29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੀ.ਐਮ. ਕਾਲਜ ਦੀ ਸੌ ਸਾਲਾ ਸ਼ਤਾਬਦੀ ਮਨਾਉਣ ਲਈ ਸੁਹਿਰਦ ਲੋਕ ਅੱਗੇ ਆਉਣ-ਪਰਮਪਾਲ ਸਿੰਘ ਤਖ਼ਤੂਪੁਰਾ ਡੀ.ਐਮ. ਕਾਲਜ ਤੇ ਹੋਰ ਵਿੱਦਿਅਕ ਅਦਾਰੇ ਮੈਨੇਜਮੈਂਟ ਦੀ ਫੁੱਟ ਦਾ ਹੋਏ ਸ਼ਿਕਾਰ

ਧਰਮਕੋਟ/ਫ਼ਤਿਹਗੜ੍ਹ ਪੰਜਤੂਰ, 29 ਅਗਸਤ (ਪਰਮਜੀਤ ਸਿੰਘ, ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ‘ਸਵੱਛ ਅਭਿਆਨ ਪੰਜਾਬ’ ਮੁਹਿੰਮ ਤਹਿਤ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਯੋਗ ਅਗਵਾਈ ਹੇਠ ਧਰਮਕੋਟ, ਕੋਟ ਈਸੇ ਖਾਂ ਅਤੇ ਫ਼ਤਿਹਗੜ੍ਹ ਪੰਜਤੂਰ ਵਿਖੇ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਕਾਰਜਾਂ ਨੂੰ ਤੇਜ਼ ਕਰਦਿਆਂ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਧਰਮਕੋਟ/ਫ਼ਤਿਹਗੜ੍ਹ ਪੰਜਤੂਰ, 29 ਅਗਸਤ (ਪਰਮਜੀਤ ਸਿੰਘ, ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ‘ਸਵੱਛ ਅਭਿਆਨ ਪੰਜਾਬ’ ਮੁਹਿੰਮ ਤਹਿਤ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਯੋਗ ਅਗਵਾਈ ਹੇਠ ਧਰਮਕੋਟ, ਕੋਟ ਈਸੇ ਖਾਂ ਅਤੇ ਫ਼ਤਿਹਗੜ੍ਹ ਪੰਜਤੂਰ ਵਿਖੇ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਕਾਰਜਾਂ ਨੂੰ ਤੇਜ਼ ਕਰਦਿਆਂ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਸਚਿਨ ਧੀਰ, ਸਮੂਹ ਕੌਂਸਲਰ , ਕਾਰਜ ਸਾਧਕ ਅਫ਼ਸਰ ਅਮਰਇੰਦਰ ਸਿੰਘ, ਸੈਨੇਟਰੀ ਇੰਸਪੈਕਟਰ ਦਵਿੰਦਰ ਸਿੰਘ ਅਤੇ ਸਫ਼ਾਈ ਸੇਵਕਾਂ ਦੀ ਟੀਮ ਮੌਜੂਦ ਰਹੀ। ਮੁਹਿੰਮ ਦੌਰਾਨ ਸਫ਼ਾਈ ਕਰਮਚਾਰੀਆਂ ਵਲੋਂ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਕਰਕੇ ਇਕੱਠੇ ਹੋਏ ਕੂੜੇ ਨੂੰ ਹਟਾਇਆ ਗਿਆ ਅਤੇ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਗਏ। ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਇਸ ਮੌਕੇ ਸਫ਼ਾਈ ਸੇਵਕਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਇਕ ਦਿਨ ਜਾਂ ਇਕ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਸ਼ਹਿਰ ਦੀ ਸਫ਼ਾਈ ਨੂੰ ਰੋਜ਼ਾਨਾ ਦੀ ਜ਼ਿੰਮੇਵਾਰੀ ਵਜੋਂ ਨਿਭਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਕਿਹਾ ਕਿ ਉਹ ਹਰ ਰੋਜ਼ ਸ਼ਹਿਰ ਦੇ ਹਰੇਕ ਹਿੱਸੇ ਦੀ ਨਿਯਮਤ ਅਤੇ ਪ੍ਰਭਾਵਸ਼ਾਲੀ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਫ਼ਾਈ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਸੰਭਵ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਖੁੱਲ੍ਹੀਆਂ ਥਾਵਾਂ ‘ਤੇ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਨਿਰਧਾਰਿਤ ਥਾਵਾਂ ‘ਤੇ ਹੀ ਪਾਉਣ। ਇਸ ਮੌਕੇ ਕਾਰਜ ਸਾਧਕ ਅਫ਼ਸਰ ਅਤੇ ਸਬੰਧਿਤ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੁਹਿੰਮ ਤਹਿਤ ਸਫ਼ਾਈ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਇਆ ਅਗਲੀ ਖ਼ਬਰ ਰੋਟੇਰੀਅਨ ਨੀਰਜ ਅਗਰਵਾਲ ਨੂੰ ਸਦਮਾ, ਮਾਤਾ ਕਮਲੇਸ਼ ਰਾਣੀ ਦਾ ਦਿਹਾਂਤ, ਸਸਕਾਰ ਅੱਜ
Ad Position 24