ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ’ਚ ਰੱਖੜੀ ਦਾ ਤਿਉਹਾਰ ਮਨਾਇਆ
ਠੱਠੀ ਭਾਈ, 28 ਅਗਸਤ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਸਤਿਕਾਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ।
ਠੱਠੀ ਭਾਈ, 28 ਅਗਸਤ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਸਤਿਕਾਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਰੱਖੜੀਆਂ ਬੰਨ੍ਹ ਕੇ ਇਸ ਪਵਿੱਤਰ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਇਆ ਅਤੇ ਆਪਸੀ ਪਿਆਰ, ਸਤਿਕਾਰ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕ ਗੁਰਸੇਵਕ ਸਿੰਘ ਚਾਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰੱਖੜੀ ਸਿਰਫ਼ ਇਕ ਤਿਉਹਾਰ ਹੀ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਅਤੇ ਆਪਸੀ ਪਿਆਰ ਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਪੈਦਾ ਕਰਦੇ ਹਨ।