ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਵੱਡਾ ਰੋਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ-ਮੁਖ਼ਤਿਆਰ ਸਿੰਘ ਸੰਧੂ
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਵਲੋਂ ਹੜਤਾਲ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਦੇ ਮਾਮਲੇ ‘ਤੇ ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਐਸ. ਪੀ.
ਭ
ਭਾਜਪਾ ਦੇ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਸੰਧੂ।
29-08-2026
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਵਲੋਂ ਹੜਤਾਲ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਦੇ ਮਾਮਲੇ ‘ਤੇ ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਗੰਭੀਰ ਸਥਿਤੀ ਹੈ ਕਿ ਵੱਡੀ ਗਿਣਤੀ ਵਿਚ ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਰਾਹ ਅਪਣਾ ਰਹੇ ਹਨ ਅਤੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਰਹੇ ਹਨ। ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਕਿਸੇ ਵੀ ਸਰਕਾਰ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਨਾਲ ਸਬੰਧਿਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਅਜਿਹੇ ਵਿਚ ਜੇਕਰ ਸਰਕਾਰੀ ਮੁਲਾਜ਼ਮ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਲਈ ਮਜਬੂਰ ਹੋਣ ਤਾਂ ਇਹ ਸਰਕਾਰ ਅਤੇ ਮੁਲਾਜ਼ਮਾਂ ਦਰਮਿਆਨ ਪੈਦਾ ਹੋਏ ਗੰਭੀਰ ਅਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਵਾਰ-ਵਾਰ ਸਰਕਾਰ ਤੱਕ ਪਹੁੰਚ ਕਰਨ ਦੇ ਬਾਵਜੂਦ ਜੇਕਰ ਮੁਲਾਜ਼ਮਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਤਾਂ ਸਰਕਾਰ ਨੂੰ ਇਸ ਸਥਿਤੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਿਰਫ਼ ਸਿਆਸੀ ਮੁੱਦਾ ਸਮਝਣ ਦੀ ਬਜਾਏ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਪਰ ਮਾਣਯੋਗ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਮੁਲਾਜ਼ਮਾਂ ਨੂੰ ਡੀ.ਏ. ਨਹੀਂ ਦਿੱਤਾ ਗਿਆ ਅਤੇ ਹੁਣ ਫਿਰ ਮੁਲਾਜ਼ਮ ਜਥੇਬੰਦੀਆਂ ਨੇ ਅਦਾਲਤ ਦਾ ਸਹਾਰਾ ਲਿਆ ਹੈ। ਮੁਲਾਜ਼ਮਾਂ ਨੂੰ ਡੀ.ਏ. ਨਾ ਦੇਣਾ ਇਸ ਗੱਲ ਵੱਲ ਇਸ਼ਾਰਾ ਹੈ ਕਿ ਸਰਕਾਰ ਕੋਲ ਮੁਲਾਜ਼ਮਾਂ ਨੂੰ ਦੇਣ ਲਈ ਪੈਸੇ ਨਹੀਂ ਹਨ ਤੇ ਕਰਜ਼ਾ ਚੱਕ ਕੇ ਸੂਬੇ ਨੂੰ ਚਲਾਇਆ ਜਾ ਰਿਹਾ ਹੈ ਜਦ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮ ਜਥੇਬੰਦੀਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਜਿਹੜੀਆਂ ਮੰਗਾਂ ਵਾਜਬ ਹਨ ਉਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨਾ ਚਾਹੀਦਾ ਹੈ। ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਅਤੇ ਮੁਲਾਜ਼ਮਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰਨ ਵਿਚ ਅਸਫਲ ਰਹੀ ਹੈ ਅਤੇ ਆਪਣੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੀ ਲੋੜ ਹੈ ਅਤੇ ਸੂਬੇ ਦੇ ਮੁਲਾਜ਼ਮ ਵਰਗ ਵਿਚ ਪੈਦਾ ਹੋ ਰਹੀ ਨਾਰਾਜ਼ਗੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਦਾ ਰਾਹ ਛੱਡ ਕੇ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ।