28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਦੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ

ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਜਲੰਧਰ ਕਾਲੋਨੀ ਮੋਗਾ ਸਥਿਤ ਸ਼ਿਆਮ ਮੰਦਰ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ ਵਲੋਂ ਕਰਵਾਈ ਗਈ।

Ad Position 21
No active advertisement
ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰੀ-ਮਿਕਸ ਪਾ ਕੇ ਸੜਕ ਦਾ ਨਿਰਮਾਣ ਸ਼ੁਰੂ 29-08-2026
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਜਲੰਧਰ ਕਾਲੋਨੀ ਮੋਗਾ ਸਥਿਤ ਸ਼ਿਆਮ ਮੰਦਰ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ ਵਲੋਂ ਕਰਵਾਈ ਗਈ। ਸੜਕ ‘ਤੇ ਪ੍ਰੀਮਿਕਸ ਪਾ ਕੇ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਮੰਦਰ ਵਿਚ ਆਉਣ ਜਾਣ ਵਾਲੇ ਸ਼ਰਧਾਲੂਆਂ ਅਤੇ ਕਾਲੋਨੀ ਵਾਸੀਆਂ ਨੂੰ ਵੱਡੀ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਬਿਹਤਰ ਹੋਣਾ ਸ਼ਰਧਾਲੂਆਂ ਦੀ ਸਹੂਲਤ ਲਈ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਲੋੜ ਨੂੰ ਦੇਖਦਿਆਂ ਸ਼ਿਆਮ ਮੰਦਰ ਦੀ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਸਹੂਲਤਾਂ ਨੂੰ ਵੀ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ਼ਿਆਮ ਮੰਦਰ ਸੁਸਾਇਟੀ ਦੀ ਕਮੇਟੀ ਵਲੋਂ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਲਈ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਕਿਹਾ ਕਿ ਮੰਦਰ ਦੀ ਸੜਕ ਦੀ ਮੁਰੰਮਤ ਅਤੇ ਨਿਰਮਾਣ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਵਿਧਾਇਕਾ ਦੇ ਯਤਨਾਂ ਸਦਕਾ ਇਹ ਮੰਗ ਪੂਰੀ ਹੋਈ ਹੈ, ਜਿਸ ਨਾਲ ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਕਮੇਟੀ ਵਲੋਂ ਨਗਰ ਨਿਗਮ ਅਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼ਿਆਮ ਮੰਦਰ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੈ ਗਰਗ, ਪ੍ਰਧਾਨ ਵਿਨੋਦ ਪੋਪਲੀ, ਸੀਨੀਅਰ ਉਪ ਪ੍ਰਧਾਨ ਅਤੇ ਕੌਂਸਲਰ ਭਾਰਤ ਭੂਸ਼ਨ ਗਰਗ ਰਾਜੂ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰਮੋਹਨ ਸਹਿਗਲ, ਭੂਪੇਸ਼ ਸ਼ਰਮਾ, ਸੰਜੀਵ ਗਰਗ ਟੀਟੂ, ਰਾਜੇਸ਼ ਸਿੰਗਲਾ, ਜਗਦੀਸ਼ ਬਤਰਾ, ਜਗਜੀਵ ਧੀਰ, ਸੰਜੀਵ ਸਿੰਗਲਾ, ਸੁਦਾਮਾ ਪੁਰੀ, ਯੋਗੇਸ਼ ਸ਼ਰਮਾ, ਵਿੱਕੀ ਮਿੱਤਲ, ਨਰੇਸ਼ ਬਾਂਸਲ, ਪਾਰੁਸ਼ ਗਰਗ, ਗਗਨ ਅਰੋੜਾ, ਅਮਨ ਅਰੋੜਾ, ਮਿਲਨ ਗਰਗ, ਕਪਿਲ ਕਪੂਰ, ਰਾਜੇਸ਼ ਸ਼ਰਮਾ ਰਾਜੂ, ਰਾਜੇਸ਼ ਗੋਇਲ, ਕਪਿਲ ਖੰਨਾ, ਵੰਸ਼ ਸ਼ਰਮਾ, ਰਾਜੀਵ ਉੱਪਲ, ਰੌਸ਼ਨ ਕੁਮਾਰ ਅਤੇ ਅਮਰਜੀਤ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਤੇ ਸਹਿਯੋਗੀ ਯੂਨੀਅਨਾਂ ਨੇ ਹੜਤਾਲ ਬਾਰੇ ਰੋਡਵੇਜ਼ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਖੇਲੋ ਇੰਡੀਆ ਸੰਵਾਦ ਕਰਾਇਆ
Ad Position 24