ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ ਸਰਕਾਰ
ਨੱਥੂਵਾਲਾ ਗਰਬੀ, 28 ਅਗਸਤ (ਨਵਦੀਪ ਸਿੰਘ)-ਪਾਵਰਕਾਮ ਠੇਕਾ ਆਧਾਰਿਤ ਮੁਲਾਜ਼ਮਾਂ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਜੇਕਰ ਮੈਨੇਜਮੈਂਟ ਸਰਕਾਰ ਸਟੋਰਾਂ ਦਾ ਨੋਟੀਫ਼ਿਕੇਸ਼ਨ ਨਹੀਂ ਜਾਰੀ ਕਰਦੀ ਤਾਂ ਮਜਬੂਰਨ ਪਟਿਆਲਾ ਹੈੱਡ ਆਫ਼ਿਸ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਲਾਇਆ ਜਾਵੇਗਾ। ਇਸ ਮੌਕੇ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਵਿਚ ਸੈਂਕੜੇ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।
ਨੱਥੂਵਾਲਾ ਗਰਬੀ, 28 ਅਗਸਤ (ਨਵਦੀਪ ਸਿੰਘ)-ਪਾਵਰਕਾਮ ਠੇਕਾ ਆਧਾਰਿਤ ਮੁਲਾਜ਼ਮਾਂ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਜੇਕਰ ਮੈਨੇਜਮੈਂਟ ਸਰਕਾਰ ਸਟੋਰਾਂ ਦਾ ਨੋਟੀਫ਼ਿਕੇਸ਼ਨ ਨਹੀਂ ਜਾਰੀ ਕਰਦੀ ਤਾਂ ਮਜਬੂਰਨ ਪਟਿਆਲਾ ਹੈੱਡ ਆਫ਼ਿਸ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਲਾਇਆ ਜਾਵੇਗਾ। ਇਸ ਮੌਕੇ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਵਿਚ ਸੈਂਕੜੇ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਲੋਂ ਬਿਜਲੀ ਮੰਤਰੀ ਤਰਨਪ੍ਰੀਤ ਸੌਂਦ ਵੀ ਸ਼ਾਮਲ ਸਨ। 13 ਅਗਸਤ 2026 ਨੂੰ ਚੰਡੀਗੜ੍ਹ ਵਿਖੇ ‘ਤਾਲਮੇਲ ਕਮੇਟੀ’ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿਚ 10 ਦਿਨ ਦਾ ਸਮਾਂ ਮੰਗਿਆਂ ਸੀ ਵਿਭਾਗ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਲਿਖਤੀ ਸਮਝੌਤਾ ਕੀਤਾ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿਚ ਕੀਤੇ ਲਿਖਤੀ ਸਮਝੌਤੇ ਤੋਂ ਭੱਜ ਰਹੀ ਹੈ। ਜਿਸ ਦੇ ਵਿਰੋਧ ਵਜੋਂ ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ।