ਇਸ ਦੌਰਾਨ ਦੋਵਾਂ ਪਿੰਡਾਂ ਦੀ ਪੰਚਾਇਤ ਪਿੰਡ ਵਿਕਾਸ ਕਮੇਟੀ ਅਤੇ ਵੱਡੀ ਗਿਣਤੀ ਵਿਚ ਦੋਵਾਂ ਪਿੰਡਾਂ ਦੇ ਵਸਨੀਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀ ਖੇਡਾਂ ’ਚ ਅੱਵਲ ਅਗਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਮੋਗਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24