ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 44 ਮੁਕੱਦਮੇ ਦਰਜ, 65 ਦੋਸ਼ੀ ਗ੍ਰਿਫ਼ਤਾਰ
ਮੋਗਾ, 29 ਅਗਸਤ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਇਸ ਹਫ਼ਤੇ ਦੌਰਾਨ ਐਨ. ਡੀ.
ਮੋਗਾ, 29 ਅਗਸਤ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਇਸ ਹਫ਼ਤੇ ਦੌਰਾਨ ਐਨ.ਡੀ.ਪੀ.ਐਸ. ਐਕਟ ਦੇ ਕੁੱਲ 38 ਮੁਕੱਦਮੇ ਦਰਜ ਕਰ ਕੇ 58 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ 929 ਗਰਾਮ ਹੈਰੋਇਨ ਅਤੇ 979 ਨਸ਼ੀਲੀਆਂ ਗੋਲੀਆਂ ਅਤੇ 5 ਵਹੀਕਲ ਬਰਾਮਦ ਕਰਵਾਏ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 4 ਮੁਕੱਦਮੇ ਦਰਜ ਕਰ ਕੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ 378 ਲੀਟਰ ਸ਼ਰਾਬ ਠੇਕਾ ਅਤੇ 25.500 ਲੀਟਰ ਸ਼ਰਾਬ ਨਾਜਾਇਜ਼ ਅਤੇ 1 ਵਹੀਕਲ ਬਰਾਮਦ ਕਰਵਾਇਆ। ਇਸ ਤੋਂ ਇਲਾਵਾ ਨਾਜਾਇਜ਼ ਅਸਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਮੁਕੱਦਮੇ ਦਰਜ ਕਰ ਕੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ 1 ਪਿਸਟਲ, 1 ਮੈਗਜ਼ੀਨ ਅਤੇ 13 ਕਾਰਤੂਸ ਬਰਾਮਦ ਕਰਵਾਏ। ਇਸ ਅਰਸੇ ਦੌਰਾਨ 4 ਭਗੌੜੇ ਗ੍ਰਿਫ਼ਤਾਰ ਕੀਤੇ ਗਏ ਹਨ। ਇਸੇ ਤਰ੍ਹਾਂ ਲੁੱਟ-ਖੋਹ ਚੋਰੀਆਂ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 1 ਮੋਟਰਸਾਈਕਲ, 1 ਟਰੱਕ ਮਾਰਕਾ ਟਾਟਾ, 1 ਕਾਰ ਸਵਿਫ਼ਟ ਡਿਜਾਇਰ ਬਰਾਮਦ ਕਰਵਾਈ ਹੈ। ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਵੱਖ-ਵੱਖ ਗਜ਼ਟਿਡ ਅਫ਼ਸਰ ਤੇ ਮੁੱਖ ਅਫ਼ਸਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਆਮ ਲੋਕਾਂ ਨਾਲ 47 ਸੈਮੀਨਾਰ/ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।