28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਾਂ ਬੰਦ ਦਾ ਐਡਵੋਕੇਟ ਵਿਜੇ ਧੀਰ ਦੀਆਂ ਮਜ਼ਦੂਰ ਜਥੇਬੰਦੀਆਂ ਵਲੋਂ ਸਮਰਥਨ

ਮੋਗਾ, 28 ਅਗਸਤ (ਜਸਪਾਲ ਸਿੰਘ ਬੱਬੀ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ ਪੰਜਾਬ ਮਹਾਂ ਬੰਦ ਦਾ ਐਡਵੋਕੇਟ ਵਿਜੇ ਧੀਰ ਦੀਆਂ ਮਜ਼ਦੂਰ ਜਥੇਬੰਦੀਆਂ ਨੇ ਸਮਰਥਨ ਕੀਤਾ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ।

Ad Position 21
No active advertisement
ਮੋਗਾ ਵਿਖੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਮਹਾਂ ਬੰਦ ਦੌਰਾਨ ਰੋਸ ਪ੍ਰਦਰਸ਼ਨ ਕਰਦੇ ਮਜ਼ਦੂਰ ਆਗੂ ਐਡਵੋਕੇਟ ਵਿਜੇ ਧੀਰ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ। ਤਸਵੀਰ : ਜਸਪਾਲ ਸਿੰਘ 29-08-2026
ਮੋਗਾ, 28 ਅਗਸਤ (ਜਸਪਾਲ ਸਿੰਘ ਬੱਬੀ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ ਪੰਜਾਬ ਮਹਾਂ ਬੰਦ ਦਾ ਐਡਵੋਕੇਟ ਵਿਜੇ ਧੀਰ ਦੀਆਂ ਮਜ਼ਦੂਰ ਜਥੇਬੰਦੀਆਂ ਨੇ ਸਮਰਥਨ ਕੀਤਾ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਧੀਰ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ। ਵਿਜੇ ਧੀਰ ਤੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਬਕਾਇਆ ਡੀ.ਏ. ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਪ੍ਰੋਬੇਸ਼ਨ ਸਮਾਂ ਇੱਕ ਸਾਲ ਕਰਕੇ ਪੂਰੀ ਤਨਖ਼ਾਹ ਅਤੇ ਭੱਤੇ ਦੇਣਾ, ਠੇਕੇਦਾਰੀ ਸਿਸਟਮ ਬੰਦ ਕਰਨਾ, ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨਾ, ਮਿਡ ਡੇ ਮੀਲ ਕੁੱਕਾਂ ਨੂੰ ਪੱਕੇ ਮੁਲਾਜ਼ਮਾਂ ਦਾ ਦਰਜਾ ਦੇ ਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨਾ, ਨੈਸਲੇ ਇੰਡੀਆ ਫ਼ੈਕਟਰੀ ਵਿਚ ਠੇਕੇਦਾਰੀ ਸਿਸਟਮ ਦੇ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਐਫ.ਸੀ.ਆਈ. ਅਤੇ ਸਟੇਟ ਏਜੰਸੀਆਂ ਵਿਚ ਕੰਮ ਕਰਦੇ ਪੱਲੇਦਾਰਾਂ ਦਾ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਵਿਭਾਗੀ ਕਰਨ ਕਰਨਾ ਸਮੇਤ ਹੋਰ ਲੰਬਿਤ ਮੰਗਾਂ ਸ਼ਾਮਲ ਹਨ। ਇਸ ਮੌਕੇ ਪੱਲੇਦਾਰਾਂ ਦੇ ਸੂਬਾ ਆਗੂ ਕੇਵਲ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਅਤੇ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਰਾਮ ਬਚਨ ਰਾਓ, ਨਿਖਿਲ ਕੁਮਾਰ, ਹਨੀ ਗਿੱਲ, ਰਾਮਜੀ, ਰਾਜਾ ਪ੍ਰਜਾਪਤੀ, ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਜਸਵਿੰਦਰ ਸਿੰਘ ਡੱਡ, ਮੇਜਰ ਸਿੰਘ ਲੰਡੇ ਕੇ, ਰਜਿੰਦਰ ਕਾਲਾ, ਗੁਰਚਰਨ ਸਿੰਘ, ਸੁਖਦੇਵ ਸਿੰਘ, ਜਸਵੰਤ ਸਿੰਘ ਜੱਸਾ, ਰਿੰਪੀ, ਮਦਨ ਲਾਲ, ਰਕੇਸ਼ ਕੁਮਾਰ, ਕਮਲਜੀਤ ਸਿੰਘ ਰੌਲੀ, ਬੱਬੂ, ਗੁਰਚਰਨ ਸਿੰਘ ਬਹੋਨਾ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਖੇਲੋ ਇੰਡੀਆ ਸੰਵਾਦ ਕਰਾਇਆ ਅਗਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ’ਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24