ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡੀ.ਫਾਰਮ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡੀ.ਫਾਰਮ ਪਹਿਲੇ ਸਾਲ ਦਾ ਪ੍ਰੀਖਿਆ ਨਤੀਜਾ ਐਲਾਨਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਚ ਅੰਕ ਹਾਸਲ ਕਰ ਕੇ ਸੰਸਥਾ ਦਾ ਮਾਣ ਵਧਾਇਆ ਹੈ। ਡੀ.ਫਾਰਮ ਵਿਭਾਗ ਦੀ ਮੁਖੀ ਕਰਿਸ਼ਮਾ ਅਗਰਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਪੰਜਾਬ ਰਾਜ ਦੀ ਮੈਰਿਟ ਸੂਚੀ ਵਿਚ ਕਈ ਸਥਾਨ ਹਾਸਲ ਕਰਨਗੇ। ਸੰਸਥਾ ਦੇ ਨਤੀਜੇ ਅਨੁਸਾਰ ਅਰਸ਼ਦੀਪ ਸਿੰਘ ਨੇ 90 ਫ਼ੀਸਦੀ, ਆਇਸ਼ਾ ਨੇ 86 ਫ਼ੀਸਦੀ, ਸਨਮਦੀਪ ਕੌਰ ਨੇ 85 ਫ਼ੀਸਦੀ, ਵੰਸ਼ ਕਠਪਾਲ ਨੇ 82 ਫ਼ੀਸਦੀ, ਸ਼ਫ਼ਕਤ ਸ਼ਹਿਜ਼ਾਦ ਨੇ 82 ਫ਼ੀਸਦੀ ਅਤੇ ਕ੍ਰਿਸ਼ ਨੇ 81 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਆਸ ਪ੍ਰਗਟਾਈ ਜਾ ਰਹੀ ਹੈ ਕਿ ਇਹ ਵਿਦਿਆਰਥੀ ਪਹਿਲੇ 20 ਟਾਪਰਾਂ ਦੀ ਸੂਚੀ ਵਿਚ ਆਪਣਾ ਸਥਾਨ ਬਣਾਉਣਗੇ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਆਈ . ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਬੀ.ਫਾਰਮ. ਦੇ ਵਿਦਿਆਰਥੀ ਪੰਜਾਬ ਰਾਜ ਵਲੋਂ ਐਲਾਨੀ ਜਾਣ ਵਾਲੀ ਮੈਰਿਟ ਸੂਚੀ ਵਿਚ ਪਹਿਲੇ ਦਸ ਸਥਾਨਾਂ ਵਿਚੋਂ ਪੰਜ ਸਥਾਨ ਹਾਸਲ ਕਰ ਕੇ ਸੰਸਥਾ ਅਤੇ ਪੰਜਾਬ ਦਾ ਮਾਣ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸੰਸਥਾ ਵਿਚ ਉੱਤਮ ਲੈਬਾਰਟਰੀਆਂ, ਆਧੁਨਿਕ ਉਪਕਰਨ ਅਤੇ ਵਿਦਿਆਰਥੀਆਂ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੈਨੇਜਮੈਂਟ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ।