ਗੁਰੂ ਨਾਨਕ ਕਾਲਜ ਮੋਗਾ ’ਚ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਲਈ ਅਰਦਾਸ ਸਮਾਗਮ ਅੱਜ
ਮੋਗਾ, 28 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਮੋਗਾ ਦੀ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਚ 29 ਅਗਸਤ 2026 ਸਨਿੱਚਰਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ਤੇ ਅਰਦਾਸ ਕੀਤੀ ਜਾਵੇਗੀ। ਕਾਲਜ ਦੇ ਪ੍ਰਿੰਸੀਪਲ ਡਾ.
ਮੋਗਾ, 28 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਮੋਗਾ ਦੀ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਚ 29 ਅਗਸਤ 2026 ਸਨਿੱਚਰਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਤੌਰ ਤੇ ਅਰਦਾਸ ਕੀਤੀ ਜਾਵੇਗੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਲ੍ਹਾਂ ਵਿਚ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਬਿਤਾ ਚੁੱਕੇ ਸਿੰਘਾਂ ਨੂੰ ਇਨਸਾਫ਼ ਦੇਣ ਲਈ ਦੇਰੀ ਨਹੀਂ ਕਰਨੀ ਚਾਹੀਦੀ। ਸਰਕਾਰ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਹੋਵੇ। ਕਾਲਜ ਦੀ ਲੋਕਲ ਮੈਨੇਜਮੈਂਟ ਕਮੇਟੀ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਗਿੱਲ ਨੇ ਕਿਹਾ ਕਿ ਇਨਸਾਫ਼ ਵਿਚ ਦੇਰੀ ਹੋਣਾ, ਨਿਆਂ ਵਿਵਸਥਾ ‘ਤੇ ਸਵਾਲੀਆ ਚਿੰਨ੍ਹ ਬਣ ਜਾਂਦਾ ਹੈ। ਸਰਵ ਸ਼ਕਤੀਮਾਨ ਪ੍ਰਮਾਤਮਾ ਦਾ ਓਟ ਆਸਰਾ ਹੀ ਸਬਰ, ਸੰਤੋਖ ਤੇ ਉਮੀਦ ਬਣਦਾ ਹੈ। ਕਾਲਜ ਦੀ ਸਮੁੱਚੀ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਇਸ ਅਰਦਾਸ ਲਈ ਬੜੀ ਸ਼ਰਧਾਪੂਰਵਕ ਪ੍ਰਬੰਧ ਕੀਤੇ ਗਏ ਹਨ।