ਕਈ ਪਰਿਵਾਰ ਹੋਏ ‘ਆਪ’ ’ਚ ਸ਼ਾਮਿਲ
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਅਤੇ ਜਨ ਕਲਿਆਣਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਘੱਲ ਕਲਾਂ ਤੋਂ ਅਕਾਲੀ ਦਲ ਨਾਲ ਜੁੜੇ ਅਮਰ ਸਿੰਘ ਨੰਬਰਦਾਰ, ਜਗਸੀਰ ਸਿੰਘ ਸੀਰਾ ਅਤੇ ਹਰਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਹਲਕਾ ਵਿਧਾਇਕਾ ਡਾ .
ਅ
ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ। ਤਸਵੀਰ: ਹਰਜੀਤ ਸਿੰਘ
29-08-2026
ਮੋਗਾ, 28 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਅਤੇ ਜਨ ਕਲਿਆਣਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਘੱਲ ਕਲਾਂ ਤੋਂ ਅਕਾਲੀ ਦਲ ਨਾਲ ਜੁੜੇ ਅਮਰ ਸਿੰਘ ਨੰਬਰਦਾਰ, ਜਗਸੀਰ ਸਿੰਘ ਸੀਰਾ ਅਤੇ ਹਰਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਹਲਕਾ ਵਿਧਾਇਕਾ ਡਾ . ਅਮਨਦੀਪ ਕੌਰ ਅਰੋੜਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਸਾਥੀਆਂ ਨੂੰ ਸਿਰੋਪਾਉ ਦੇ ਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਪਰਿਵਾਰ ਦਾ ਹਿੱਸਾ ਬਣਨ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਹਿਤ ਵਿਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸੁਝਾਵਾਂ ਨੂੰ ਤਰਜੀਹ ਨਾਲ ਸੁਣਿਆ ਜਾਵੇਗਾ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਕੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਘੱਲ ਕਲਾਂ ਸਮੇਤ ਮੋਗਾ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਅਮਰ ਸਿੰਘ ਨੰਬਰਦਾਰ, ਜਗਸੀਰ ਸਿੰਘ ਸੀਰਾ ਅਤੇ ਹਰਵਿੰਦਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਰਟੀ ਵਿਚ ਸ਼ਾਮਿਲ ਹੋਏ ਅਮਰ ਸਿੰਘ ਨੰਬਰਦਾਰ, ਜਗਸੀਰ ਸਿੰਘ ਸੀਰਾ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਸਰਪੰਚ ਸੁਖਚੈਨ ਸਿੰਘ ਘੱਲ ਕਲਾਂ, ਸੰਗਠਨ ਇੰਚਾਰਜ ਰਾਕੇਸ਼ ਮਿੱਡਾ, ਕਰਮਵੀਰ ਸਿੰਘ ਕੰਮਾ, ਸੁਖਦੀਪ ਸਿੰਘ ਲਾਲੀ, ਪਰਮਪਾਲ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਅਤੇ ਸਮਰਥਕ ਹਾਜ਼ਰ ਸਨ।